ਤੇਲੰਗਾਨਾ ਸਰਕਾਰ ਨੇ 1 ਜੁਲਾਈ ਤੋਂ ਸਕੂਲ, ਕਾਲਜ ਖੋਲ੍ਹਣ ਦੀ ਇਜਾਜ਼ਤ ਦਿੱਤੀ, ਤਾਲਾਬੰਦੀ ਖਤਮ ਕਰਨ ਦਾ ਐਲਾਨ
ਹੈਦਰਾਬਾਦ, 20 ਜੂਨ
ਕਰੋਨਾ ਦਾ ਕਹਿਣ ਘਟਣ ਦੇ ਮੱਦੇਨਜ਼ਰ ਤਿਲੰਗਾਨਾ ਸਰਕਾਰ ਨੇ ਰਾਜ ਵਿਚ ਤਾਲਾਬੰਦੀ ਪਾਬੰਦੀਆਂ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਰਕਾਰ ਨੇ 1 ਜੁਲਾਈ ਤੋਂ ਸਕੂਲ ਅਤੇ ਕਾਲਜ ਮੁੜ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਵਿਦਿਆਰਥੀਆਂ ਨੂੰ ਰਾਜ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਕਲਾਸਾਂ ਵਿੱਚ ਜਾਣ ਦੀ ਆਗਿਆ ਦਿੱਤੀ ਜਾਏਗੀ।