ਗੁੰਮਰਾਹਕੁੰਨ ਅਫ਼ਵਾਹਾਂ ਬਣਾਉਣ ਅਤੇ ਫੈਲਾਉਣ ਵਾਲਿਆਂ ‘ਤੇ ਹੋਣਗੇ ਪਰਚੇ ਦਰਜ- ਜ਼ਿਲ੍ਹਾ ਤਰਨ ਤਾਰਨ ਦੇ 6 ਮੈਰਿਜ ਪੈਲੇਸਾਂ ਦੇ ਮਾਲਕਾਂ ਖ਼ਿਲਾਫ਼ ਪੁਲਿਸ ਨੇ ਧਾਰਾ 188, 269, 34 ਆਈ.ਪੀ.ਸੀ ਤਹਿਤ ਕੇਸ ਦਰਜ

-ਨੋਵੇਲ ਕੋਰੋਨਾ ਵਾਇਰਸ (ਕੋਵਿਡ 19)-
-ਡਿਜਾਸਟਰ ਮੈਨੇਜਮੈਂਟ ਐਕਟ ਦੀ ਧਾਰਾ 54 ਅਧੀਨ ਹੋਵੇਗੀ 1 ਸਾਲ ਦੀ ਸਜ਼ਾ ਜਾਂ ਜੁਰਮਾਨਾ

ਲੁਧਿਆਣਾ, 21 ਮਾਰਚ (ਗੁਰਪ੍ਰੀਤ ਸਿੰਘ -ਨਿਊਜ਼ ਪੰਜਾਬ )-ਵਿਸ਼ਵ ਭਰ ਵਿੱਚ ਫੈਲੀ ਬਿਮਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫ਼ਵਾਹਾਂ ਵੀ ਫੈਲਾਈਆਂ ਜਾ ਰਹੀਆਂ ਹਨ। ਕਿਉਂਕਿ ਇਨ•ਾਂ ਅਫ਼ਵਾਹਾਂ ਨਾਲ ਲੋਕਾਂ ਵਿੱਚ ਘਬਰਾਹਟ ਪੈਦਾ ਹੁੰਦੀ ਹੈ, ਜਿਸ ਕਾਰਨ ਇਹ ਬਰਦਾਸ਼ਤ ਯੋਗ ਨਹੀਂ ਹੈ। ਅਜਿਹੇ ਸ਼ਰਾਰਤੀ ਅਨਸਰਾਂ ਦੇ ਖ਼ਿਲਾਫ਼ ਜ਼ਿਲ•ਾ ਪ੍ਰਸਾਸ਼ਨ ਨੇ ਹੁਣ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦਾ ਫੈਸਲਾ ਕੀਤਾ ਹੈ।
ਇਸ ਸੰਬੰਧੀ ਜ਼ਿਲ•ਾ ਲੋਕ ਸੰਪਰਕ ਅਫ਼ਸਰ ਲੁਧਿਆਣਾ ਨੂੰ ਪੱਤਰ ਲਿਖ ਕੇ ਮੀਡੀਆ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਲਿਖਿਆ ਹੈ ਕਿ ਇਸ ਸਥਿਤੀ ਵਿੱਚ ਮੁੱਖ ਧਾਰਾ ਦੇ ਮੀਡੀਆ ਨੂੰ ਜ਼ਿਲ•ਾ ਪ੍ਰਸਾਸ਼ਨ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ•ਾਂ ਮੀਡੀਆ ਨੂੰ ਅਪੀਲ ਕੀਤੀ ਕਿ ਕੋਈ ਵੀ ਖ਼ਬਰ ਨੂੰ ਅਖ਼ਬਾਰ/ਚੈਨਲ/ਸੋਸ਼ਲ ਪਲੇਟਫਾਰਮ ਆਦਿ ‘ਤੇ ਨਸ਼ਰ ਕਰਨ ਤੋਂ ਪਹਿਲਾਂ ਉਸ ਦੇ ਤੱਥਾਂ ਨੂੰ ਚੰਗੀ ਤਰ•ਾਂ ਘੋਖ ਲਿਆ ਜਾਵੇ। ਉਨ•ਾਂ ਕਿਹਾ ਕਿ ਮੀਡੀਆ ਵੀ ਗੁੰਮਰਾਹਕੁੰਨ ਪ੍ਰਚਾਰ ਕਰਨ ਵਾਲਿਆਂ ਬਾਰੇ ਸੂਚਨਾ ਜ਼ਿਲ•ਾ ਪ੍ਰਸਾਸ਼ਨ ਨੂੰ ਪਹੁੰਚਾਵੇ ਤਾਂ ਜੋ ਉਨ•ਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।ਉਨ•ਾਂ ਦੱਸਿਆ ਕਿ ਡਿਜਾਸਟਰ ਮੈਨੇਜਮੈਂਟ ਐਕਟ ਦੀ ਧਾਰਾ 54 ਅਧੀਨ ਇਹ ਪ੍ਰਾਵਧਾਨ ਹੈ ਕਿ ”ਜੋ ਵੀ ਵਿਅਕਤੀ ਕੋਈ ਝੂਠੀ ਚਿਤਾਵਨੀ ਜਾਂ ਅਫ਼ਵਾਹ ਬਣਾਉਂਦਾ ਜਾਂ ਫੈਲਾਉਂਦਾ ਹੈ, ਜਿਸ ਨਾਲ ਲੋਕਾਂ ਵਿੱਚ ਘਬਰਾਹਟ ਪੈਦਾ ਹੁੰਦੀ ਹੈ, ਤਾਂ ਉਸਨੂੰ ਇੱਕ ਸਾਲ ਤੱਕ ਦੀ ਕੈਦ ਜਾਂ ਜੁਰਮਾਨਾ ਹੋ ਸਕਦਾ ਹੈ।”

 

ਜ਼ਿਲ੍ਹਾ ਤਰਨ ਤਾਰਨ ਦੇ ਮੈਰਿਜ ਪੈਲੇਸਾਂ ਦੇ ਮਾਲਕਾਂ ਖ਼ਿਲਾਫ਼ ਪੁਲਿਸ ਨੇ ਧਾਰਾ 188, 269, 34 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ  

ਤਰਨ ਤਾਰਨ ,21 ਮਾਰਚ (ਨਿਊਜ਼ ਪੰਜਾਬ )- ਇੱਥੋਂ ਨੇੜੇ ਕਸਬਾ ਹਰੀਕੇ ਪੱਤਣ ਦੇ ਇੱਕ ਮੈਰਿਜ਼ ਪੈਲਸ ਵਿੱਚ ਕੋਰੋਨਾ ਤੋਂ ਬੇ -ਖੌਫ ਹੋ ਕੇ 20 ਵਿਅਕਤੀਆਂ ਤੋਂ ਵੱਧ ਇਕੱਠ ਕਰ ਕੇ ਵਿਆਹ ਸਮਾਗਮ ਕਰ ਰਹੇ ਲੋਕਾਂ ਨੂੰ ਸੂਚਨਾ ਮਿਲਣ ਤੇ ਪੁਲਿਸ ਨੇ ਕਾਬੂ ਕਰ ਲਿਆ |ਪੁਲਿਸ ਨੇ ਪ੍ਰੋਗਰਾਮ ਬੰਦ ਕਰਵਾ ਕੇ ਵਿਆਹ ਤੇ ਆਏ ਲੋਕਾਂ ਨੂੰ ਸਮਝਾ ਕੇ ਓਥੋਂ ਭੇਜ ਦਿੱਤਾ ਅਤੇ ਮੈਰਿਜ਼ ਪੈਲਸਾਂ ਤੇ ਸਰਕਾਰ ਵਲੋਂ ਲਾਈਆਂ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪੈਲਸ ਮਾਲਕ ਅਤੇ ਮਨੇਜਰ ਖਿਲਾਫ ਮਾਮਲਾ ਦਰਜ਼ ਕਰ ਲਿਆ ਹੈ |ਜ਼ਿਲ੍ਹਾ ਤਰਨ ਤਾਰਨ ਦੇ  5 ਹੋਰ  ਮੈਰਿਜ ਪੈਲੇਸਾਂ ਦੇ ਮਾਲਕਾਂ ਖ਼ਿਲਾਫ਼ ਪੁਲਿਸ ਨੇ ਧਾਰਾ 188, 269, 34 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ।