ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਹਰ ਫੈਂਸਲਾ ਉਹਨਾਂ ਨੂੰ ਮਨਜ਼ੂਰ ਹੋਵੇਗਾ – ਸਥਿਤੀ ਕੈਪਟਨ ਦੇ ਹੱਕ ਵਿੱਚ ਵਧੇਰੇ
News Punjab
ਸੂਤਰਾਂ ਅਨੁਸਾਰ ਪਾਰਟੀ ਹਾਈ ਕਮਾਂਡ ਪੰਜਾਬ ਵਿੱਚ ਵਧੇਰੇ ਵਿਧਾਇਕਾਂ ਦੇ ਸਮਰੱਥਨ ਨੂੰ ਚੈੱਕ ਕਰ ਚੁੱਕੀ ਹੈ ਜਿਸ ਵਿੱਚ ਸਿੱਧੂ ਨਾਲ ਪਾਰਟੀ ਦੇ ਨਾ – ਮਾਤਰ ਹੀ ਵਿਧਾਇਕ ਖੜੇ ਹਨ ਜਿਸ ਦੀ ਸਿੱਧੂ ਨੂੰ ਵੀ ਸਮਝ ਆ ਚੁੱਕੀ ਹੈ ਜਿਸ ਕਾਰਨ ਉਹ ਆਪਣੀ ਹੋਂਦ ਦੱਸਣ ਵਾਸਤੇ ਬਿਆਨਬਾਜ਼ੀ ਕਰ ਰਿਹਾ ਹੈ
ਨਿਊਜ਼ ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ ਦੋ ਘੰਟੇ ਦੇ ਕਰੀਬ ਚੱਲੀ ਇਸ ਮੀਟਿੰਗ ਵਿੱਚ ਪੰਜਾਬ ਦੀ ਅਤੇ ਪਾਰਟੀ ਦੀ ਮੌਜ਼ੂਦਾ ਸਥਿਤੀ ਬਾਰੇ ਵਿਸਥਾਰ ਵਿੱਚ ਚਰਚਾ ਹੋਈ ਹੈ ।ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਬੈਠਕ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਪਾਰਟੀ ਹਾਈ ਕਮਾਂਡ ਪੰਜਾਬ ਕਾਂਗਰਸ ਦੀ ਸਿੱਧੂ ਕਾਰਨ ਪੈਦਾ ਹੋਈ ਕਲੇਸ਼ ਦੀ ਸਥਿਤੀ ਨੂੰ ਨਿਬੇੜਨ ਲਈ ਅੰਤਿਮ ਫੈਂਸਲੇ ਦੇ ਨੇੜੇ ਪੁੱਜ ਚੁੱਕੀ ਹੈ । ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਰਟੀ ਨੇਤਾਵਾਂ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਹੋ ਚੁੱਕੀ ਹੈ , ਸਿੱਧੂ ਵਲੋਂ ਹਾਈ ਕਮਾਂਡ ਦੀਆਂ ਹਦਾਇਤਾਂ ਦੀ ਲਗਾਤਾਰ ਉਲੰਘਣਾ ਕਰਕੇ ਪੰਜਾਬ ਸਰਕਾਰ ਦੀ ਨੁਕਤਾਚੀਨੀ ਲਗਾਤਾਰ ਜਾਰੀ ਹੈ , ਸੂਤਰਾਂ ਅਨੁਸਾਰ ਪਾਰਟੀ ਹਾਈ ਕਮਾਂਡ ਪੰਜਾਬ ਵਿੱਚ ਵਧੇਰੇ ਵਿਧਾਇਕਾਂ ਦੇ ਸਮਰੱਥਨ ਨੂੰ ਚੈੱਕ ਕਰ ਚੁੱਕੀ ਹੈ ਜਿਸ ਵਿੱਚ ਸਿੱਧੂ ਨਾਲ ਪਾਰਟੀ ਦੇ ਨਾ – ਮਾਤਰ ਹੀ ਵਿਧਾਇਕ ਖੜੇ ਹਨ ਜਿਸ ਦੀ ਸਿੱਧੂ ਨੂੰ ਵੀ ਸਮਝ ਆ ਚੁੱਕੀ ਹੈ ਜਿਸ ਕਾਰਨ ਉਹ ਆਪਣੀ ਹੋਂਦ ਦੱਸਣ ਵਾਸਤੇ ਬਿਆਨਬਾਜ਼ੀ ਕਰ ਰਿਹਾ ਹੈ i
ਮੀਟਿੰਗ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਆਗੂ ਸੋਨੀਆ ਗਾਂਧੀ ਜੋ ਵੀ ਫੈਸਲਾ ਲੈਣਗੇ ਉਹ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਕਾਂਗਰਸ ਪਾਰਟੀ ਵਿਚ ਕੋਈ ਲੜਾਈ ਨਹੀਂ ਹੈ। ਨਵਜੋਤ ਸਿੱਧੂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਹ ਸਿੱਧੂ ਸਬੰਧੀ ਹੋਏ ਫੈਸਲੇ ਬਾਰੇ ਨਹੀਂ ਜਾਣਦੇ।