ਲੁਧਿਆਣਾ ਵਿੱਚ ਅੱਜ ਤੱਕ ਨੋਵੇਲ ਕੋਰੋਨਾ ਵਾਇਰਸ ਦਾ ਕੋਈ ਵੀ ਸ਼ੱਕੀ ਜਾਂ ਕੰਨਫਰਮ ਮਰੀਜ਼ ਨਹੀਂ ਹੈ- ਡਿਪਟੀ ਕਮਿਸ਼ਨਰ
-19 ਤੋਂ 26 ਮਾਰਚ ਤੱਕ ਚਲਾਈ ਜਾਵੇਗੀ ਘਰ-ਘਰ ਜਾਗਰੂਕਤਾ ਮੁਹਿੰਮ
– ਫੈਕਟਰੀਆਂ ਨੂੰ ਸਿਖ਼ਲਾਈ ਦੇਣ ਲਈ ਨੋਡਲ ਅਧਿਕਾਰੀ ਲਗਾਉਣ ਦੀ ਹਦਾਇਤ
-31 ਮਾਰਚ ਤੱਕ ਸਾਰੇ ਮਾਲ, ਕਿਸਾਨ ਮੰਡੀਆਂ ਅਤੇ ਅਜਾਇਬ ਘਰ ਬੰਦ ਰੱਖਣ ਦੇ ਆਦੇਸ਼
ਲੁਧਿਆਣਾ, 18 ਮਾਰਚ ( ਨਿਊਜ਼ ਪੰਜਾਬ )-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਜ਼ਿਲ•ਾ ਲੁਧਿਆਣਾ ਵਿੱਚ ਅੱਜ ਤੱਕ ਨੋਵੇਲ ਕੋਰੋਨਾ ਵਾਇਰਸ ਦਾ ਕੋਈ ਵੀ ਸ਼ੱਕੀ ਜਾਂ ਕੰਨਫਰਮ ਮਰੀਜ਼ ਨਹੀਂ ਹੈ। ਉਨ•ਾਂ ਮੀਡੀਆ ਵਿੱਚ ਚੱਲ ਰਹੀਆਂ ਕੁਝ ਗੁੰਮਰਾਹਕੁੰਨ ਖ਼ਬਰਾਂ ਦਾ ਸਖ਼ਤ ਖੰਡਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਅਦਾਰਾ ਗੁੰਮਰਾਹਕੁੰਨ ਅਫਵਾਹਾਂ ਫੈਲਾਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਜਾਣਕਾਰੀ ਅੱਜ ਉਨ•ਾਂ ਸਥਾਨਕ ਬਚਤ ਭਵਨ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਦਿੱਤੀ। ਇਸ ਦੌਰਾਨ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਸ੍ਰੀ ਇਕਬਾਲ ਸਿੰਘ ਸੰਧੂ, ਸ੍ਰ. ਜਸਪਾਲ ਸਿੰਘ ਗਿੱਲ ਅਤੇ ਸ੍ਰੀਮਤੀ ਨੀਰੂ ਕਤਿਆਲ ਗੁਪਤਾ (ਤਿੰਨੇ ਵਧੀਕ ਡਿਪਟੀ ਕਮਿਸ਼ਨਰ), ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ, ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਸਹਾਇਕ ਲੋਕ ਸੰਪਰਕ ਅਫ਼ਸਰ ਸ੍ਰ. ਪੁਨੀਤਪਾਲ ਸਿੰਘ ਗਿੱਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹਾਲੇ ਤੱਕ 11 ਸ਼ੱਕੀ ਮਰੀਜ਼ਾਂ ਦੇ ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 10 ਨਮੂਨਿਆਂ ਦੇ ਨਤੀਜੇ ਨੈਗੇਟਿਵ ਆਏ ਹਨ, ਜਦਕਿ ਇੱਕ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਹਾਲੇ ਤੱਕ ਜ਼ਿਲ•ੇ ਵਿੱਚ ਕੋਈ ਵੀ ਸ਼ੱਕੀ ਜਾਂ ਕੰਨਫਰਮ ਮਰੀਜ਼ ਨਹੀਂ ਹੈ। ਇਸ ਤੋਂ ਇਲਾਵਾ ਨਾ ਹੀ ਕੋਈ ਸ਼ੱਕੀ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।
ਉਨ•ਾਂ ਦੱਸਿਆ ਕਿ ਲੋਕਾਂ ਨੂੰ ਇਸ ਬਿਮਾਰੀ ਦੇ ਹਰ ਪਹਿਲੂ ਤੋਂ ਜਾਣੂ ਕਰਾਉਣ ਲਈ ਪਲਸ ਪੋਲੀਓ ਰੋਕੂ ਮੁਹਿੰਮ ਦੀ ਤਰਜ਼ ‘ਤੇ ਘਰ-ਘਰ ਜਾਗਰੂਕਤਾ ਮੁਹਿੰਮ 19 ਤੋਂ 26 ਮਾਰਚ ਤੱਕ ਚਲਾਈ ਜਾ ਰਹੀ ਹੈ, ਜਿਸ ਲਈ 2000 ਟੀਮਾਂ ਦਾ ਗਠਨ ਕੀਤਾ ਗਿਆ ਹੈ। ਸਿਹਤ ਵਿਭਾਗ ਦੀ ਅਗਵਾਈ ਵਿੱਚ ਬਣਾਈਆਂ ਗਈਆਂ ਟੀਮਾਂ ਵਿੱਚ ਸਿੱਖਿਆ, ਆਂਗਣਵਾੜੀ ਅਤੇ ਸਹਿਕਾਰਤਾ ਵਿਭਾਗ ਦੇ ਕਰਮਚਾਰੀਆਂ ਨੂੰ ਲਗਾਇਆ ਗਿਆ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਵੱਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਬਿਮਾਰੀ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ ਜਾ ਚੁੱਕਾ ਹੈ। ਸਾਰੇ ਐੱਸ. ਡੀ. ਐੱਮਜ਼ ਨੂੰ ਮਾਸਕ ਅਤੇ ਹੈਂਡ ਸੈਨੇਟਾਈਜ਼ਰਾਂ ਦੀ ਜਮ•ਾਂਖੋਰੀ ਅਤੇ ਬਿਨ•ਾਂ ਗੁਣਵੱਤਾ ਤੋਂ ਸਮਾਨ ਵੇਚਣ ਦੀਆਂ ਗਤੀਵਿਧੀਆਂ ਨੂੰ ਚੈੱਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਉਨ•ਾਂ ਕਿਹਾ ਕਿ ਉਕਤ ਜ਼ਰੂਰੀ ਵਸਤਾਂ ਦੀ ਜਮ•ਾਂਖੋਰੀ ਅਤੇ ਮੁਨਾਫੇਖੋਰੀ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ੇ ਵਿੱਚ 54 ਆਈਸੋਲੇਸ਼ਨ ਕੇਂਦਰ ਅਤੇ 81 ਕੁਆਰੇਨਟਾਈਨ ਸਾਈਟਾਂ ਲੱਭੀਆਂ ਜਾ ਚੁੱਕੀਆਂ ਹਨ।
ਉਨ•ਾਂ ਕਿਹਾ ਕਿ ਫੈਕਟਰੀ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀਆਂ ਫੈਕਟਰੀਆਂ ਵਿੱਚ 50 ਤੋਂ ਜਿਆਦਾ ਵਰਕਰ ਇੱਕੋ ਵੇਲੇ ਐਂਟਰ ਨਾ ਕਰਾਉਣ। ਅਗਲੀ ਐਂਟਰੀ ਵਿੱਚ ਘੱਟੋ-ਘੱਟ 15 ਮਿੰਟ ਦਾ ਵਕਫਾ ਜ਼ਰੂਰ ਹੋਵੇ। ਇਸ ਤੋਂ ਇਲਾਵਾ ਸਿਖ਼ਲਾਈ ਆਦਿ ਕਰਾਉਣ ਲਈ ਇੱਕ-ਇੱਕ ਨੋਡਲ ਅਧਿਕਾਰੀ ਨਾਮਜ਼ਦ ਕਰਨ ਬਾਰੇ ਵੀ ਹਦਾਇਤ ਕੀਤੀ ਗਈ ਹੈ। ਫੈਕਟਰੀਆਂ ਦੇ ਬਾਹਰ ਅਤੇ ਅੰਦਰ ਸਾਬਣ ਅਤੇ ਹੈਂਡ ਸੈਨੇਟਾਈਜ਼ਰ ਆਦਿ ਦੀ ਵਿਵਸਥਾ ਕਰਨ ਬਾਰੇ ਵੀ ਕਿਹਾ ਗਿਆ ਹੈ। ਵਰਕਰਾਂ ਵਿੱਚ 2 ਮੀਟਰ ਦਾ ਫਾਸਲਾ ਜ਼ਰੂਰੀ ਰਖਵਾਇਆ ਜਾਵੇ। ਇਸ ਸੰਬੰਧੀ ਅੱਜ ਫੈਕਟਰੀ ਮਾਲਕਾਂ ਨਾਲ ਵੱਖਰੇ ਤੌਰ ‘ਤੇ ਮੀਟਿੰਗ ਵੀ ਕੀਤੀ ਗਈ।
ਉਨ•ਾਂ ਕਿਹਾ ਕਿ ਖੁਰਾਕ, ਸਿਵਲ ਸਪਲਾਈ ਕੰਟਰੋਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋੜੀਂਦੀ ਮਾਤਰਾ ਵਿੱਚ ਖਾਧ ਪਦਾਰਥ ਆਪਣੇ ਕਬਜ਼ੇ ਵਿੱਚ ਰੱਖੇ ਜਾਣ ਤਾਂ ਜੋ ਲੋੜ ਪੈਣ ‘ਤੇ ਲੋਕਾਂ ਵਿੱਚ ਵੰਡੇ ਜਾ ਸਕਣ। ਸਾਰੇ ਸਰਕਾਰੀ ਦਫ਼ਤਰਾਂ ਵਿੱਚ ਹੈਂਡ ਸੇਨੇਟਾਈਜ਼ਰ ਅਤੇ ਸਾਬਣ ਆਦਿ ਮੁਹੱਈਆ ਕਰਾਉਣ ਲਈ ਹਦਾਇਤ ਕੀਤੀ ਗਈ ਹੈ। ਕਈ ਵਿਭਾਗਾਂ ਨੂੰ 24 ਘੰਟੇ ਚਾਲੂ ਰੱਖੇ ਜਾਣ ਵਾਲੇ ਕੰਟਰੋਲ ਰੂਮ ਸ਼ੁਰੂ ਕਰਨ ਬਾਰੇ ਕਿਹਾ ਗਿਆ ਹੈ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਵਿੱਚ ਸਾਰੇ ਸ਼ਾਪਿੰਗ ਮਾਲਜ਼, ਅਜਾਇਬ ਘਰ, ਹਫ਼ਤਾਵਰੀ ਕਿਸਾਨ ਮੰਡੀਆਂ ਆਦਿ ਨੂੰ 31 ਮਾਰਚ ਤੱਕ ਬੰਦ ਕਰਨ ਬਾਰੇ ਕਿਹਾ ਗਿਆ ਹੈ। ਮਾਲਜ਼ ਵਿੱਚ ਚੱਲਦੀਆਂ ਦਵਾਈ ਦੀਆਂ ਦੁਕਾਨਾਂ ਅਤੇ ਗਰੌਸਰੀ ਸਟੋਰ ਆਦਿ ਖੁੱਲ•ੇ ਰੱਖੇ ਜਾ ਸਕਦੇ ਹਨ। ਇਸੇ ਤਰ•ਾਂ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਗਾਮੀ ਦਿਨ•ਾਂ ਵਿੱਚ ਹੋਣ ਵਾਲੇ ਸਾਰੇ ਧਾਰਮਿਕ ਸਮਾਗਮਾਂ ਨੂੰ ਅੱਗੇ ਪਾ ਦੇਣ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਆਹ ਆਦਿ ਸਮਾਗਮਾਂ ‘ਤੇ ਲੋਕਾਂ ਦੀ ਗਿਣਤੀ 50 ਤੱਕ ਨਿਯਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸੇ ਤਰ•ਾਂ ਰੈਸਤਰਾਂ, ਹੋਟਲਾਂ, ਢਾਬਿਆਂ ਅਤੇ ਫੂਡ ਕੋਰਟਾਂ ਦੇ ਮਾਲਕਾਂ ਨੂੰ ਵੀ ਉਕਤ ਗਿਣਤੀ ਅਤੇ ਸਫਾਈ ਆਦਿ ਰੱਖਣ ਸੰਬੰਧੀ ਲਿਖਿਆ ਜਾ ਚੁੱਕਾ ਹੈ। ਇਸੇ ਤਰਾਂ ਕਿਸਾਨ ਮੰਡੀਆਂ ਬੰਦ ਕਰਨ ਦੇ ਨਾਲ-ਨਾਲ ਲੋਕਾਂ ਦੀ ਸਹੂਲਤ ਲਈ ਰੇਹੜੀ ਵਾਲਿਆਂ ਨੂੰ ਗਲੀਆਂ ਵਿੱਚ ਸਬਜੀ ਵੇਚਣ ਦੀ ਆਗਿਆ ਦਿੱਤੀ ਗਈ ਹੈ।
ਉਨ•ਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਅਤੇ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕੀ ਬੋਰਡਾਂ ਨੂੰ ਪ੍ਰੀਖਿਆਵਾਂ ਆਦਿ ਅੱਗੇ ਪਾਉਣ ਬਾਰੇ ਕਿਹਾ ਗਿਆ ਹੈ। ਜੇਕਰ ਪ੍ਰੀਖਿਆਵਾਂ ਕਰਾਉਣੀਆਂ ਲਾਜ਼ਮੀ ਹਨ ਤਾਂ ਪ੍ਰੀਖਿਆਰਥੀਆਂ ਵਿੱਚ ਘੱਟੋ-ਘੱਟ ਇੱਕ ਮੀਟਰ ਦੀ ਦੂਰੀ ਰੱਖੀ ਜਾਣੀ ਯਕੀਨੀ ਬਣਾਈ ਜਾਵੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ |