ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ ————- ( ਗੁਰਬਾਣੀ ਵਿਚਾਰ ) ਟੱਚ ਕਰੋ

ਪਾਰਬ੍ਰਹਮ ਪੂਰਨ ਗੁਰਦੇਵ ॥
ਹੇ ਮੇਰੇ ਪ੍ਰਭੂ ਸਰੂਪ, ਪੂਰੇ ਅਤੇ ਪ੍ਰਕਾਸ਼ਵਾਨ ਗੁਰੂ,

ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥
ਰਹਿਮਤ ਧਾਰ ਤਾਂ ਜੋ ਮੈਂ ਤੇਰੀ ਚਾਕਰੀ ਅੰਦਰ ਜੁਟ ਜਾਵਾਂ। ਠਹਿਰਾਉ

 

ਗਉੜੀ ਮਹਲਾ ੫ ॥
ਗਉੜੀ (ਮਃ ੫) ਗੁਰੂ ਗ੍ਰੰਥ ਸਾਹਿਬ   ਅੰਗ ੧੯੩
ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥
ਮੈਂ ਪੂਜਯ ਗੁਰਾਂ ਦੇ ਦੀਦਾਰ ਉਤੇ ਕੁਰਬਾਨ ਜਾਂਦਾ ਹਾਂ।
ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥
ਸੱਚੇ ਗੁਰਾਂ ਦਾ ਨਾਮ ਇਕ ਰਸ ਉਚਾਰਨ ਕਰਨ ਦੁਆਰਾ ਮੈਂ ਜੀਊਂਦਾ ਹਾਂ।
ਪਾਰਬ੍ਰਹਮ ਪੂਰਨ ਗੁਰਦੇਵ ॥
ਹੇ ਮੇਰੇ ਪ੍ਰਭੂ ਸਰੂਪ, ਪੂਰੇ ਅਤੇ ਪ੍ਰਕਾਸ਼ਵਾਨ ਗੁਰੂ,
ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥
ਰਹਿਮਤ ਧਾਰ ਤਾਂ ਜੋ ਮੈਂ ਤੇਰੀ ਚਾਕਰੀ ਅੰਦਰ ਜੁਟ ਜਾਵਾਂ। ਠਹਿਰਾਉ।
ਚਰਨ ਕਮਲ ਹਿਰਦੈ ਉਰ ਧਾਰੀ ॥
ਗੁਰਾਂ ਦੇ ਕੇਵਲ ਰੂਪੀ ਚਰਨ ਮੈਂ ਆਪਣੇ ਮਨ ਤੇ ਦਿਲ ਨਾਲ ਲਾਈ ਰਖਦਾ ਹਾਂ।
ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥
ਮੈਂ ਆਪਣੀ ਆਤਮਾ ਦੇਹਿ ਅਤੇ ਦੌਲਤ ਆਪਣੀ ਜਿੰਦ ਜਾਨ ਦੇ ਆਸਰੇ ਗੁਰਾਂ ਨੂੰ ਸਮਰਪਨ ਕਰਦਾ ਹਾਂ।
ਸਫਲ ਜਨਮੁ ਹੋਵੈ ਪਰਵਾਣੁ ॥
ਮੇਰਾ ਜੀਵਨ ਲਾਭਦਾਇਕ ਅਤੇ ਮਕਬੂਲ ਹੋ ਗਿਆ ਹੈ,
ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥
ਪਰਮ ਪ੍ਰਭੂ, ਗੁਰਾਂ ਨੂੰ ਆਪਣੇ ਨੇੜੇ ਕਰ ਕੇ ਸਮਝਣ ਨਾਲ।
ਸੰਤ ਧੂਰਿ ਪਾਈਐ ਵਡਭਾਗੀ ॥
ਬਹੁਤ ਚੰਗੇ ਨਸੀਬਾਂ ਰਾਹੀਂ ਸਾਧੂਆਂ ਦੇ ਚਰਨਾਂ ਦੀ ਖਾਕ ਪਰਾਪਤ ਹੁੰਦੀ ਹੈ।
.ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥
ਨਾਨਕ ਗੁਰਾਂ ਨੂੰ ਮਿਲ ਪੈਣ ਦੁਆਰਾ, ਵਾਹਿਗੁਰੂ ਨਾਲ ਪ੍ਰੀਤ ਪੈ ਜਾਂਦੀ ਹੈ।
ਗਉੜੀ (ਮਃ ੫) (੧੩੯) ੪:੨ {੧੯੩} ੧੯

( ਨੋਟ– ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ  ਸ਼੍ਰੀ ਅਮ੍ਰਿਤਸਰ ਤੋਂ ਅੱਜ ਦਾ    ਮੁੱਖ ਵਾਕ ( ਹੁਕਮਨਾਮਾ ) ਸਰਵਣ ਕਰਨ ਲਈ (ਸਾਡਾ ਵਿਰਸਾ )                                                                                        ਸ਼੍ਰੀ ਦਰਬਾਰ ਸਾਹਿਬ ਵਾਲੇ ਲਿੰਕ ਤੇ ਜਾਣ ਦੀ ਕ੍ਰਿਪਾਲਤਾ ਕਰੋ ਜੀ )