ਜਥੇਦਾਰ ਅਕਾਲ ਤਖਤ ਸਾਹਿਬ ਨੇ ਕੋਰੋਨਾ ਵਾਇਰਸ ਦੇ ਟਾਕਰੇ ਲਈ ਕੀਤੀ ਅਪੀਲ- ਸਿੱਖ ਸੰਸਥਾਵਾਂ ਵਿਦੇਸ਼ ਪੜ੍ਹਨ ਗਏ ਵਿਦਿਆਰਥੀਆਂ ਦੀ ਮਦਦ ਕਰਨ
ਤਲਵੰਡੀ ਸਾਬੋ, 22 ਮਾਰਚ ( ਨਿਊਜ਼ ਪੰਜਾਬ ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਜਾਰੀ ਸੰਦੇਸ਼ ਵਿਚ ਸਮੁੱਚੀ ਦੁਨੀਆ ਦੀਆਂ ਸਿੱਖ ਸੰਸਥਾਵਾਂ ਨੂੰ ਵਾਇਰਸ ਪੀੜਿਤ ਲੋਕਾਂ ਦੀ ਮਦਦ ਲਈ ਅਪੀਲ ਕੀਤੀ ਹੈ |ਉਨ੍ਹਾਂ ਵਿਦੇਸ਼ ਪੜ੍ਹਨ ਗਏ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਅਤੇ ਵੱਡੇ ਧਾਰਮਿਕ ਸਮਾਗਮ ਦੋ ਹਫ਼ਤਿਆਂ ਲਈ ਮੁਲਤਵੀ ਕਰਨ ਲਈ ਸਿੱਖ ਸੰਸਥਾਵਾਂ ਨੂੰ ਕਿਹਾ ਹੈ | ਉਨ੍ਹਾਂ ਗੁਰਦਵਾਰਿਆਂ ਦੀਆ ਸਰਾਂਵਾਂ ਨੂੰ ਲੋੜ ਪੈਣ ਤੇ ਮਰੀਜ਼ਾਂ ਨੂੰ ਸੰਭਾਲਣ ਲਈ ਤਿਆਰ ਰੱਖਣ ਦੇ ਆਦੇਸ਼ ਦਿਤੇ ਹਨ | ਉਨ੍ਹਾਂ ਨੇ ਸੰਗਤਾਂ ਨੂੰ ਘਰੇ ਰਹਿ ਕੇ ਗੁਰਬਾਣੀ ਦਾ ਜਾਪ ਕਰਨ ਦਾ ਵੀ ਸੰਦੇਸ਼ ਦਿੱਤਾ।