ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੂਰਬ ਤੇ ਕਥਾ ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 1 ਮਈ 2021
ਨਿਊਜ਼ ਪੰਜਾਬ
ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੂਰਬ ਤੇ ਕਥਾ ਵਿਚਾਰ ਗਿਆਨੀ ਪਿੰਦਰਪਾਲ ਸਿੰਘ ਜੀ
Amrit Vele Da Hukamnama,
Sri Darbar Sahib Sri Amritsar,
Ang-584,01-May-2021
*ਵਡਹੰਸੁ ਮਃ ੩ ॥*
ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥
ਅਰਥ: ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ (ਸਾਡੇ) ਨਾਲ ਵੱਸਦਾ ਹੈ। ਹੇ ਭਾਈ! ਜਿਨ੍ਹਾਂ ਜੀਵਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ। ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੌਤ ਦੇ ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਮੇਹਰ ਦੀ ਨਿਗਾਹ ਕਰ ਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਪਰ) ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ ਸਾਡੇ ਨਾਲ ਵੱਸਦਾ ਹੈ।੧।
वडहंसु मः ३ ॥ रोवहि पिरहि विछुंनीआ मै पिरु सचड़ा है सदा नाले ॥ जिनी चलणु सही जाणिआ सतिगुरु सेवहि नामु समाले ॥ सदा नामु समाले सतिगुरु है नाले सतिगुरु सेवि सुखु पाइआ ॥ सबदे कालु मारि सचु उरि धारि फिरि आवण जाणु न होइआ ॥ सचा साहिबु सची नाई वेखै नदरि निहाले ॥ रोवहि पिरहु विछुंनीआ मै पिरु सचड़ा है सदा नाले ॥१॥
अर्थ: प्रभू-पति से विछुड़ी हुई जीव-सि्त्रयां सदा दुखी रहती हैं (वे नहीं जानती कि) मेरा प्रभू-पति सदा जीता-जागता है, और, सदा हमारे साथ बसता है। हे भाई! जिन जीवों ने (जगत से आखिर) चले जाने को ठीक मान लिया है वे परमात्मा का नाम हृदय में बसा के गुरू की बताई हुई सेवा करते हैं। हे भाई! जो मनुष्य प्रभू के नाम को दिल में सदा बसाए रखता है, गुरू उस के अंग-संग बसता है, वह गुरू के द्वारा बताई हुई सेवा करके सुख लेता है। गुरू के शबद की बरकति से मौत के डर को दूर करके वह मनुष्य सदा स्थिर प्रभू को अपने हृदय में बसाता है, उसको दुबारा जनम-मरन का चक्कर नहीं पड़ता। हे भाई! मालिक प्रभू सदा कायम रहने वाला है, उसकी वडिआई सदा कायम रहने वाली है, वह मेहर की निगाह करके (सब जीवों की) संभाल करता है। (पर) प्रभू- पति से विछुड़ी हुई जीव-सि्त्रयां सदा दुखी रहती हैं (वह नहीं जानतीं कि) मेरा प्रभू-पति सदा जीता-जागता है, और सदा हमारे साथ बसता है।1।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!