ਪੰਜਾਬ ਦੇ ਵਿੱਤ ਵਿਭਾਗ ਦੇ ਮੁਲਾਜ਼ਮਾਂ ਨੇ ਫਲਦਾਰ, ਫੁੱਲਦਾਰ ਅਤੇ ਛਾਂ ਵਾਲੇ ਬੂਟੇ ਲਾਏ
ਨਿਊਜ਼ ਪੰਜਾਬ
ਚੰਡੀਗੜ੍ਹ, 28 ਜੁਲਾਈ:
ਪੰਜਾਬ ਦੇ ਵਿੱਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਫਲਦਾਰ, ਫੁੱਲਦਾਰ ਅਤੇ ਛਾਂ ਵਾਲੇ ਬੂਟੇ ਲਾਏ ਗਏ ਹਨ।
ਇਕ ਬੁਲਾਰੇ ਨੇ ਦੱਸਿਆ ਕਿ ਵਣ ਮਹਾਂਉਤਸਵ 2021 ਦੌਰਾਨ ਅਤੇ ਕੁਦਰਤ ਸੰਭਾਲ ਦਿਵਸ ਦੇ ਮੌਕੇ ਵਾਤਾਵਰਣ ਨੂੰ ਸੰਤੁਲਿਤ ਰੱਖਣ ਲਈ ਸੈਕਟਰ-33 ਵਿਚ ਪੰਜਾਬ ਦੇ ਵਿੱਤ ਤੇ ਯੋਜਨਾ ਭਵਨ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕੇ ‘ਚ ਬਹੁਤ ਸਾਰੇ ਬੂਟੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਾਤਾਵਰਣ ਵਿਚ ਆਏ ਵਿਗਾੜ ਨੂੰ ਸੰਤੁਲਿਤ ਕਰਨ ਲਈ ਵੱਡੀ ਗਿਣਤੀ ਵਿਚ ਬੂਟੇ ਲਾਏ ਜਾਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਵਿੱਤ ਵਿਭਾਗ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਬੂਟੇ ਲਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਪ੍ਰਣ ਲਿਆ। ਇਸ ਮੁਹਿੰਮ ‘ਚ ਡਿਪਟੀ ਡਾਇਰੈਕਟਰ ਪੜਤਾਲ ਸਤਿੰਦਰ ਸਿੰਘ ਚੌਹਾਨ, ਸੈਕਸ਼ਨ ਅਫਸਰ ਜਸਬੀਰ ਠਾਕੁਰ ਤੇ ਕਰਮਜੀਤ ਸਿੰਘ ਅਤੇ ਆਡਿਟਰ ਗੋਪਾਲ ਗੋਇਲ ਦਾ ਵਿਸ਼ੇਸ਼ ਯੋਗਦਾਨ ਰਿਹਾ।