ਜਿਲ੍ਹਾ ਮੋਗਾ ਵਿੱਚ ਆਈਲੈਟਸ ਸੈਂਟਰ ਖੁਲ੍ਹੇ – ਜਿ਼ਲ੍ਹਾ ਮੇੈਜਿਸਟ੍ਰੇਟ ਨੇ ਕਿਹਾ ਟੀਚਰ, ਸਟਾਫ਼ ਅਤੇ ਵਿਦਿਆਰਥੀਆਂ ਦੇ ਕਰੋਨਾ ਦੀ ਇੱਕ ਡੋਜ਼ ਲੱਗੀ ਹੋਣੀ ਹੋਵੇਗੀ ਲਾਜ਼ਮੀ

ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਕਿਹਾ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ   ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਾ. ਸਵਰਨਜੀਤ ਸਿੰਘ – ਨਿਊਜ਼ ਪੰਜਾਬ

ਮੋਗਾ, 27 ਜੂਨ: ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਦਰੇਸ਼ਾਂ ਤਹਿਤ ਕਰੋਨਾ ਅਤੇ ਕਰਫਿਊ ਸਬੰਧੀ ਪਹਿਲਾਂ ਪਾਬੰਦੀਆਂ ਅਤੇ ਛੋਟਾਂ ਦੇ ਹੁਕਮ ਜਾਰੀ ਕੀਤੇ ਗਏ ਸਨ ਇਨ੍ਹਾਂ ਹੁਕਮਾਂ ਵਿੰਚ 30 ਜੂਨ, 2021 ਤੱਕ ਦਾ ਵਾਧਾ ਕਰਨ ਅਤੇ ਜਿ਼ਲ੍ਹਾ ਦੇ ਆਈਲੈਟਸ ਸੈਂਟਰਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

ਜਿ਼ਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਲੋਕ ਹਿੱਤ ਵਿਚ ਜਿ਼ਲ੍ਹਾ ਮੋਗਾ ਦੀ ਹਦੂਦ ਦੇ ਆਈਲੈਟਸ ਸੈਂਟਰ ਇਸ ਸ਼ਰਤ ਤੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ ਕਿ  ਉਨਾਂ ਦੇ ਟੀਚਰ, ਸਟਾਫ ਅਤੇ ਵਿਦਿਆਰਥੀਆਂ ਨੇ ਘੱਟੋ-ਘੱਟ ਇਕ ਕੋਵਿਡ ਵੈਕਸੀਨ ਡੋਜ਼ ਜ਼ਰੂਰ ਲਗਵਾ ਲਈ ਹੋਵੇ। ਇਸ ਤੋਂ ਇਲਾਵਾ ਇਸ ਦਫਤਰ ਵੱਲੋਂ ਪਹਿਲਾਂ ਲਗਾਈਆਂ ਪਾਬੰਦੀਆਂ ਪਹਿਲਾਂ ਦੀ ਤਰ੍ਹਾਂ ਹੀ 30 ਜੂਨ, 2021 ਤੱਕ ਜਾਰੀ ਰਹਿਣਗੀਆਂ।

ਜਿ਼ਲ੍ਹਾ ਮੈਜਿਸਟ੍ਰੇਟ ਨੇ ਉਪਰੋਕਤ ਛੋਟਾਂ ਕਰਨ ਦੇ ਨਾਲ ਨਾਲ ਇਹ ਵੀ ਆਦੇਸ਼ ਜਾਰੀ ਕੀਤੇ ਕਿ  ਕੋਵਿਡ ਦੇ ਢੁੱਕਵਾਂ ਵਿਵਹਾਰ  ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣਾ,ਮਾਸਕ ਪਹਿਨਣਾ ਅਤੇ ਜਨਤਕ ਥਾਵਾਂ ਤੇ ਨਾ ਥੱਕਣਾ ਆਦਿ ਸ਼ਾਮਿਲ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਇਹ ਮਸ਼ਵਰਾ ਦਿੱਤਾ ਕਿ ਕੋਵਿਡ ਵੈਕਸੀਨੇਸ਼ਨ  ਦੀਆਂ  ਡੋਜ਼ਜ਼ ਤੁਰੰਤ ਲਗਵਾਈਆਂ ਜਾਣ ਤਾਂ ਜੋ ਹਰ ਵਿਅਕਤੀ  ਤੋਂ ਸੁਰੱਖਿਅਤ ਹੋ ਸਕੇ।

ਉਨ੍ਹਾਂ ਅਖੀਰ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ   ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।