ਧਰਨਾਕਾਰੀ ਕੱਚੇ ਅਧਿਆਪਕਾਂ ਨਾਲ ਸਿੱਖਿਆ ਮੰਤਰੀ ਨੇ ਮੀਟਿੰਗ ਸੱਦੀ

ਮੋਹਾਲੀ, 17 ਜੂਨ

ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ਚ ਮਾਮੂਲੀ ਤਨਖਾਹਾਂ ਤੇ ਪੜਾ ਰਹੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਿੱਖਿ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਤੇ ਸਕੱਤਰ ਸਕੂਲ ਸਿੱਖਿਆ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਤੋਂ ਬਾਅਦ ਕੱਚੇ ਅਧਿਆਪਕਾਂ ਵਲੋਂ ਸਿੱਖਿਆ ਭਵਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਗੇਟ ਬੰਦ ਕਰ ਦਿੱਤੇ ਸਨ।

ਵਿਦਿਆ ਭਵਨ ਦੇ ਗੇਟਾਂ ਅੱਗੇ ਰੈਗੂਲਰ ਕਰਨ ਦੀ ਮੰਗ ਲੈ ਕੇ ਸੰਘਰਸ਼ ਕਰ ਰਹੇ ਸੈਂਕੜੇ ਕੱਚੇ ਅਧਿਆਪਕਾਂ ਨੇ ਸਾਰੀ ਰਾਤ ਗੇਟਾਂ ਅੱਗੇ ਗੁਜ਼ਾਰੀ। ਅਧਿਆਪਕਾਂ ਨਾਲ ਬੀਤੇ ਦੇਰ ਰਾਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨਾਲ ਦੋਰਾਹਾ ਦੇ ਰੈਸਟ ਹਾਊਸ ਵਿਚ ਹੋਈ ਮੀਟਿੰਗ ਦੌਰਾਨ ਅੱਜ ਦੁਪਹਿਰ 12.30 ਵਜੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਤੈਅ ਕੀਤੀ ਗਈ।

ਇਸ ਮੀਟਿੰਗ ਵਿਚ ਮੁੱਖ ਮੰਤਰੀ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਅਤੇ ਸਿੱਖਿਆ ਸਕੱਤਰ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀ ਹਿੱਸਾ ਲੈਣਗੇ।