ਲੁਧਿਆਣਾ ‘ਚ 80 ਫੀਸਦ ਯੋਗ ਆਬਾਦੀ ਨੂੰ ਵੈਕਸੀਨ ਦੀ ਪਹਿਲੀ ਲੱਗੀ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਨਿਊਜ਼ ਪੰਜਾਬ 

ਲੁਧਿਆਣਾ, 24 ਸਤੰਬਰ  – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ 80 ਫੀਸਦ ਆਬਾਦੀ ਜੋ ਟੀਕਾਕਰਣ ਦੇ ਯੋਗ ਹੈ, ਨੂੰ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ।

ਅੱਜ ਸਥਾਨਕ ਬੱਚਤ ਭਵਨ ਵਿਖੇ ਆਯੋਜਿਤ ਮੀਟਿੰਗ ਵਿੱਚ ਇਸ ਟੀਚੇ ਨੂੰ ਸੰਭਵ ਬਣਾਉਣ ਵਾਲੇ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਅਤੇ ਹੋਰ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਦੇ ਨਾਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ ਤਕਰੀਬਨ 28 ਲੱਖ ਯੋਗ ਵਿਅਕਤੀ ਇਸ ਟੀਕਾਕਰਨ ਮੁਹਿੰਮ ਤਹਿਤ ਕਵਰ ਕੀਤੇ ਜਾ ਚੁੱਕੇ ਹਨ। 20 ਲੱਖ ਸਾਰੀਆਂ ਸ਼੍ਰੇਣੀਆਂ ਦੇ ਯੋਗ ਲਾਭਪਾਤਰੀ ਉਹ ਹਨ ਜਿਨ੍ਹਾਂ ਨੂੰ ਪਹਿਲਾ ਟੀਕਾ ਲੱਗਾ ਚੁੱਕਾ ਹੈ ਕੀਤੀ ਹੈ ਅਤੇ 7 ਲੱਖ ਲਾਭਪਾਤਰੀਆਂ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਲਈਆਂ ਹਨ ਜਿਸਦਾ ਮਤਲਬ ਹੈ ਕਿ ਲੁਧਿਆਣਾ ਦੀ 80 ਫੀਸਦ ਯੋਗ ਆਬਾਦੀ ਨੂੰ ਤਾਜ਼ਾ ਵੋਟਰ ਸੂਚੀ 2606484 ਦੇ ਮੁਕਾਬਲੇ ਵੈਕਸੀਨ ਦੀ ਘੱਟੋ-ਘੱਟ ਪਹਿਲੀ ਖੁਰਾਕ ਮਿਲ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਤੇਜ਼ ਟੀਕਾਕਰਨ ਮੁਹਿੰਮ ਹੈ ਜੋ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਸਹਾਈ ਸਿੱਧ ਹੋਵੇਗੀ ਅਤੇ ਬਹੁਤ ਜਲਦ, ਜ਼ਿਲ੍ਹਾ ਆਪਣੀ 30 ਲੱਖ ਖੁਰਾਕਾਂ ਦਾ ਆਂਕੜਾ ਪਾਰ ਕਰ ਲਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਜੀਵਨ-ਰੱਖਿਅਕ ਵੈਕਸੀਨ ਸੰਭਾਵਿਤ ਤੀਜ਼ੀ ਲਹਿਰ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਏਗੀ।

ਡਿਪਟੀ ਕਮਿਸ਼ਨਰ ਵੱਲ਼ੋ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਲੋਕਾਂ ਦੇ ਸਹਿਯੋਗ ਦੀ ਮੰਗੀ ਕੀਤੀ, ਕਿਉਂਕਿ ਜਨਤਕ ਟੀਕਾਕਰਣ ਹੀ ਇਸ ਘਾਤਕ ਬਿਮਾਰੀ ਤੋਂ ਬਚਾਅ ਦਾ ਇੱਕੋ-ਇੱਕ ਹੱਲ ਹੈ ਅਤੇ ਸਾਰੇ ਯੋਗ ਲੋਕਾਂ ਨੂੰ ਟੀਕਾਕਰਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ ਤਾਂ ਜੋ ਕੋਵਿਡ-19 ਮਹਾਂਮਾਰੀ ਦੀ ਸੰਭਾਵਤ ਤੀਜੀ ਲਹਿਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।

ਇਸ ਮੌਕੇ ਸਿਵਲ ਸਰਜਨ ਡਾ. ਕਿਰਨ ਗਿੱਲ ਅਤੇ ਹੋਰ ਵੀ ਹਾਜ਼ਰ ਸਨ।