ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਮਿਲੇਨੀਅਮ ਵਰਲਡ ਸਕੂਲ ਵਿਖੇ 5ਵੀਂ ਸੂਬਾ ਪੱਧਰੀ ਸੀਨੀਅਰ ਨੈਸ਼ਨਲ ਫਿਸਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ

ਨਿਊਜ਼ ਪੰਜਾਬ 

ਲੁਧਿਆਣਾ, 28 ਅਗਸਤ  – ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਮਿਲੇਨੀਅਮ ਵਰਲਡ ਸਕੂਲ ਵਿਖੇ 5ਵੀਂ ਸੂਬਾ ਪੱਧਰੀ ਸੀਨੀਅਰ ਨੈਸ਼ਨਲ ਫਿਸਟਬਾਲ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ।

ਪੰਜਾਬ ਫਿਸਟਬਾਲ ਐਸੋਸੀਏਸ਼ਨ ਦੇ ਵਾਈਸ ਚੇਅਰਮੈਨ ਸ.ਮਨਦੀਪ ਸਿੰਘ ਸਾਹਨੇਵਾਲ, ਪੀ.ਐਫ.ਏ. ਦੇ ਚੇਅਰਮੈਨ ਸ.ਰਮਿੰਦਰ ਸਿੰਘ, ਸ.ਹਰਵਿੰਦਰ ਪੱਪੀ, ਡਾਇਰੈਕਟਰ ਮਿਲੇਨੀਅਮ ਵਰਲਡ ਸਕੂਲ ਜਸ਼ਨ ਚਾਵਲਾ, ਪ੍ਰਿੰਸੀਪਲ ਗੁਰਪ੍ਰੀਤ ਕੌਰ ਦੇ ਨਾਲ ਸ੍ਰੀ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡ ਵਾਤਾਵਰਣ ਨੂੰ ਬੇਹਦ ਹੁਲਾਰਾ ਦੇ ਰਹੀ ਹੈ ਤਾਂ ਜੋ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਰਾਜ ਵਿੱਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਅਤੇ ਹਰੇਕ ਜ਼ਿਲ੍ਹੇ ਵਿੱਚ ਆਧੁਨਿਕ ਲੀਹਾਂ ‘ਤੇ ਖੇਡਾਂ ਦਾ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ।

ਮੁੱਖ ਮਹਿਮਾਨ ਨੇ ਸਾਰਿਆਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਮਾਗਮ ਦੌਰਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਸੌਂਪੀਆਂ।

ਟੂਰਨਾਮੈਂਟ ਵਿੱਚ, ਦੇਸ਼ ਭਰ ਤੋਂ ਲਗਭਗ 23 ਟੀਮਾਂ ਨੇ ਮੈਚਾਂ ਵਿੱਚ ਹਿੱਸਾ ਲਿਆ. ਵੱਖ -ਵੱਖ ਰਾਜਾਂ ਦੇ ਵਿੱਚ ਬਹੁਤ ਉਤਸ਼ਾਹ ਅਤੇ ਟੀਮ ਭਾਵਨਾ ਨਾਲ ਮੈਚ ਖੇਡੇ ਗਏ। ਸਮਾਪਤੀ ਸਮਾਰੋਹ ਐਤਵਾਰ (29 ਅਗਸਤ) ਨੂੰ ਹੋਵੇਗਾ ਅਤੇ ਜੇਤੂ ਟੀਮ ਅਕਤੂਬਰ ਮਹੀਨੇ ਵਿੱਚ ਹੋਣ ਵਾਲੀ ਅੰਤਰਰਾਸ਼ਟਰੀ ਫਿਸਟਬਾਲ ਚੈਂਪੀਅਨਸ਼ਿਪ ਵਿੱਚ ਭਾਗ ਲਵੇਗੀ।