ਜ਼ਿਲ੍ਹੇ ਵਿੱਚ ਹੁਣ ਤੱਕ 1,04,469 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ-19 ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਤਰਨ ਤਾਰਨ, 08 ਮਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,04,469 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,29,733 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,22,085 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 986 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 751 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 6248 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 5213 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ 06 ਮਈ ਨੂੰ ਅੰਮ੍ਰਿਤਸਰ ਭੇਜੇ ਗਏ 844 ਸੈਂਪਲਾਂ ਵਿੱਚੋਂ 89 ਸੈਂਪਲ ਪਾਜ਼ੇਟਿਵ ਆਏ ਹਨ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 251 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 21 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 230 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 796 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 398 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 42 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 12 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 02 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।