ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ ਵਿੱਚ ਛਾਪੇਮਾਰੀ
ਨਿਊਜ਼ ਪੰਜਾਬ
ਲੁਧਿਆਣਾ, 7 ਸਤੰਬਰ:
ਗ਼ੈਰਕਾਨੂੰਨੀ ਲਾਟਰੀ/ਪਰਚੀ/ਦੜਾ-ਸੱਟਾ ਦੀ ਵਿਕਰੀ ‘ਤੇ ਰੋਕ ਲਗਾਉਣ ਲਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਵਿਸ਼ੇਸ਼ ਟੀਮ ਨੇ ਅੱਜ ਲੁਧਿਆਣਾ ਵਿੱਚ ਅਚਨਚੇਤ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਟੀਮ ਵੱਲੋਂ ਲਾਟਰੀ ਟਿਕਟਾਂ ਵੇਚਣ ਵਾਲੇ ਵੱਖ -ਵੱਖ ਸਟਾਲਾਂ ਦੀ ਚੈਕਿੰਗ ਕੀਤੀ ਗਈ।
ਟੀਮ ਨੇ ਲਾਟਰੀ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਗ਼ੈਰਕਾਨੂੰਨੀ ਲਾਟਰੀ/ਪਰਚੀ/ਦੜਾ-ਸੱਟਾ ਵੇਚਣਾ ਕਾਨੂੰਨੀ ਅਪਰਾਧ ਹੈ ਅਤੇ ਜੇ ਕੋਈ ਇਨ੍ਹਾਂ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਲਾਟਰੀਜ਼ ਐਕਟ ਤੇ ਇੰਡੀਅਨ ਪੀਨਲ ਕੋਡ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਪਰਾਧਕ ਮਾਮਲਾ ਵੀ ਦਰਜ ਕੀਤਾ ਜਾਵੇਗਾ।
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਅਚਨਚੇਤ ਛਾਪੇਮਾਰੀ ਕੀਤੀ ਜਾਵੇਗੀ ਤਾਂ ਜੋ ਅਸਲੀ ਅਤੇ ਪ੍ਰਮਾਣਿਕ ਲਾਟਰੀਆਂ ਦੀ ਵਿਕਰੀ ਨੂੰ ਯਕੀਨੀ ਬਣਾਇਆ ਜਾ ਸਕੇ।