ਵਪਾਰ ਮੰਡਲ ਦੇ ਸਕੱਤਰ ਮਹਿੰਦਰ ਅਗਰਵਾਲ ਦਾ ਦਿਹਾਂਤ

ਲੁਧਿਆਣਾ, 14 ਮਈ

ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਸਕੱਤਰ ਮਹਿੰਦਰ ਅਗਰਵਾਲ ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਵਰਨਣਯੋਗ ਹੈ ਕਿ ਮਹਿੰਦਰ ਅਗਰਵਾਲ ਵੱਲੋਂ ਪਹਿਲੀ ਵੈਕਸੀਨ ਦੀ ਡੋਜ਼ ਲਗਵਾਈ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਖਰਾਬ ਰਹਿਣ ਲੱਗੀ,ਉਸ ਤੋਂ ਬਾਅਦ ਉਹ ਕੋਰੋਨਾ ਪਾਜੇਟਿਵ ਆਏ,ਜਿਸ ਕਾਰਨ ਉਨ੍ਹਾਂ ਨੂੰ ਫ਼ਿਰੋਜ਼ਪੁਰ ਰੋਡ ਸਥਿਤ ਰਘੁਨਾਥ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੋਂ  ਡਾਕਟਰਾਂ ਨੇ ਉਨ੍ਹਾਂ ਨੂੰ ਕਿਸੇ ਵੱਡੇ ਹਸਪਤਾਲ ਰੈਫਰ ਕਰਨ ਲਈ ਕਿਹਾ ਗਿਆ। ਇਸ ਪਿੱਛੋਂ ਉਨ੍ਹਾਂ ਨੂੰ  ਡੀਐੱਮਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਲੰਗਸ ਇਫੈਕਟਿਡ ਹੋਣ ਨਾਲ ਅਤੇ ਦੋ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ।