ਪੀਣ ਵਾਲਿਆਂ ਲਈ ਖੁਸ਼ਖਬਰੀ- ਦਿੱਲੀ ਸਰਕਾਰ ਵੱਲੋਂ ਸੋਮਵਾਰ ਤੋਂ ਬਾਰ ਖੋਲ੍ਹਣ ਦੀ ਇਜਾਜ਼ਤ
ਨਵੀਂ ਦਿੱਲੀ, 20 ਜੂਨ
ਕੋਵਿਡ-19 ਦੀ ਦੂਜੀ ਲਹਿਰ ਕਾਰਨ ਲਗਾਈਆਂ ਪੜਾਅਵਾਰ ਪਾਬੰਦੀਆਂ ਨੂੰ ਢਿੱਲਾ ਕਰਦਿਆਂ ਦਿੱਲੀ ਸਰਕਾਰ ਨੇ ਸੋਮਵਾਰ ਤੋਂ ਬਾਰ ਤੇ ਜਨਤਕ ਪਾਰਕਾਂ ਨੂੰ ਮੁੜ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਐਤਵਾਰ ਨੂੰ ਆਦੇਸ਼ ਵਿੱਚ ਕਿਹਾ ਹੈ ਕਿ ਬਾਰ ਅਗਲੇ ਹਫਤੇ ਦੁਪਹਿਰ 12 ਵਜੇ ਤੋਂ ਰਾਤ 10 ਵਜੇ ਤੱਕ 50 ਪ੍ਰਤੀਸ਼ਤ ਸਮਰੱਥਾ ਨਾਲ ਮੁੜ ਖੋਲ੍ਹੇ ਜਾ ਸਕਣਗੇ। ਰੈਸਟੋਰੈਂਟ ਅਤੇ ਬਾਰ ਮਾਲਕਾਂ ਨੂੰ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਪਵੇਗੀ।