ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਜੀ.ਓ.ਜੀ. ਨਾਲ ਮੀਟਿੰਗ
ਨਿਊਜ਼ ਪੰਜਾਬ
ਲੁਧਿਆਣਾ, 23 ਜੁਲਾਈ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਗਾਰਡੀਅਨਜ਼ ਆਫ ਗਵਰਨੈਂਸ (ਜੀ.ਓ.ਜੀ.) ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਿਤ ਕੁਮਾਰ ਪੰਚਾਲ, ਸਹਾਇਕ ਕਮਿਸ਼ਨਰ (ਜਨਰਲ) ਪਰਲੀਨ ਕੌਰ ਕਾਲੇਕਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜੀ.ਓ.ਜੀ. ਪੰਜਾਬ ਸਰਕਾਰ ਦੇ ਅੱਖਾਂ ਤੇ ਕੰਨ ਵਜੋਂ ਕੰਮ ਕਰਦੇ ਹਨ। ਉਨ੍ਹਾਂ ਜੀ.ਓ.ਜੀ. ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਇਸ ਵਿੱਚ ਹੋਰ ਨਿਖਾਰ ਲਿਆਉਣ ਲਈ ਵੀ ਪ੍ਰੇਰਿਤ ਕੀਤਾ।
ਇਸ ਮੋਕੇ ਗਾਰਡੀਅਨਜ਼ ਆਫ ਗਵਰਨੈਂਸ ਦੇ ਮੈਂਬਰ ਕਰਨਲ ਐਸ.ਐਸ. ਭੁੱਲਰ ਨੇ ਕਿਹਾ ਕਿ ਜੀ.ਓ.ਜੀ.਼ ਵੱਲੋਂ ਲੋਕਾਂ ਨੂੰ ਪੇਸ਼ ਆਉ਼ਦੀਆਂ ਮੁਸ਼ਕਲਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਇਆ ਜਾਂਦਾ ਹੈ ਅਤੇ ਉਨ੍ਹਾਂ ਵੱਲੋਂ ਸਬੰਧਤ ਵਿਭਾਗ ਨਾਲ ਤਾਲਮੇਲ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ‘ਗਾਰਡੀਅਨਜ਼ ਆਫ ਗਵਰਨੈਂਸ’ ਦੁਆਰਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸ਼ੁਰੂ ਕੀਤੀਆਂ ਜਾਂਦੀਆਂ ਲੋਕ ਹਿੱਤ ਯੋਜਨਾਵਾਂ ਨੂੰ ਪਾਰਦਰਸ਼ਤਾ ਨਾਲ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ।