ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲ੍ਹੀ ਅਤੇ ਰਾਜਸਥਾਨ ਵਿੱਚ ਗਰਮੀ ਤੇ ਲੂ ਵਾਲਾ ਰਹੇਗਾ ਮੌਸਮ – ਮੌਸਮ ਵਿਭਾਗ ਨੇ ਕਿਹਾ ਹਾਲੇ ਕਰੋ ਇੰਤਜ਼ਾਰ

ਨਿਊਜ਼ ਪੰਜਾਬ
ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲ੍ਹੀ ਅਤੇ ਰਾਜਸਥਾਨ ਵਿੱਚ ਗਰਮੀ ਤੇ ਲੂ ਹਫ਼ਤੇ ਤੱਕ ਇੰਝ ਹੀ ਜਾਰੀ ਰਹੇਗੀ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ 40 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਿੱਚ ਵੀਰਵਾਰ ਨੂੰ ਲੋਕਾਂ ਨੂੰ ‘ਲੂ’ ਦਾ ਸਾਹਮਣਾ ਕਰਨਾ ਪਿਆ। ਭਾਰੀ ਗਰਮੀ ਕਾਰਨ ਕਈ ਰਾਜਾਂ ਵਿੱਚ ਬਿਜਲੀ ਦੀ ਮੰਗ ਵੀ ਵਧੀ ਹੈ। ਇਸ ਦੇ ਨਾਲ ਹੀ, ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਤਕ ਪੰਜਾਬ, ਹਰਿਆਣਾ, ਦਿੱਲੀ, ਉੱਤਰੀ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ‘ਲੂ’ ਦੇ ਹਾਲਾਤ ਕਾਇਮ ਰਹਿਣ ਦੀ ਸੰਭਾਵਨਾ ਹੈ। ਫਿਲਹਾਲ ਇਨ੍ਹਾਂ ਥਾਵਾਂ ‘ਤੇ ਭਿਆਨਕ ਗਰਮੀ ਤੋਂ ਕੋਈ ਰਾਹਤ ਨਹੀਂ ।

ਆਈਐਮਡੀ ਨੇ ਕਿਹਾ ਕਿ ਰਾਜਧਾਨੀ ਦਿੱਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ 7 ​​ਜੁਲਾਈ ਤੋਂ ਪਹਿਲਾਂ ਮਾਨਸੂਨ ਦੀ ਬਾਰਸ਼ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਤੋਂ ਬਾਅਦ ਜੁਲਾਈ ਦੇ ਪਹਿਲੇ 15 ਦਿਨਾਂ ਵਿਚ ਇਸ ਖੇਤਰ ਵਿਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ. ਪਿਛਲੇ ਦਿਨਾਂ ਵਿਚ ਦੇਸ਼ ਦੇ ਉੱਤਰੀ ਮੈਦਾਨੀ ਇਲਾਕਿਆਂ ਵਿਚ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਦੱਖਣ-ਪੱਛਮੀ ਮੌਨਸੂਨ ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਰਾਜਸਥਾਨ ਅਤੇ ਪੰਜਾਬ ਨੂੰ ਛੱਡ ਕੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਅੱਗੇ ਵਧਿਆ ਹੈ।