ਜਨਤਕ ਥਾਵਾਂ ‘ਤੇ ਤੰਬਾਕੂ ਗਤੀਵਿਧੀ ਅਤੇ ਥੁੱਕਣ ਦੀ ਮਨਾਹੀ -ਪੁਲਿਸ ਕਮਿਸ਼ਨਰ ਵੱਲੋਂ ਪਾਬੰਦੀ ਜਾਰੀ

ਨੋਵਲ ਕੋਰੋਨਾ ਵਾਇਰਸ (ਕੋਵਿਡ-19)-

ਲੁਧਿਆਣਾ, 17 ਮਾਰਚ ( ਗੁਰਦੀਪ ਸਿੰਘ ਦੀਪ – ਨਿਊਜ਼ ਪੰਜਾਬ)-ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪੁਲਿਸ ਕਮਿਸ਼ਨਰੇਟ ਦੇ ਖੇਤਰ ਵਿੱਚ ਬੱਸ ਅੱਡਾ, ਰੇਲਵੇ ਗੇਟ, ਕਰਾਸਿੰਗ ਚੌਕ, ਟਰੈਫਿਕ ਲਾਈਟਾਂ ਆਦਿ ਵਿਖੇ ਤੰਬਾਕੂ ਦੀ ਵਿਕਰੀ, ਸੇਵਨ ਕਰਨ ਅਤੇ ਜਨਤਕ ਥਾਵਾਂ ‘ਤੇ ਖੁਲ੍ਹੇ ਆਮ ਥੁੱਕਣ ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ, ਜੋ ਕਿ ਅਗਲੇ 2 ਮਹੀਨੇ ਜਾਰੀ ਰਹੇਗੀ।
ਜਾਰੀ ਹੁਕਮਾਂ ਵਿੱਚ  ਉਨ੍ਹਾਂ ਕਿਹਾ ਕਿ ਤੰਬਾਕੂ ਦੀ ਉਕਤ ਥਾਵਾਂ ‘ਤੇ ਵਿਕਰੀ ਅਤੇ ਸੇਵਨ ਆਦਿ ਹੋਣ ਨਾਲ ਇਸ ਦਾ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਇਹ ਪਾਬੰਦੀ ਹੁਕਮ ਜਾਰੀ ਕਰਨੇ ਜ਼ਰੂਰੀ ਸਨ।