ਚੋਣਾਂ ਦਾ ਸਿਲਸਿਲਾ ਖਤਮ ਹੁੰਦਿਆਂ ਹੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਾਧੇ ਦੀ ਖੇਡ ਸ਼ੁਰੂ

ਨਿਊਜ਼ ਪੰਜਾਬ

ਨਵੀਂ ਦਿੱਲੀ, 5 ਮਈ

ਪੰਜਾ ਰਾਜਾਂ ਵਿੱਚ ਵਿਧਾਨ ਸਭਾਵਾਂ ਦੀਆਂ ਚੋਣਾਂ ਖਤਮ ਹੋਣ ਤੋਂ ਬਾਅਦ ਦੇਸ਼ ਵਿੱਚ ਤੇਲ ਕੀਮਤਾਂ ਵਿੱਚ ਵਾਧੇ ਦੀ ਖੇਡ ਸ਼ੁਰੂ ਹੋ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਵਧੀਆਂ। ਪੱਛਮੀ ਬੰਗਾਲ ਸਣੇ ਪੰਜ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਕੀਮਤਾਂ ਨੂੰ 18 ਦਿਨ ਤੱਕ ਰੋਕੀ ਰੱਖਿਆ। ਅੱਜ ਪੈਟਰੋਲ 19 ਪੈਸੇ ਤੇ ਡੀਜ਼ਲ 21 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਗਿਆ। ਦਿੱਲੀ ਵਿੱਚ ਹੁਣ ਪੈਟਰੋਲ ਹੁਣ 90.74 ਰੁਪਏ ਤੇ ਡੀਜ਼ਲ 81.12 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।