ਵਿਰਾਟ ਕੋਹਲੀ ਵੱਲੋਂ ਟੀ-20 ਦੀ ਕਪਤਾਨੀ ਛੱਡਣ ਦਾ ਐਲਾਨ
ਨਿਊਜ਼ ਪੰਜਾਬ
16 ਸਤੰਬਰ
ਵਿਰਾਟ ਕੋਹਲੀ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀ-20 ਟੀਮ ਦੀ ਕਪਤਾਨੀ ਛੱਡ ਦੇਣਗੇ ਪਰ ਉਹ ਇਕ ਰੋਜ਼ਾ ਅਤੇ ਟੈਸਟ ਕਿ੍ਕਟ ਟੀਮ ਦੀ ਅਗਵਾਈ ਕਰਦੇ ਰਹਿਣਗੇ। ਕੋਹਲੀ ਨੇ ਆਪਣੇ ਟਵਿੱਟਰ ਪੇਜ ’ਤੇ ਇਕ ਬਿਆਨ ਪੋਸਟ ਕੀਤਾ, ‘‘ ਮੈਂ ਅਕਤੂਬਰ ਵਿੱਚ ਦੁਬਈ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀ-20 ਕਪਤਾਨ ਵਜੋਂ ਆਪਣਾ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਟੀ-20 ਟੀਮ ਦੀ ਕਪਤਾਨੀ ਛੱਡਣ ਦਾ ਫੈਸਲਾ ਨੇੜਲੇ ਲੋਕਾਂ, ਮੁੱਖ ਕੋਚ ਰਵੀ ਸ਼ਾਸਤਰੀ ਅਤੇ ਰੋਹਿਤ ਸ਼ਰਮਾ ਨਾਲ ਸਲਾਹ ਮਸ਼ਵਰੇ ਬਾਅਦ ਲਿਆ ਗਿਆ ਹੈ। ਟੀ-20 ਵਿਸ਼ਵ ਕੱਪ 17 ਅਕਤੂਬਰ ਤੋਂ ਸ਼ੁਰੂ ਹੋਵੇਗਾ।