ਲੁਧਿਆਣਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 8.52 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ

ਨਿਊਜ਼ ਪੰਜਾਬ 

ਲੁਧਿਆਣਾ, 01 ਮਈ  – ਚੱਲ ਰਹੇ ਹਾੜ੍ਹੀ ਦੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਵੀ ਲੁਧਿਆਣਾ ਦੀਆਂ ਵੱਖ ਵੱਖ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ 852270 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਵੇਰਵਿਆਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਨਾਜ ਦੀ ਖਰੀਦ ਪ੍ਰਕਿਰਿਆ ਸੁਰੂ ਹੋਣ ਤੋਂ ਬਾਅਣ ਹੁਣ ਤੱਕ 852270 ਮੀਟ੍ਰਿਕ ਟਨ ਕਣਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆ ਚੁੱਕੀ ਹੈ ਅਤੇ ਵੱਖ-ਵੱਖ ਏਜੰਸੀਆਂ ਵੱਲੋਂ ਪੂਰਾ ਸਟਾਕ ਖ਼ਰੀਦਿਆ ਵੀ ਜਾ ਚੁੱਕਾ ਹੈ।
ਇਸੇ ਤਰ੍ਹਾਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਪਿਛਲੇ 72 ਘੰਟਿਆਂ ਵਿੱਚ ਹੁਣ ਤੱਕ 790266 ਮੀਟ੍ਰਿਕ ਟਨ ਅਨਾਜ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 1479.38 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਫ.ਐਸ.ਸੀ. ਸ.ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਵਾਲੀਆਂ ਟੀਮਾਂ ਜਿਸ ਵਿੱਚ ਏ.ਐਫ.ਐਸ.ਓ ਸ.ਜਗਪਾਲ ਸਿੰਘ, ਸ.ਜਸਵਿੰਦਰ ਸਿੰਘ, ਇੰਸਪੈਕਟਰ ਸ.ਜਸਪਾਲ ਸਿੰਘ, ਸ.ਜਸਵਿੰਦਰ ਸਿੰਘ ਪੰਧੇਰ, ਸ੍ਰੀ ਰਾਜੀਵ ਤਿਵਾੜੀ, ਸ.ਹਰਜੀਤ ਸਿੰਘ ਅਤੇ ਹੋਰ ਸ਼ਾਮਲ ਹਨ, ਨੇ ਜਗਰਾਉਂ    ਸਬ-ਡਿਵੀਜ਼ਨ ਦੀਆਂ ਅਨੇਕਾਂ ਮੰਡੀਆਂ ਦਾ ਮੁਆਇਨਾ ਕੀਤਾ ਅਤੇ ਠੇਕੇਦਾਰਾਂ ਨੂੰ ਖਰੀਦ ਸਟਾਕ ਦੀ ਲਿਫਟਿੰਗ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ।