ਡੀ.ਸੀ. ਅਤੇ ਜੁਆਇੰਟ ਸੀ.ਪੀ. ਵੱਲੋਂ ਆਪਣੇ ਸੁਰੱਖਿਆ ਕਰਮਚਾਰੀ ਦੀ ਪਾਈਪਿੰਗ ਰਸਮ ਅਦਾ ਕੀਤੀ
ਨਿਊਜ਼ ਪੰਜਾਬ
ਲੁਧਿਆਣਾ, 10 ਮਈ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸੰਯੁਕਤ ਪੁਲਿਸ ਕਮਿਸ਼ਨਰ ਸ੍ਰੀ ਜੇ. ਐਲਨਚੇਜੀਅਨ ਨੇ ਅੱਜ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਕਾਂਸਟੇਬਲ ਸ੍ਰੀ ਮਨੀਸ਼ ਕੁਮਾਰ ਦੀ ਪਾਈਪਿੰਗ ਦੀ ਰਸਮ ਅਦਾ ਕੀਤੀ ਜਿਸ ਨੂੰ ਹੈਡ ਕਾਂਸਟੇਬਲ ਵਜੋਂ ਤਰੱਕੀ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਅਤੇ ਸੰਯੁਕਤ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮਨੀਸ਼ ਕੁਮਾਰ ਲਈ ਇਹ ਭਾਗਾਂ ਭਰਿਆ ਦਿਨ ਹੈ ਜਦੋਂ ਅੱਠ ਸਾਲ ਦੀਆਂ ਬੇਹਤਰੀਨ ਸੇਵਾਵਾਂ ਨਿਭਾਉਣ ਤੋਂ ਬਾਅਦ ਉਸਨੂੰ ਤਰੱਕੀ ਮਿਲੀ ਹੈ।
ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਮਨੀਸ਼ ਕੁਮਾਰ ਨੂੰ ਨਵੇਂ ਅਹੁੱਦੇ ਲਈ ਤਰੱਕੀ ਦਿੱਤੀ ਗਈ ਜਿਸ ਨੂੰ ਉਨ੍ਹਾਂ ਨੇ ਮਨੀਸ਼ ਦੇ ਉੱਤਮ ਕੈਰੀਅਰ ਦੀ ਇਕ ਨਵੀਂ ਸ਼ੁਰੂਆਤ ਦੱਸਿਆ।
ਉਨ੍ਹਾਂ ਉੱਨਤ ਕਰਮਚਾਰੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਉਹ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖਣਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮਨੀਸ਼ ਕੁਮਾਰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਂਦਿਆਂ ਸਮਰਪਿਤ ਭਾਵਨਾ ਨਾਲ ਸਮਾਜ ਦੀ ਸੇਵਾ ਕਰਦਿਆਂ ਆਪਣਾ ਫਰਜ਼ ਨਿਭਾਏਗਾ।