ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਲਖੀਮਪੁਰ ਖੀਰੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨਾਲ ਭੁੱਖ ਹੜਤਾਲ ’ਤੇ ਬੈਠੇ

ਨਿਊਜ਼ ਪੰਜਾਬ 
ਚੰਡੀਗੜ/ਲਖੀਮਪੁਰ ਖੀਰੀ, 9 ਅਕਤੂਬਰ:
ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਲਖੀਮਪੁਰ ਖੀਰੀ ਦੁਖਾਂਤ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਯੂ.ਪੀ. ਵਿੱਚ ਸਨ। ਸ੍ਰੀ ਸਿੰਗਲਾ ਸਵੇਰੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਆਪਣੇ ਕੁਝ ਕੈਬਨਿਟ ਸਾਥੀਆਂ ਨਾਲ ਲਖੀਮਪੁਰ ਖੀਰੀ ਪਹੁੰਚੇ ਅਤੇ ਮਿ੍ਰਤਕਾਂ ਦੇ ਪਰਿਵਾਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ।
ਵਿਜੈ ਇੰਦਰ ਸਿੰਗਲਾ ਨੇ  ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ, ਜਿਸਦੀ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਦੁਖਾਂਤ ਵਿੱਚ ਮੌਤ ਹੋ ਗਈ ਸੀ। ਰਮਨ ਕਸਯਪ ਦੀ ਰਿਹਾਇਸ ’ਤੇ ਸ੍ਰੀ ਸਿੰਗਲਾ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨਾਲ ਭੁੱਖ ਹੜਤਾਲ’ ਤੇ ਬੈਠੇ ਅਤੇ ਪਰਿਵਾਰ, ਜੋ ਆਸ਼ੀਸ਼ ਮਿਸ਼ਰਾ ਖਿਲਾਫ਼ ਮੁਕੰਮਲ ਅਤੇ ਨਿਰਪੱਖ ਜਾਂਚ ਦੀ ਮੰਗ ਕਰ ਰਿਹਾ ਹੈ, ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸ੍ਰੀ ਸਿੱਧੂ ਨੇ ਮੌਨ ਰਹਿਣ ਦਾ ਪ੍ਰਣ ਵੀ ਲਿਆ।
ਨਵਜੋਤ ਸਿੰਘ ਸਿੱਧੂ ਵੱਲੋਂ ਮੌਨ ਰਹਿਣ ਦਾ ਪ੍ਰਣ ਲੈਣ ਦੇ ਨਾਲ ਵਿਜੈ ਇੰਦਰ ਸਿੰਗਲਾ ਨੇ ਮੋਰਚਾ  ਸੰਭਾਲਿਦਿਆਂ ਪੁਲਿਸ ਅਤੇ ਪ੍ਰਸਾਸਨ, ਜੋ ਧਰਨੇ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਨਾਲ ਗੱਲਬਾਤ ਦੀ ਅਗਵਾਈ ਕੀਤੀ। ਸ੍ਰੀ ਸਿੰਗਲਾ ਨੇ ਪੂਰੀ ਰਾਤ ਮੀਡੀਆ ਨੂੰ ਸੰਬੋਧਨ ਕੀਤਾ ਅਤੇ ਇਹ ਸਪੱਸਟ ਕੀਤਾ ਕਿ ਉਹ ਉਦੋਂ ਤੱਕ ਭੁੱਖ ਹੜਤਾਲ ’ਤੇ ਬੈਠੇ ਰਹਿਣਗੇ ਜਦੋਂ ਤੱਕ ਆਸੀਸ ਮਿਸਰਾ ਪੁਲਿਸ ਜਾਂਚ ਵਿੱਚ ਸਾਮਲ ਨਹੀਂ ਹੋ ਜਾਂਦਾ। ਪੁਲਿਸ ਅਤੇ ਪ੍ਰਸ਼ਾਸਨ ਨੇ ਸਿੰਗਲਾ ਨੂੰ ਭੁੱਖ ਹੜਤਾਲ ’ਤੇ ਬੈਠਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਕਿਸਾਨਾਂ ਦੇ ਸਮਰਥਨ ਵਿੱਚ ਦਿ੍ਰੜ ਅਤੇ ਅਡੋਲ ਖੜੇ ਰਹੇ ਅਤੇ ਕਸਯਪ ਦੇ ਪਰਿਵਾਰ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਪਿੱਛੇ ਹਟਣ ਤੋਂ ਇਨਕਾਰ ਕਰ ਦਿੱਤਾ।
ਪੂਰੇ ਦਿਨ ਦੀ ਭੁੱਖ ਹੜਤਾਲ ਤੋਂ ਬਾਅਦ ਸਵੇਰੇ 11 ਵਜੇ ਸਿੰਗਲਾ ਅਤੇ ਸਿੱਧੂ ਨੇ ਆਸੀਸ ਮਿਸਰਾ ਦੇ ਪੁਲਿਸ ਜਾਂਚ ਵਿੱਚ ਸਾਮਲ ਹੋਣ ਤੋਂ ਬਾਅਦ ਮਿ੍ਰਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਕਸਯਪ ਦੇ ਪਰਿਵਾਰ ਨੇ ਡਟ ਕੇ ਪ੍ਰਸਾਸਨ ਨਾਲ ਲੜਨ ਅਤੇ ਸਰਕਾਰ ’ਤੇ ਲਗਾਤਾਰ ਦਬਾਅ ਬਣਾਉਣ ਲਈ ਦੋਵੇਂ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤੀ ਜਿਸ ਸਦਕਾ ਮਿਸਰਾ ਨੂੰ ਪੁਲਿਸ ਦੇ ਸਾਹਮਣੇ ਪੇਸ਼ ਅਤੇ ਜਾਂਚ ਵਿੱਚ ਸਾਮਲ ਹੋਣਾ ਪਿਆ।ਵਿਜੈ ਇੰਦਰ ਸਿੰਗਲਾ ਨੇ ਟਿੱਪਣੀ ਕੀਤੀ ਕਿ ਇਹ ਬਹੁਤ ਸਰਮਨਾਕ ਹੈ ਕਿ ਭਾਜਪਾ ਸਰਕਾਰ ਨੇ ਆਪਣੇ ਹੀ ਮੰਤਰੀ ਦਾ ਬਚਾਅ ਕਰਨਾ ਜਾਰੀ ਰੱਖਿਆ। ਉਨਾਂ ਉਮੀਦ ਜ਼ਾਹਰ ਕੀਤੀ ਕਿ ਆਖਿਰਕਾਰ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਆਸ਼ੀਸ਼ ਮਿਸ਼ਰਾ ਲਈ ਹਰ ਸੰਭਵ ਸਖ਼ਤ ਤੋਂ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਂਦਿਆਂ ਪੀੜਤਾਂ ਨੂੰ ਨਿਆਂ ਦਿਵਾਏਗਾ।