ਉੱਘੇ ਗੀਤਕਾਰ ਗਿੱਲ ਸੁਰਜੀਤ ਨਹੀਂ ਰਹੇ
ਚੰਡੀਗੜ੍ਹ, 24 ਅਪ੍ਰੈਲ :
ਉੱਘੇ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੁਰਜੀਤ ਸਿੰਘ ਗਿੱਲ ਉਰਫ ਗਿੱਲ ਸੁਰਜੀਤ ਦਾ ਸ਼ਨੀਵਾਰ ਸਵੇਰੇ 10 ਵਜੇ ਪਟਿਆਲਾ ਸਥਿਤ ਆਪਣੀ ਰਿਹਾਇਸ਼ ਵਿਖੇ ਦੇਹਾਂਤ ਹੋ ਗਿਆ। ਉਹ 74 ਸਾਲਾਂ ਦੇ ਸਨ | ਉਨ੍ਹਾਂ ਦੀ ਤਬੀਅਤ ਕਾਫ਼ੀ ਦਿਨਾਂ ਤੋਂ ਖਰਾਬ ਚੱਲ ਰਹੀ ਸੀ। ਬੀਤੀ ਰਾਤ ਉਨ੍ਹਾਂ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ | ਜਿਸ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਹ ਜਾਣਕਾਰੀ ਗਿੱਲ ਸੁਰਜੀਤ ਦੇ ਭਰਾ ਚਰਨਜੀਤ ਸਿੰਘ ਗਿੱਲ ਨੇ ਦਿੱਤੀ ਹੈ। ਗਿੱਲ ਸੁਰਜੀਤ ਨੇ ਕਵਿਤਾ ਰਾਹੀਂ ਸ਼ੁਰੂਆਤ ਕੀਤੀ ਅਤੇ ਕਈ ਮਕਬੂਲ ਗੀਤ ਲਿਖੇ ਅਤੇ ‘ਸ਼ਹਿਰ ਪਟਿਆਲੇ ਦੇ ਮੁੰਡੇ ਮੁੱਛ ਫੁੱਟ ਗੱਭਰੂ ਨੇ ਸੋਹਣੇ’ ਵਰਗੇ ਮਕਬੂਲ ਗੀਤ ਨੂੰ ਗਾਇਕ ਹਰਦੀਪ ਨੇ ਗਾਇਆ। ਮੁੱਛ ਫੁੱਟ ਗਭਰੂ ਨੀ ਸੋਹਣੇ ” ਤੋਂ ਬਾਅਦ ਸੁਰਖੀਆਂ ਬਟੋਰੀਆਂ। ਇਹ 1989 ਵਿੱਚ ਪੰਜਾਬੀ ਸੰਗੀਤ ਉਦਯੋਗ ਵਿੱਚ ਇੱਕ ਹਿੱਟ ਗਾਣਾ ਸੀ। ਗਿੱਲ ਸੁਰਜੀਤ ਦੇ ਦੇਹਾਂਤ ਨਾਲ ਲੇਖਕ, ਗੀਤਕਾਰਾਂ ਅਤੇ ਗਾਇਕਾਂ ਵਿੱਚ ਸੋਗ ਦੀ ਲਹਿਰ ਹੈ।