ਸਿਹਤ ਵਿਭਾਗ ਮੋਗਾ ਦੀ ਕਰੋਨਾ ਸੈਪਲਿੰਗ ਦਾ ਆਂਕੜਾ 1.50 ਲੱਖ ਤੋਂ ਹੋਇਆ ਪਾਰ
ਹੁਣ ਤੱਕ 7685 ਮਰੀਜ਼ ਦੇ ਚੁੱਕੇ ਹਨ ਕਰੋਨਾ ਨੂੰ ਮਾਤ-ਸਿਵਲ ਸਰਜਨ
ਡਾ. ਸਵਰਨਜੀਤ ਸਿੰਘ
ਮੋਗਾ, 8 ਜੂਨ: ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਅ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਕਰੋਨਾ ਦੇ ਅੱਜ 1180 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲਾ ਵਿੱਚ 268 ਕਰੋਨਾ ਦੇ ਐਕਟਿਵ ਮਰੀਜ਼ ਹਨ।
ਉਨਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 50 ਹਜ਼ਾਰ 779 ਕਰੋਨਾ ਦੇ ਸੈਂਪਲ ਇਕੱਤਰ ਕੀਤੇ ਜਾ ਚੁੱਕੇ ਹਨ ਜਿੰਨਾਂ ਵਿੱਚੋਂ 1 ਲੱਖ 15 ਹਜ਼ਾਰ 024 ਕੇਸਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 175 ਕੇਸਾਂ ਦੀ ਰਿਪੋਰਟ ਦੇ ਨਤੀਜਿਆਂ ਦਾ ਇੰਤਜ਼ਾਰ ਹੈ। ਉਨਾਂ ਕਿਹਾ ਕਿ ਜ਼ਿਲਾ ਮੋਗਾ ਵਿੱਚ ਅੱਜ 21 ਵਿਅਕਤੀਆਂ ਨੇ ਕਰੋਨਾ ਉੱਪਰੋਂ ਜਿੱਤ ਹਾਸਲ ਕੀਤੀ ਹੈ ਜਿਸ ਕਰਕੇ ਉਨਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਹੁੁਣ ਤੱਕ ਜ਼ਿਲੇ ਦੇ ਕੁੱਲ 7685 ਕਰੋਨਾ ਪਾਜ਼ੀਟਿਵ ਮਰੀਜ਼ ਕਰੋਨਾ ਨੂੰ ਹਰਾਉਣ ਵਿੱਚ ਸਫ਼ਲ ਹੋਏ ਹਨ।
ਉਨਾਂ ਮੋਗਾ ਵਾਸੀਆਂ ਨੂੰ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਹੜੀਆਂ ਪਾਬੰਦੀਆਂ ਕੋਵਿਡ 19 ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਹਨ ਉਹ ਲੋਕਾਂ ਦੀ ਭਲਾਈ ਲਈ ਹੀ ਲਗਾਈਆਂ ਗਈਆਂ ਹਨ, ਇਨਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਪ੍ਰਸ਼ਾਸ਼ਨ ਦਾ ਕਰੋਨਾ ਵਿਰੁੱਧ ਛੇੜੀ ਜੰਗ ਵਿੱਚ ਸਾਥ ਦਿੱਤਾ ਜਾਵੇ।