ਦੂਜੇ ਦੇਸ਼ਾ ਤੋਂ ਭਾਰਤ ਪੁੱਜੇ ਗੈਰ-ਮੁਸਲਮਾਨਾਂ ਨੂੰ ਮਿਲੇਗੀ ਭਾਰਤੀ ਨਾਗਰਿਕਤਾ – ਅਫਗਾਨਿਸਤਾਨ ਤੋਂ ਵੱਡੀ ਗਿਣਤੀ ਵਿੱਚ ਸਿੱਖ ਅਤੇ ਹਿੰਦੂ ਭਾਰਤ ਪੁੱਜੇ ਸਨ
ਭਾਰਤ ਸਰਕਾਰ ਨੇ ਵੱਖ ਵੱਖ ਦੇਸ਼ ਤੋਂ ਆਏ ਗੈਰ ਮੁਸਲਮਾਨ ਸ਼ਰਨਾਰਥੀਆਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦਾ ਫੈਂਸਲਾ ਕੀਤਾ ਹੈ। ਕੇਂਦਰ ਨੇ ਦੇਸ਼ ਦੇ 13 ਜ਼ਿਲ੍ਹਿਆਂ ਵਿਚ ਰਹਿੰਦੇ ਅਫਗਾਨਿਸਤਾਨ, ਪਾਕਿਸਤਾਨ, ਬੰਗਲਾਦੇਸ਼ ਤੋਂ ਆਏ ਗ਼ੈਰ-ਮੁਸਲਿਮ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਫੈਸਲਾ ਕੀਤਾ ਹੈ। ਇਸ ਲਈ ਇਨ੍ਹਾਂ ਲੋਕਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ l ਅਫਗਾਨਿਸਤਾਨ ਤੋਂ ਵੱਡੀ ਗਿਣਤੀ ਵਿੱਚ ਸਿੱਖ ਅਤੇ ਹਿੰਦੂ ਭਾਰਤ ਪੁੱਜੇ ਹੋਏ ਹਨ l
ਇਹ ਸ਼ਰਨਾਰਥੀ ਗੁਜਰਾਤ, ਰਾਜਸਥਾਨ, ਛੱਤੀਸਗੜ, ਹਰਿਆਣਾ ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਰਹਿ ਰਹੇ ਹਨ। ਉਨ੍ਹਾਂ ਦਾ ਧਰਮ ਹਿੰਦੂ, ਸਿੱਖ, ਜੈਨ ਅਤੇ ਬੋਧੀ ਆਦਿ ਹੈ। ਉਨ੍ਹਾਂ ਤੋਂ ਭਾਰਤੀ ਨਾਗਰਿਕਤਾ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਸਿਟੀਜ਼ਨਸ਼ਿਪ ਐਕਟ 1955 ਦੇ ਤਹਿਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਅਤੇ 2009 ਵਿੱਚ ਕਾਨੂੰਨ ਦੇ ਤਹਿਤ ਨਿਯਮਾਂ ਨੂੰ ਤੁਰੰਤ ਲਾਗੂ ਕਰਨ ਲਈ ਨਿਯਮ ਬਣਾਏ ਸਨ। ਹਾਲਾਂਕਿ, ਸਰਕਾਰ ਅਜੇ ਤੱਕ ਸੰਸ਼ੋਧਿਤ ਸਿਟੀਜ਼ਨਸ਼ਿਪ ਐਕਟ (ਸੀ.ਏ.ਏ.) ਦੇ ਅਧੀਨ ਨਿਯਮ ਤੈਅ ਨਹੀਂ ਕਰ ਸਕੀ, ਜੋ ਕਿ ਸਾਲ 2019 ਵਿੱਚ ਲਾਗੂ ਹੋਇਆ ਸੀ.