ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਕੋਵਿਡ-19 ਟੀਕਾਕਰਨ ਕੈਂਪ ਆਯੋਜਿਤ
ਨਿਊਜ਼ ਪੰਜਾਬ
ਲੁਧਿਆਣਾ, 30 ਅਪ੍ਰੈਲ – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਵੱਖ-ਵੱਖ ਨਿਆਇਕ ਅਦਾਲਤਾਂ ਵਿੱਚ ਕੰਮ ਕਰ ਰਹੇ ਜੱਜ ਸਹਿਬਾਨ ਅਤੇ ਸਟਾਫ ਮੈਂਬਰਾਂ ਦਾ ਕੋਵਿਡ-19 ਮਹਾਂਮਾਰੀ ਦੇ ਬਚਾਅ ਲਈ ਟੀਕਾਕਰਨ ਕਰਵਾਇਆ ਗਿਆ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਪੀ.ਐਸ. ਕਾਲੇਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਵਾਏ ਇਸ ਕੈਂਪ ਵਿੱਚ 170 ਦੇ ਕਰੀਬ ਜੱਜ ਸਾਹਿਬਾਨ ਤੇ ਮੁਲਾਜ਼ਮਾਂ ਨੂੰ ਟੀਕਾ ਲਗਾਇਆ ਗਿਆ।
ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਦਾ ਇੱਕੋ-ਇੱਕ ਤਰੀਕਾ ਹੈ, ਵੈਕਸੀਨੇਸ਼ਨ ਕਰਵਾ ਕੇ ਇਸ ਦੀ ਪਸਾਰ ਲੜੀ ਨੂੰ ਤੋੜਿਆ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਸਮਾਜਿਕ ਦੂਰੀ, ਮਾਸਕ ਪਾਉਣਾ ਅਤੇ ਹੋਰ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਆਪਣੀ ਨੈਤਿਕ ਜਿੰਮੇਵਾਰੀ ਨਿਭਾਉਂਦਿਆਂ ਟੀਕਾਕਰਨ ਲਈ ਅੱਗੇ ਆਉਣਾ ਚਾਹੀਦਾ ਹੈ।