ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ, ਯੂਨੀਵਰਸਿਟੀਜ਼, ਬਾਰਜ਼, ਪੱਬਜ ਅਤੇ ਅਹਾਤਿਆਂ ਨੂੰ ਕੁਝ ਸ਼ਰਤਾਂ ਤੇ ਖੋਲ੍ਹਣ ਦੇ ਆਦੇਸ਼ ਜਾਰੀ –ਸਟਾਫ਼ ਦੇ ਕਰੋਨਾ ਦੀ ਇੱਕ ਡੋਜ਼ ਲੱਗੀ ਹੋਣੀ ਹੋਵੇਗੀ ਲਾਜ਼ਮੀ
ਜ਼ਿਲ੍ਹਾ ਦੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਘੱਟੋ ਘੱਟ ਇੱਕ ਕੋਵਿਡ ਵੈਕਸੀਨ ਡੋਜ਼ ਜਰੂਰ ਲਗਾਈ ਹੋਵੇ। ਬਾਰਜ, ਪੱਬਜ ਅਤੇ ਅਹਾਤਾ ਨੂੰ ਵੀ 50 ਫੀਸਦੀ ਸਮਰੱਥਾ ਨਾਲ ਇਸ ਸ਼ਰਤ ਤੇ ਖੋਲ੍ਹਣ ਦੀ ਇਜ਼ਾਜਤ ਦਿੱਤੀ ਜਾਂਦੀ ਹੈ ਕਿ ਵੇਟਰਜ ਜਾਂ ਸਰਵਰਜ਼, ਅਤੇ ਹੋਰ ਕਰਮਚਾਰੀਆਂ ਨੇ ਘੱਟੋ ਘੱਟ ਇੱਕ ਕੋਵਿਡ ਵੈਕਸੀਨ ਜਰੂਰ ਲਗਵਾ ਲਈ ਹੋਵੇ ਅਤੇ ਸਮਾਜਿਕ ਦੂਰੀ ਦੇ ਪ੍ਰੋਟੋਕੋਲ ਨੂੰ ਬਣਾਈ ਰੱਖਿਆ ਜਾਵੇ। ਇਹ ਹੁਕਮ 10 ਮਈ, 2021 ਤੱਕ ਲਾਗੂ ਰਹਿਣਗੇ।
ਡਾ. ਸਵਰਨਜੀਤ ਸਿੰਘ – ਨਿਊਜ਼ ਪੰਜਾਬ
ਮੋਗਾ, 1 ਜੁਲਾਈ: ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕੋਵਿਡ 19 ਸਬੰਧੀ ਜਾਰੀ ਕੀਤੀਆਂ ਪਾਬੰਦੀਆਂ ਅਤੇ ਛੋਟਾਂ ਵਿੱਚ 10 ਜੁਲਾਈ, 2021 ਤੱਕ ਦਾ ਵਾਧਾ ਕੀਤਾ ਜਾਂਦਾ ਹੈ। ਇਸਦੇ ਨਾਲ ਹੀ ਕੋਵਿਡ 19 ਦੀ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਦੇ ਸਕਿੱਲ ਡਿਵੈਲਪਮੈਂਟ ਸੈਂਟਰ, ਯੂਨੀਵਰਸਿਟੀਜ, ਬਾਰਜ, ਪੱਬਜ਼ ਅਤੇ ਅਹਾਤਿਆਂ ਨੂੰ ਕੁਝ ਸ਼ਰਤਾਂ ਤੇ ਖੋਲ੍ਹਣ ਦੀ ਇਜਾਜਤ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਦੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਘੱਟੋ ਘੱਟ ਇੱਕ ਕੋਵਿਡ ਵੈਕਸੀਨ ਡੋਜ਼ ਜਰੂਰ ਲਗਾਈ ਹੋਵੇ। ਬਾਰਜ, ਪੱਬਜ ਅਤੇ ਅਹਾਤਾ ਨੂੰ ਵੀ 50 ਫੀਸਦੀ ਸਮਰੱਥਾ ਨਾਲ ਇਸ ਸ਼ਰਤ ਤੇ ਖੋਲ੍ਹਣ ਦੀ ਇਜ਼ਾਜਤ ਦਿੱਤੀ ਜਾਂਦੀ ਹੈ ਕਿ ਵੇਟਰਜ ਜਾਂ ਸਰਵਰਜ਼, ਅਤੇ ਹੋਰ ਕਰਮਚਾਰੀਆਂ ਨੇ ਘੱਟੋ ਘੱਟ ਇੱਕ ਕੋਵਿਡ ਵੈਕਸੀਨ ਜਰੂਰ ਲਗਵਾ ਲਈ ਹੋਵੇ ਅਤੇ ਸਮਾਜਿਕ ਦੂਰੀ ਦੇ ਪ੍ਰੋਟੋਕੋਲ ਨੂੰ ਬਣਾਈ ਰੱਖਿਆ ਜਾਵੇ। ਇਹ ਹੁਕਮ 10 ਮਈ, 2021 ਤੱਕ ਲਾਗੂ ਰਹਿਣਗੇ।
ਉਨ੍ਹਾਂ ਦੱਸਿਆ ਕਿ ਉਪਰੋਕਤ ਸਬੰਧੀ ਕੋਵਿਡ ਢੁਕਵਾਂ ਵਿਵਹਾਰ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ ਅਤੇ ਜਨਤਕ ਥਾਵਾਂ ਤੇ ਨਾ ਥੁੱਕਣਾ ਆਦਿ ਸ਼ਾਮਿਲ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਮਸ਼ਵਰਾ ਦਿੱਤਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਤਹਿਤ ਕਰੋਨਾ ਵੈਕਸੀਨੇਸ਼ਨ ਦੀਆਂ ਡੋਜ਼ਜ਼ ਤੁਰੰਤ ਲਗਵਾ ਲਈਆਂ ਜਾਣ ਤਾਂ ਜੋ ਹਰ ਵਿਅਕਤੀ ਕੋਵਿਡ ਤੋਂ ਸੁਰੱਖਿਅਤ ਹੋ ਸਕੇ। ਉਨ੍ਹਾਂ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।