+2 ਦੇ ਵਿਦਿਆਰਥੀਆਂ ਨੂੰ ਸਰਕਾਰ ਨੇ ਕਿਹਾ ਜੇ ਨਹੀਂ ਸੰਤੁਸ਼ਟੀ ਤਾਂ ਢੁਕਵੇਂ ਸਮੇ ਤੇ ਦੇ ਸਕਦੇ ਨੇ ਪੇਪਰ – ਪੜ੍ਹੋ ਸਰਕਾਰ ਨੇ ਕੀ ਲਿਆ ਫੈਂਸਲਾ
ਕੇਂਦਰੀ ਸਿੱਖਿਆ ਮੰਤਰੀ ਨੇ ਬੋਰਡ ਪ੍ਰੀਖਿਆਵਾਂ ਦੇ ਸੰਬੰਧ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਹਿੱਸੇਦਾਰਾਂ ਨੂੰ ਸੰਬੋਧਿਤ ਕੀਤਾ
ਨਿਊਜ਼ ਪੰਜਾਬ
ਕੇਂਦਰੀ ਸਿੱਖਿਆ ਮੰਤਰੀ ਸ੍ਰੀ ਰਮੇਸ਼ ਪੋਖਰਿਯਾਲ ‘ਨਿਸ਼ੰਕ’ ਨੇ ਅੱਜ ਬੋਰਡ ਪ੍ਰੀਖਿਆਵਾਂ ਦੇ ਸੰਬੰਧ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਹਿੱਸੇਦਾਰਾਂ ਨੂੰ ਵਰਚੁਅਲ ਤੌਰ ਤੇ ਸੰਬੋਧਨ ਕੀਤਾ।
https://twitter.com/DrRPNishank/status/1408371916461678601?s=20
ਸ੍ਰੀ ਪੋਖਰਿਯਾਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਕੋਵਿਡ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਹਿੱਤ ਵਿੱਚ ਸੀਬੀਐਸਈ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਰੱਦ ਕਰਨ ਦਾ ਫੈਸਲਾ ਲੈਣ ਲਈ ਗਹਿਰਾਈ ਤੋਂ ਸ਼ੁਕਰੀਆਂ ਜ਼ਾਹਿਰ ਕੀਤਾ ਅਤੇ ਧੰਨਵਾਦ ਕੀਤਾ।
ਆਪਣੇ ਸੰਬੋਧਨ ਵਿੱਚ ਸ੍ਰੀ ਪੋਖਰਿਯਾਲ ਨੇ ਦੱਸਿਆ ਕਿ ਸੀਬੀਐਸਈ ਨੇ ਬਾਰ੍ਹਵੀਂ ਜਮਾਤ ਦੀਆਂ ਬੋਰਡਾਂ ਦੀਆਂ ਪ੍ਰੀਖਿਆਵਾਂ ਲਈ ਅਸੈਸਮੈਂਟ ਅਤੇ ਮੁਲਾਂਕਣ ਬਾਰੇ ਪਹਿਲਾਂ ਹੀ ਵਿਆਪਕ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿਹੜੇ ਵਿਦਿਆਰਥੀ ਅਸੈਸਮੈਂਟ ਤੋਂ ਸੰਤੁਸ਼ਟ ਨਹੀਂ ਹਨ, ਉਨ੍ਹਾਂ ਨੂੰ ਅਗਸਤ ਵਿਚ, ਜਦੋਂ ਵੀ ਸਥਿਤੀ ਅਨੁਕੂਲ ਬਣ ਜਾਂਦੀ ਹੈ, ਪ੍ਰੀਖਿਆ ਦਾ ਵਿਕਲਪ ਦਿੱਤਾ ਜਾਵੇਗਾ।
ਮੰਤਰੀ ਨੇ ਦੁਹਰਾਇਆ ਕਿ ਵਿਦਿਆਰਥੀਆਂ ਦੀ ਸੁਰੱਖਿਆ, ਸਿਹਤ ਤੇ ਭਵਿੱਖ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।