ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਪੈਟਰੋਲ ਸੈਂਕੜੇ ਤੋਂ ਕੁਛ ਪੈਸੇ ਦੂਰ
ਨਵੀਂ ਦਿੱਲੀ, 24 ਜੂਨ
ਦੇਸ਼ ਵਿੱਚ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੰਚ ਵਾਧਾ ਕੀਤਾ ਗਿਆ। ਪੈਟਰੋਲ 26 ਪੈਸੇ ਤੇ ਡੀਜ਼ਲ 27 ਪੈਸੇ ਪ੍ਰਤੀ ਲਿਟਰ ਮਹਿੰਗੇ ਹੋ ਗਏ। ਹੁਣ ਦਿੱਲੀ ‘ਚ ਪੈਟਰੋਲ 97.76 ਰੁਪਏ, ਜਦਕਿ ਡੀਜ਼ਲ ਦੀ ਕੀਮਤ 88.30 ਰੁਪਏ ਪ੍ਰਤੀ ਲਿਟਰ ਹੈ। ਹੋ ਗਈ ਹੈ। ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਿਲੰਗਾਨਾ, ਕਰਨਾਟਕ, ਜੰਮੂ-ਕਸ਼ਮੀਰ, ੳੜੀਸ ਅਤੇ ਲੱਦਾਖ ਵਿੱਚ ਪੈਟਰੋਲ 100 ਰੁਪਏ ਪ੍ਰਤੀ ਲਿਟਰ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਮੈਟਰੋ ਸ਼ਹਿਰਾਂ ਵਿਚੋਂ ਪੈਟਰੋਲ ਪਹਿਲਾਂ ਹੀ ਮੁੰਬਈ, ਹੈਦਰਾਬਾਦ ਅਤੇ ਬੰਗਲੌਰ ਵਿਚ 100 ਰੁਪਏ ਤੋਂ ਉੱਪਰ ਹੈ। ਲੁਧਿਆਣਾ ਚ ਅੱਜ ਪੈਟਰੋਲ 99.46 ਹੋ ਗਿਆ ਹੈ ਅਤੇ ਪੰਜਾਬ ਦੇ ਬਾਕੀ ਵੀ ਜ਼ਿਲ੍ਹਿਆਂ ਵਿੱਚ ਪੈਟਰੋਲ 99 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਚੁੱਕਿਆ ਹੈ। ਚੰਡੀਗੜ੍ਹ ਵਿੱਚ ਅੱਜ ਪੈਟਰੋਲ 94.02 ਰੁਪਏ ਤੇ ਡੀਜ਼ਲ 87.94 ਰੁਪਏ ਪ੍ਰਤੀ ਲਿਟਰ ਰਿਹਾ।