ਪੁਲਿਸ ਕਮਿਸ਼ਨਰ ਵੱਲੋਂ ਪੈਟਰੋਲ ਪੰਪ, ਐਲ.ਪੀ.ਜੀ ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਤੇ ਮਨੀ ਐਕਸਚੇਜ ਦਫਤਰਾਂ ‘ਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ

News Punjab

ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਵਲੋ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਤੋ ਕੀਮਤੀ ਸਮਾਨ, ਕੈਸ਼ ਅਤੇ ਸੋਨਾ ਆਦਿ ਖੋਹਿਆ ਜਾਂਦਾ ਹੈ ਅਤੇ ਕਈ ਵਾਰ ਇਥੇ ਕੰਮ ਕਰਦੇ ਵਰਕਰਾਂ ਨੂੰ ਵੀ ਬੁਰੀ ਤਰਾਂ ਜ਼ਖਮੀ ਕਰ ਦਿੱਤਾ ਜਾਂਦਾ ਹੈ। ਇਸ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿੱਤ ਵਿਚ ਵਿਸੇਸ ਕਦਮ ਚੁੱਕਣ ਦੀ ਜਰੂਰਤ ਹੈ 

 

ਗੁਰਦੀਪ ਸਿੰਘ ਦੀਪ – ਨਿਊਜ਼ ਪੰਜਾਬ

ਲੁਧਿਆਣਾ, 17 ਜੁਲਾਈ – ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਨੇ ਜ਼ਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਪੈਂਦੇ ਪੈਟਰੋਲ ਪੰਪ, ਐਲ.ਪੀ.ਜੀ ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਵਲੋ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਤੋ ਕੀਮਤੀ ਸਮਾਨ, ਕੈਸ਼ ਅਤੇ ਸੋਨਾ ਆਦਿ ਖੋਹਿਆ ਜਾਂਦਾ ਹੈ ਅਤੇ ਕਈ ਵਾਰ ਇਥੇ ਕੰਮ ਕਰਦੇ ਵਰਕਰਾਂ ਨੂੰ ਵੀ ਬੁਰੀ ਤਰਾਂ ਜ਼ਖਮੀ ਕਰ ਦਿੱਤਾ ਜਾਂਦਾ ਹੈ। ਇਸ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿੱਤ ਵਿਚ ਵਿਸੇਸ ਕਦਮ ਚੁੱਕਣ ਦੀ ਜਰੂਰਤ ਹੈ।

ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਹੁਕਮ ਜਾਰੀ ਹੋਣ ਦੀ ਮਿਤੀ ਤੋ 30 ਦਿਨਾਂ ਦੇ ਅੰਦਰ-2 ਲਗਾਏ ਜਾਣ ਤਾਂ ਜੋ ਕਿਸੇ ਮੰਦਭਾਗੀ ਘਟਨਾਂ ਤੋ ਬਚਿਆ ਜਾ ਸਕੇ।
ਇਹ ਹੁਕਮ ਅਗਲੇ 2 ਮਹੀਨੇ ਤੱਕ ਜਾਰੀ ਰਹਿਣਗੇ।