ਮੁੱਖ ਮੰਤਰੀ ਵਲੋਂ ਕੋਵਿਡ-19 ਪਿੱਛੋਂ ਵੱਡੀ ਆਰਥਿਕ ਖੜੋਤ ਆਉਣ ਦੀ ਚਿਤਾਵਨੀ

ਚੰਡੀਗੜ•, 17 ਮਾਰਚ: (ਨਿਊਜ਼ ਪੰਜਾਬ )
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕੋਰੋਨਾਵਾਇਰਸ ਇੱਕ ਵੱਡੀ ਆਫ਼ਤ ਹੈ ਜਿਸ ਨਾਲ ਅਰਥਚਾਰੇ ਵਿੱਚ ਗੰਭੀਰ ਮੰਦੀ ਆਉਣ ਦਾ ਖਦਸ਼ਾ ਹੈ।
ਉਨ•ਾਂ ਕਿਹਾ ਕਿ ਸਥਿਤੀ ਪਹਿਲਾਂ ਹੀ ਖਰਾਬ ਹੈ ਅਤੇ ਜੇ ਇਹ ਹੋਰ ਫੈਲਦਾ ਹੈ ਤਾਂ ਹਾਲਾਤ ਹੋਰ ਵਿਗੜ ਜਾਣਗੇ। ਉਨ•ਾਂ ਨੇ ਕੌਵਿਡ-19 ਤੋਂ ਬਾਅਦ ਅਰਥਵਿਵਸਥਾ ਵਿੱਚ ਗੰਭੀਰ ਮੰਦੀ ਆਉਣ ਦੀ ਚਿਤਾਵਨੀ ਦਿੱਤੀ।
ਅੱਜ ਇੱਥੇ ਇਕ ਸੰਮੇਲਨ ਦੋਰਾਨ ਮੁੱਖ ਮੰਤਰੀ ਨੇ ਪੂਰੀ ਤਰ•ਾਂ ਤਿਆਰ ਰਹਿਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਹਰ ਤਰ•ਾਂ ਦਾ ਇਹਤਿਆਤ ਵਰਤਣ ਲਈ ਆਖਿਆ। ਉਨ•ਾਂ ਕਿਹਾ ਕਿ ਹੱਥ ਮਿਲਾਉਣ ਵਰਗੀਆਂ ਪੁਰਾਣੀਆਂ ਆਦਤਾਂ ਛੇਤੀਂ ਮਰਦੀਆਂ ਨਹੀਂ ਹੁੰਦੀਆਂ ਪਰ ਇਸ ਨੂੰ ਬਦਲਣ ਦੀ ਲੋੜ ਹੈ।
ਭਾਰਤ ਸਰਕਾਰ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੱਸਿਆ ਨਾਲ ਨਿਪਟਣ ਲਈ ਹਰੇਕ ਕਦਮ ਚੁੱਕ ਰਹੀ ਹੈ ਪਰ ਲੋਕਾਂ ਨੂੰ ਵੀ ਇਸ ਦੇ ਖ਼ਤਰਿਆਂ ਦਾ ਅਹਿਸਾਸ ਕਰਦੇ ਹੋਏ ਆਪਣੇ ਆਪ ਸਾਵਧਾਨੀ ਵਰਤਣੀ ਚਾਹੀਦੀ ਹੈ।
”————-
ਕੀ ਤੁਸੀਂ ਜਾਣਦੇ ਹੋ ਕਿ ਖੇਤੀਬਾੜੀ ਹੁੰਦੀ ਕੀ ਹੈ? ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੁੱਛਿਆ

• ਸਾਡੀ ਸਰਕਾਰ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਦੀ ਇਜਾਜ਼ਤ ਨਹੀਂ ਦੇਵੇਗੀ- ਮੁੱਖ ਮੰਤਰੀ
ਮੁਲਕ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਨਾ ਫੜ•ਨ ‘ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਨ•ਾਂ ਦੀ ਸਰਕਾਰ ਸੰਕਟ ‘ਚ ਡੁੱਬੇ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਨ•ਾਂ ਕਿਹਾ ਕਿ ਕਿਸਾਨਾਂ ਨੂੰ ਕਰਜਿਆਂ ਅਤੇ ਜਾਇਦਾਦਾਂ ਗਹਿਣੇ ਦੇ ਚੱਕਰ ਵਿੱਚ ਬੈਂਕਾਂ ਵੱਲੋਂ ਬੁਰੀ ਤਰ•ਾਂ ਉਲਝਾਇਆ ਹੋਇਆ ਹੈ।
ਆਪਣੀ ਸਰਕਾਰ ਦੇ ਗਠਨ ਦੀ ਤੀਜੀ ਵਰ•ੇਗੰਢ ਮੌਕੇ ਇਕ ਸੰਮੇਲਨ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਨੂੰ ਰੱਦ ਕਰਦਿਆਂ ਮਹਿਜ਼ ਲੀਪਾਪੋਚੀ ਦੱਸਿਆ ਕਿਉਂਕਿ ਕੇਂਦਰ ਕੋਲ ਆਮਦਨ ਦੁੱਗਣੀ ਕਰਨ ਦਾ ਕੋਈ ਠੋਸ ਏਜੰਡਾ ਨਹੀਂ ਹੈ। ਉਨ•ਾਂ ਕਿਹਾ,”ਕੇਂਦਰੀ ਮੰਤਰੀ ਨੂੰ ਇਹ ਪਤਾ ਹੈ ਕਿ ਖੇਤੀਬਾੜੀ ਹੁੰਦੀ ਕੀ ਹੈ?” ਉਨ•ਾਂ ਨੇ ਮੰਗ ਕੀਤੀ ਕਿ ਕੇਂਦਰੀ ਵਿੱਤ ਮੰਤਰੀ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਕੇਂਦਰ ਦੀ ਕੀ ਯੋਜਨਾ ਹੈ। ਪਰ ਇਸ ਤੋਂ ਪਹਿਲਾਂ ਇਹ ਯਕੀਨੀ ਬਣਾਉਣ ਕਿ ਪੰਜਾਬ ਤੋਂ ਅਨਾਜ ਦਾ ਇਕ ਇਕ ਦਾਣਾ ਚੁੱਕ ਲਿਆ ਗਿਆ ਹੈ ਅਤੇ ਇਸ ਨੂੰ ਗੁਦਾਮਾਂ ਵਿਚ ਸੜਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਇਕ ਹੋਰ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਸ ਵਾਂਗ ਉਹ ਅੰਕੜਿਆਂ ਨੂੰ ਘੁਮਾ ਫਿਰਾ ਕੇ ਨਹੀਂ ਦੱਸ ਸਕਦੇ ਪਰ ਉਨ•ਾਂ ਦਾ ਵਿਸ਼ਵਾਸ ਹੈ ਕਿ ਸਹੀ ਮਾਹੌਲ ਅਤੇ ਸਹਾਇਤਾ ਦੇਣ ਨਾਲ ਪੰਜਾਬ ਦੇ ਮਿਹਨਤਕਸ਼ ਕਿਸਾਨ ਅਤੇ ਉਦਯੋਗ ਆਪਣੇ ਪੱਧਰ ‘ਤੇ ਹੀ ਆਪਣੀ ਆਮਦਨ ਵਧਾ ਸਕਦੇ ਹਨ।
ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਬਾਰੇ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਵਿਚਾਰ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਉਨ•ਾਂ ਨੇ ਸੁਝਾਅ ਦਿੱਤਾ ਕਿ ਜੇਕਰ ਕੇਂਦਰ ਇਹ ਸਮਝਦਾ ਹੈ ਕਿ ਝੋਨੇ ਤੇ ਕਣਕ ਦੇ ਭੰਡਾਰ ਹੁਣ ਵਾਧੂ ਹਨ ਤਾਂ ਉਸ ਨੂੰ ਸੂਬੇ ਦੇ ਕਿਸਾਨਾਂ ਨੂੰ ਹੋਰ ਸੰਕਟ ਵਿੱਚ ਉਲਝਾਉਣ ਦੀ ਬਜਾਏ ਬਦਲਵੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਮੁਲਕ ਦੀ ਅੰਨ ਸੁਰੱਖਿਆ ਦਾ ਸਿਹਰਾ ਪੰਜਾਬ ਦੇ ਕਿਸਾਨਾਂ ਨੂੰ ਜਾਂਦਾ ਹੈ।
ਪੰਜਾਬ ਦੇ ਕਿਸਾਨ ਭਾਈਚਾਰੇ ਲਈ ਕੇਂਦਰੀ ਮਦਦ ਦੇਣ ਬਾਰੇ ਜ਼ੋਰਦਾਰ ਪੱਖ ਰੱਖਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੇ ਅਤੇ ਉਨ•ਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਵਿੱਚ ਸਹਾਇਤਾ ਕਰੇ। ਉਨ•ਾਂ ਕਿਹਾ,”ਪੰਜਾਬ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ•ਦਾ ਰਿਹਾ, ਹੁਣ ਤੁਸੀਂ ਵੀ ਫਸਲੀ ਵੰਨ-ਸੁਵੰਨਤਾ ਬਾਰੇ ਸਾਡੇ ਪ੍ਰੋਗਰਾਮ ਨੂੰ ਸਹਾਇਤਾ ਦੇ ਕੇ ਸਾਡੇ ਨਾਲ ਖੜੋ•।”
ਮੁੱਖ ਮੰਤਰੀ ਨੇ ਕੇਂਦਰ ਸਰਕਾਰ ‘ਤੇ ਵਰ•ਦਿਆਂ ਆਖਿਆ ਕਿ ਇਹ ਸਰਕਾਰ ਉਹ ਸਮਾਂ ਭੁੱਲ ਗਈ ਹੈ ਜਦੋਂ ਮੁਲਕ ਭੁੱਖਾ ਮਰ ਰਿਹਾ ਸੀ ਤਾਂ ਉਨ•ਾਂ ਹਾਲਤਾਂ ਵਿੱਚ ਪੰਜਾਬ ਮੁਲਕ ਨੂੰ ਬਚਾਉਣ ਲਈ ਅੱਗੇ ਆਇਆ ਸੀ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀਬਾੜੀ ਖੇਤਰ ਦੀ ਸਹਾਇਤਾ ਕਰਨੀ ਹੋਵੇਗੀ। ਉਨ•ਾਂ ਕਿਹਾ ਕਿ ਜੇਕਰ ਕੇਂਦਰ ਨੇ ਖੇਤੀਬਾੜੀ ਦੇ ਵਿਕਾਸ ਜਾਂ ਉਦਯੋਗੀਕਰਨ ਲਈ ਆਪਣਾ ਸਹਿਯੋਗ ਨਾ ਦਿੱਤਾ ਤਾਂ ਪੰਜਾਬ ਕਿੱਥੇ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵੀ ਬਾਗ਼ਬਾਨੀ ਅਤੇ ਵਿਭਿੰਨਤਾ ਦੇ ਹੋਰ ਤਰੀਕਿਆਂ ਰਾਹੀਂ ਥੋੜ•ੀਆਂ ਜ਼ਮੀਨਾਂ ਵਾਲਿਆਂ ਵਾਸਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਦੇ ਢੰਗ-ਤਰੀਕੇ ਲੱਭਣੇ ਪੈਣਗੇ ਜਿਵੇਂ ਕੀ ਜਾਪਾਨ ਨੇ ਕੀਤਾ ਹੈ। ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਫਲਾਂ ਦੀ ਕਾਸ਼ਤ ਦੇ ਤਜ਼ਰਬੇ ਕਰ ਰਹੀ ਹੈ ਜਿਸ ਨੂੰ ਵਕਤ ਲੱਗੇਗਾ ਅਤੇ ਕੇਂਦਰ ਨੂੰ ਵੀ ਕਿਸਾਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਕਿਸਾਨਾਂ ਸਿਰ ਕਰਜ਼ੇ ਦੀ ਭਾਰੀ ਪੰਡ ਦੇ ਸੰਦਰਭ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਬੈਂਕਾਂ ਨੂੰ ਇਸ ਸਮੱਸਿਆ ਦੀ ਜੜ• ਦੱਸਦਿਆਂ ਕਿਹਾ ਕਿ ਬੈਂਕਾਂ ਨੇ ਕਿਸਾਨਾਂ ਨੂੰ ਉਨ•ਾਂ ਦੀ ਜ਼ਮੀਨ ਅਤੇ ਜਾਇਦਾਦਾਂ ਗਹਿਣੇ ਕਰਾ ਕੇ ਨਿਰਧਾਰਤ ਸੀਮਾ ਤੋਂ ਵੱਧ ਕਰਜ਼ਾ ਦਿੱਤਾ ਜਿਸ ਕਰਕੇ ਕਿਸਾਨਾਂ ਨੇ ਇਹ ਪੈਸਾ ਗੈਰ ਉਤਪਾਦਨ ਕੰਮਾਂ ਵਿੱਚ ਖਰਚਨਾ ਸ਼ੁਰੂ ਕਰ ਦਿੱਤਾ। ਉਨ•ਾਂ ਕਿਹਾ ਕਿ ਇਨ•ਾਂ ਕਿਸਾਨਾਂ ਦੀ ਮਦਦ ਕਰਨਾ ਬਹੁਤ ਜ਼ਰੂਰੀ ਹੈ ਜਿਸ ਕਰਕੇ ਸੂਬਾ ਸਰਕਾਰ ਨੇ ਸੂਬੇ ਦੀ ਕਮਜ਼ੋਰ ਵਿੱਤੀ ਹਾਲਤ ਦੀ ਪਰਵਾਹ ਨਾ ਕਰਦਿਆਂ ਕਿਸਾਨਾਂ ਦਾ ਵੱਧ ਤੋਂ ਵੱਧ ਕਰਜ਼ਾ ਮੁਆਫ ਕਰਨ ਦਾ ਯਤਨ ਕੀਤਾ ਪਰ ਅਜੇ ਵੀ ਬਹੁਤ ਕੁਝ ਕੀਤੇ ਜਾਣ ਦੀ ਲੋੜ ਹੈ।
ਸੂਬੇ ਵਿੱਚ ਘਟ ਰਹੇ ਜਲ ਵਸੀਲੀਆਂ ‘ਤੇ ਦੁੱਖ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਦੁਹਾਰਾਇਆ ਕਿ ਪੰਜਾਬ ਕੋਲ ਕਿਸੇ ਨੂੰ ਵੀ ਦੇਣ ਲਈ ਵਾਧੂ ਪਾਣੀ ਨਹੀਂ ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਥੱਲੇ ਚਲਾ ਗਿਆ ਹੈ ਅਤੇ ਸਰਕਾਰ ਵੱਲੋਂ ਹੁਣ ਪੀਣ ਵਾਲੇ ਪਾਣੀ ਲਈ ਵੱਡੇ ਸ਼ਹਿਰਾਂ ਨੂੰ ਦਰਿਆਈ ਪਾਣੀ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਜ਼ਰਾਈਲ ਦੀ ਕੰਪਨੀ ਮੇਕੋਰੋਟ ਪੰਜਾਬ ਦੀ ਮਦਦ ਕਰ ਰਹੀ ਹੈ ਅਤੇ ਸੂਬੇ ਨੂੰ ਦਿੱਕਤ ਇਹ ਹੈ ਕਿ ਇਸ ਕੋਲ ਖਾਰਾਪਣ ਦੂਰ ਕਰਕੇ ਵਰਤਣ ਲਈ ਸਮੁੰਦਰੀ ਪਾਣੀ ਨਹੀਂ ਹੈ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਪਾਸੋਂ ਇਸ ਕਾਰਜ ਲਈ ਵੀ ਸਹਾਇਤਾ ਦੀ ਲੋੜ ਹੈ।
————–
ਅਰੋੜਾ ਨੇ ਸਨਅਤ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੇ ਯਤਨਾਂ ਵਿੱਚ ਸ਼ਾਮਲ ਹੋਣ ਲਈ ਕਿਹਾ
ਕਰਮਚਾਰੀਆਂ ਲਈ ਸਫਾਈ ਸਬੰਧੀ ਸਾਵਧਾਨੀਆਂ ਯਕੀਨੀ ਬਣਾਉਣ, ਕਿਸੇ ਵੀ ਲੱਛਣ ਦਾ ਪਤਾ ਲਗਾਉਣ ਲਈ ਮਜਦੂਰਾਂ ਦਾ ਨਿਯਮਤ ਚੈਕਅੱਪ ਕਰਾਉਣ ਅਤੇ ਜਾਗਰੂਕ ਕਰਨ ਦੀ ਕੀਤੀ ਅਪੀਲ
ਕੋਵਿਡ-19 ਦੇ ਖਤਰੇ ਨੂੰ ਦੂਰ ਕਰਨ ਲਈ ਸਰਕਾਰ ਦੀਆਂ ਸਰਗਰਮ ਕੋਸਸਾਂ ਦੇ ਮੱਦੇਨਜ਼ਰ, ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸਾਮ ਅਰੋੜਾ ਨੇ ਅੱਜ ਸੂਬੇ ਦੀਆਂ ਸਨਅਤਾਂ ਦੇ ਮੁਖੀਆਂ ਨੂੰ ਆਪਣੇ ਸਾਰੇ ਕਰਮਚਾਰੀਆਂ ਲਈ ਸਾਵਧਾਨੀ ਵਾਲੇ ਸਿਹਤ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਸ ਵਾਈਰਸ ਦੇ ਫੈਲਾਅ ਨੂੰ ਪੂਰੀ ਤਰ•ਾਂ ਕਾਬੂ ਕਰਨ ਲਈ ਸੂਬਾ ਸਰਕਾਰ ਦੀਆਂ ਕੋਸਸਾਂ ਨੂੰ ਨੇਪਰੇ ਚਾੜਨ ਵਿੱਚ ਹਿੱਸਾ ਪਾਇਆ ਜਾਵੇ।
ਸ੍ਰੀ ਅਰੋੜਾ ਨੇ ਕਿਹਾ ਕਿ ਸਾਰੀਆਂ ਉਦਯੋਗਿਕ ਇਕਾਈਆਂ ਵਿੱਚ ਕਰਮਚਾਰੀਆਂ ਲਈ ਸਾਫ-ਸਫਾਈ ਸਬੰਧੀ ਸਾਵਧਾਨੀਆਂ ਲਾਜ਼ਮੀ ਤੌਰ ‘ਤੇ ਉਪਲੱਬਧ ਕਰਵਾਈਆਂ ਜਾਣ। ਉਹਨਾਂ ਸਨਅਤਾਂ ਨੂੰ ਆਪਣੇ ਕਰਮਚਾਰੀਆਂ ਦੀ ਨਜ਼ਦੀਕੀ ਡਿਸਪੈਂਸਰੀਆਂ ਵਿਚ ਜਾਂਚ ਕਰਵਾਉਣ ਲਈ ਵੀ ਕਿਹਾ ਤਾਂ ਜੋ ਲੱਛਣ ਸਾਹਮਣੇ ਆਉਣ ‘ਤੇ ਉਚਿਤ ਸਮੇਂ ਇਲਾਜ ਨੂੰ ਯਕੀਨੀ ਬਣਾਇਆ ਜਾਵੇ।
ਕੋਰੋਨਾ ਵਾਇਰਸ ਦੇ ਖਤਰੇ ਨਾਲ ਪੈਦਾ ਹੋਈ ਸਥਿਤੀ ਦਾ ਜਾਇਜਾ ਲੈਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਭਾਈਵਾਲ ਬੋਰਡਾਂ ਤੇ ਕਾਰਪੋਰੇਸਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਰੋੜਾ ਨੇ ਕੋਰੋਨਾ ਵਾਈਰਸ ਦੇ ਫੈਲਾਅ ਨੂੰ ਰੋਕਣ ਲਈ ਸੂਬੇ ਦੀਆਂ ਸਾਰੀਆਂ ਸਨਅਤੀ ਇਕਾਈਆਂ ਨੂੰ ਆਪਣੀਆਂ ਫੈਕਟਰੀਆਂ ਦੇ ਬਾਹਰ ਸਫਾਈ ਸਬੰਧੀ ਸਾਵਧਾਨੀਆਂ ਦਰਸਾਉਂਦੇ ਸਾਈਨ ਬੋਰਡ ਲਗਾਉਣ ਲਈ ਕਿਹਾ। ਉਨ•ਾਂ ਸਾਰੇ ਕਰਮਚਾਰੀਆਂ ਲਈ ਹੈਂਡ ਸੈਨੀਟਾਈਜਰ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
ਸਨਅਤ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੂਬਾ ਕਿਸੇ ਵੀ ਚੁਣੌਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ•ਾਂ ਤਿਆਰ ਹੈ। ਉਹਨਾਂ ਅੱਗੇ ਕਿਹਾ ਕਿ ਇਸ ਮਾਰੂ ਵਾਇਰਸ ਨੂੰ ਰੋਕਣ ਦੀ ਜੰਗ ਵਿਚ ਨਿੱਜੀ ਅਤੇ ਭਾਈਚਾਰਕ ਪੱਧਰ ‘ਤੇ ਸਰਗਰਮ ਭਾਗੀਦਾਰੀ ਅਹਿਮ ਭੂਮਿਕਾ ਰੱਖਦੀ ਹੈ।
ਇਸ ਤੋਂ ਇਲਾਵਾ, ਉਨ•ਾਂ ਫੈਕਟਰੀਆਂ ਵਿਚ ਦਾਖਲ ਹੋਣ ਵਾਲੇ ਕਾਮਿਆਂ ਲਈ ਮੁਫਤ ਸਾਬਣ ਅਤੇ ਪਾਣੀ ਉਪਲਬਧ ਕਰਵਾਉਣ ਲਈ ਕਿਹਾ ਅਤੇ ਸਟਾਫ ਤੇ ਵਰਕਰਾਂ ਵੱਲੋਂ ਵਰਤੀਆਂ ਜਾਂਦੀਆਂ ਆਮ ਸਹੂਲਤਾਂ ਨੂੰ ਨਿਯਮਤ ਤੌਰ ‘ਤੇ ਸਾਫ-ਸੁਥਰਾ ਬਣਾਉਣ ਲਈ ਵੀ ਕਿਹਾ। ਇਹਨਾਂ ਸਹੂਲਤਾਂ ਵਿੱਚ ਕਰਮਚਾਰੀਆਂ ਵੱਲੋਂ ਵਰਤੀਆਂ ਜਾਂਦੀਆਂ ਬੱਸਾਂ/ਆਮ ਟ੍ਰਾਂਸਪੋਰਟ ਵਾਹਨ ਸਾਮਲ ਹਨ।
ਮੀਟਿੰਗ ਵਿੱਚ ਹਾਜ਼ਰ ਹੋਰ ਪੰਤਵੰਤਿਆਂ ਵਿੱਚ ਉਦਯੋਗ ਅਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੇ ਕੁਮਾਰ, ਸੀਈਓ ਨਿਵੇਸ ਪ੍ਰੋਤਸਾਹਨ ਸ੍ਰੀ ਰਜਤ ਅਗਰਵਾਲ, ਉਦਯੋਗ ਵਿਭਾਗ ਦੇ ਡਾਇਰੈਕਟਰ ਸ੍ਰੀ ਸਿਬਨ ਸੀ., ਪੀ.ਐਸ.ਆਈ.ਈ.ਸੀ. ਦੇ ਐਮਡੀ ਸ੍ਰੀ ਸੁਮਿਤ ਜਾਰੰਗਲ, ਪੀ.ਐਸ.ਆਈ.ਡੀ.ਸੀ. ਦੇ ਐਮਡੀ ਸ੍ਰੀ ਵਿਨੀਤ ਕੁਮਾਰ ਅਤੇ ਜੁਆਇੰਟ ਸੀਈਓ ਨਿਵੇਸ਼ ਪ੍ਰੋਤਸਾਹਨ ਸ੍ਰੀਮਤੀ ਅਵਨੀਤ ਕੌਰ ਸ਼ਾਮਲ ਸਨ।
———