ਕੇਂਦਰੀ ਕੈਬਨਿਟ ਚ ਹੋ ਸਕਦੀ ਹੈ ਫੇਰ ਬਦਲ, ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ
ਨਵੀਂ ਦਿੱਲੀ, 20 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਣੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ। ਬੈਠਕ ਸਬੰਧੀ ਪੂਰੀ ਜਾਣਕਾਰੀ ਨਹੀਂ ਮਿਲੀ ਪਰ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਮੰਤਰੀ ਮੰਡਲ ਵਿੱਚ ਵਿਸਥਾਰ ਤੇ ਫੇਰਬਦਲ ਤੋਂ ਪਹਿਲਾਂ ਦੀ ਕਵਾਇਦ ਹੋ ਸਕਦੀ ਹੈ। ਸ੍ਰੀ ਮੋਦੀ ਨੇ ਵੱਖ ਵੱਖ ਸਮੂਹਾਂ ਵਿੱਚ ਕੇਂਦਰੀ ਮੰਤਰੀਆਂ ਨਾਲ ਇਸ ਮਹੀਨੇ ਦੇ ਸ਼ੁਰੂ ਵਿੱਚ ਪੰਜ ਵੱਖ-ਵੱਖ ਮੀਟਿੰਗਾਂ ਕੀਤੀਆਂ ਸਨ ਤਾਂ ਜੋ ਵੱਖ ਵੱਖ ਮੰਤਰਾਲਿਆਂ ਵੱਲੋਂ ਹੁਣ ਤੱਕ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਜਾ ਸਕੇ। ਸੂਤਰਾਂ ਨੇ ਦੱਸਿਆ ਕਿ ਸ਼ਾਹ ਅਤੇ ਰਾਜਨਾਥ ਤੋਂ ਇਲਾਵਾ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪੀਯੂਸ਼ ਗੋਇਲ ਵੀ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਹੋਏ।