ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਸ਼ਿਮਲਾਪੁਰੀ ਵਿਖੇ ਬਾਲ ਘਰ ਦਾ ਦੌਰਾ

ਨਿਊਜ਼ ਪੰਜਾਬ 

ਲੁਧਿਆਣਾ, 22 ਸਤੰਬਰ  – ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਅਬਜ਼ਰਵੇਸ਼ਨ ਹੋਮ, ਸ਼ਿਮਲਾਪੁਰੀ, ਲੁਧਿਆਣਾ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ।
ਇਸ ਮੌਕੇ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅਬਜ਼ਰਵੇਸ਼ਨ ਹੋਮ ਦੇ ਬਾਲ-ਦੋਸ਼ੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਹੋਮ ਦੇ ਅਧਿਕਾਰੀਆਂ ਨੂੰ ਬਾਲ ਦੋਸ਼ੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕਰਨ ਲਈ ਆਖਿਆ ਗਿਆ।
ਮਾਨਯੋਗ ਸਕੱਤਰ ਸਾਹਿਬ ਵੱਲੋਂ ਹੋਮ ਦੇ ਬਾਲ-ਦੋਸ਼ੀਆਂ ਨੂੰ ਦੱਸਿਆ ਗਿਆ ਕਿ ਜੇਕਰ ਉਹ ਆਪਣੇ ਪ੍ਰਾਈਵੇਟ ਪੱਧਰ ‘ਤੇ ਆਪਣੇ ਕੇਸ ਦੀ ਪੈਰਵੀ ਲਈ ਐਡਵੋਕੇਟ ਨਿਯੁਕਤ ਕਰਨ ਵਿੱਚ ਅਸਮਰੱਥ ਹਨ ਤਾਂ ਉਹ ਆਪਣੇ ਕੇਸ ਦੀ  ਪੈਰਵੀ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ  ਸਕੀਮ ਅਧੀਨ  ਐਡਵੋਕੇਟ ਦੀਆਂ ਸੇਵਾਵਾਂ ਮੁਫਤ ਪ੍ਰਾਪਤ ਕਰ ਸਕਦੇ ਹਨ।