ਕਰਫਿਊ ਸੰਕਟ ਪੈਕਜ਼ ——ਪੰਜਾਬ ਸਰਕਾਰ ਨੇ ਲੋਕਾਂ ਨੂੰ ਦਿਤੀਆਂ ਕਰੋੜਾਂ ਰੁਪਏ ਦੀਆਂ ਵੱਡੀਆਂ ਰਿਆਇਤਾਂ – ਪੜ੍ਹੋ ਲਿਸਟ

ਚੰਡੀਗੜ੍ਹ ,23 ਮਾਰਚ ( ਨਿਊਜ਼ ਪੰਜਾਬ )  ਕਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਅਣਮਿੱਥੇ ਸਮੇਂ ਲਈ ਲਾਈਆਂ ਜਾ ਰਹੀਆਂ ਬੰਦਸ਼ਾਂ ਦੇ ਨਤੀਜੇ ਵਜੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਈ ਤਰ੍ਹਾਂ ਰਿਆਇਤਾਂ ਦਾ ਵੀ ਐਲਾਨ ਕੀਤਾ।

——————–ਲੋਕਾਂ ਦੀ ਮਦਦ ਲਈ ਰਾਹਤ ਕਾਰਜਾਂ ਦਾ ਐਲਾਨ, ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਖਾਣੇ, ਰੈਣ ਬਸੇਰਾ ਅਤੇ ਦਵਾਈਆਂ ਲਈ                                     20 ਕਰੋੜ ਰੁਪਏ ਮਨਜ਼ੂਰ ਕੀਤੇ
ਬਿਜਲੀ, ਪਾਣੀ, ਸੀਵਰੇਜ ਦੇ ਬਿੱਲ, ਟਰਾਂਸਪੋਰਟ ਟੈਕਸਾਂ ਆਦਿ ਦੀਆਂ ਅਦਾਇਗੀਆਂ ਦੀ ਆਖਰੀ ਤਾਰੀਖ ਮੁਲਤਵੀ ਕਰਨ                                     ਦਾ ਐਲਾਨ

ਕਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਅਣਮਿੱਥੇ ਸਮੇਂ ਲਈ ਲਾਈਆਂ ਜਾ ਰਹੀਆਂ ਬੰਦਸ਼ਾਂ ਦੇ ਨਤੀਜੇ ਵਜੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਈ ਤਰ੍ਹਾਂ ਰਿਆਇਤਾਂ ਦਾ ਵੀ ਐਲਾਨ ਕੀਤਾ।                                                                                                          ——————-          ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਖਾਣੇ, ਰੈਣ ਬਸੇਰਾ ਅਤੇ ਦਵਾਈਆਂ ਲਈ 20 ਕਰੋੜ ਰੁਪਏ ਮਨਜ਼ੂਰ ਕੀਤੇ
———————      ਬਿਜਲੀ, ਪਾਣੀ, ਸੀਵਰੇਜ ਦੇ ਬਿੱਲ, ਟਰਾਂਸਪੋਰਟ ਟੈਕਸਾਂ ਆਦਿ ਦੀਆਂ ਅਦਾਇਗੀਆਂ ਦੀ ਆਖਰੀ ਤਾਰੀਖ ਮੁਲਤਵੀ         ——————-        ਲੋੜਵੰਦਾਂ ਨੂੰ ਖਾਣੇ, ਰਹਿਣ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 20 ਕਰੋੜ ਰੁਪਏ                                            ਮਨਜ਼ੂਰ ਕਰ ਦਿੱਤੇ ਗਏ ਅਤੇ ਡਿਪਟੀ ਕਮਿਸ਼ਨਰਾਂ ਤੇ ਐਸ.ਡੀ.ਐਮਜ਼ ਨੂੰ ਲੋੜਵੰਦਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਨ                                    ਲਈ ਵੀ ਕਿਹਾ ਗਿਆ ਹੈ।                                                                                                                                           —————-    ਮੁੱਖ ਮੰਤਰੀ ਨੇ ਸੂਬੇ ਵਿੱਚ ਬਿਜਲੀ, ਪਾਣੀ ਤੇ ਸੀਵਰੇਜ ਆਦਿ ਦੇ ਬਿੱਲਾਂ ਦੀ ਆਖਰੀ ਤਰੀਕ ਮੁਲਤਵੀ ਕਰਨ ਦਾ ਵੀ ਐਲਾਨ
—————-  ਸੂਬਾ ਸਰਕਾਰ ਵੱਲੋਂ ਐਲਾਨੇ ਰਾਹਤ ਕਾਰਜਾਂ ਦੇ ਵਿਸਥਾਰ ਵਿੱਚ ਵੇਰਵੇ ਦਿੰਦਿਆਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ                          ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰ ਸਰਕਾਰਾਂ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਸਾਰੀਆਂ ਨਗਰ ਨਿਗਮਾਂ, ਕੌਂਸਲਾਂ ਤੇ                        ਨਗਰ ਪੰਚਾਇਤਾਂ ਵਿੱਚ ਪਾਣੀ ਤੇ ਸੀਵਰੇਜ ਦੇ ਬਿੱਲਾਂ ਦੀ ਆਖਰੀ ਤਰੀਕ ਮੁਲਤਵੀ  |

—————-ਪ੍ਰਾਪਰਟੀ ਟੈਕਸ ਵਿੱਚ ਮੁਆਫੀ ਦੀ ਸਕੀਮ 31 ਮਈ, 2020 ਤੱਕ ਵਧਾ ਦਿੱਤੀ ਗਈ ਹੈ।
————- ਸਾਰੇ ਘਰੇਲੂ, ਵਪਾਰਕ ਅਤੇ ਛੋਟੇ ਬਿਜਲੀ ਉਦਯੋਗਿਕ ਖਪਤਕਾਰਾਂ ਦੇ 10,000 ਹਜ਼ਾਰ ਰੁਪਏ ਤੱਕ ਦੇ ਮਹੀਨਾ/ਦੋ ਮਹੀਨਿਆਂ ਦੇ      ————– ਬਿਜਲੀ ਬਿੱਲਾਂ ਜੋ 20 ਮਾਰਚ, 2020 ਜਾਂ ਬਾਅਦ ‘ਚ ਭਰੇ ਜਾਣੇ ਸਨ, ਵਿੱਚ 15 ਅਪ੍ਰੈਲ, 2020 ਤੱਕ ਵਾਧਾ ਕਰ ਦਿੱਤਾ ਗਿਆ ਹੈ।       ———– ਪੰਜਾਬ ਰਾਜ ਬਿਜਲੀ ਨਿਗਮ ਨੂੰ ਖਪਤਕਾਰਾਂ ਤੋਂ ਦੇਰੀ ਨਾਲ ਅਦਾਇਗੀ ਕਰਨ ‘ਤੇ ਲਗਦੇ ਚਾਰਜ ਨਾ ਵਸੂਲਣ ਲਈ ਆਖਿਆ ਜਿਸ                        ਨਾਲ 35 ਲੱਖ ਖਪਤਕਾਰਾਂ ਨੂੰ ਫਾਇਦਾ ਪਹੁੰਚੇਗਾ।

——————   ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ ਅਧੀਨ ਸਾਰੇ ਟੈਕਸਾਂ ਦੀ ਆਖਰੀ ਤਰੀਕ                                    30 ਅਪ੍ਰੈਲ, 2020 ਤੱਕ ਵਧਾਉਣ ਦੇ ਹੁਕਮ ਦਿੱਤੇ ਹਨ। ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਨੂੰ ਇਸ ਸਮੇਂ ਦੌਰਾਨ ਚੱਲਣ ਦੀ                                      ਆਗਿਆ ਨਹੀਂ ਹੋਵੇਗੀ ਜਿਸ ਕਰਕੇ ਇਨ੍ਹਾਂ ਨੂੰ ਉਸ ਸਮੇ ਤੱਕ ਮੋਟਰ ਵਹੀਕਲ ਟੈਕਸ ਤੋਂ 100 ਫੀਸਦੀ ਛੋਟ ਮਿਲੇਗੀ। ਇਨ੍ਹਾਂ ਤੋਂ                                 ਇਲਾਵਾ 15 ਮਾਰਚ ਤੋਂ 15 ਅਪ੍ਰੈਲ, 2020 ਤੋਂ ਨਵਿਆਉਣ/ਪਾਸ ਹੋਣ ਵਾਲੇ ਵਾਹਨਾਂ ‘ਤੇ ਦੇਰੀ ਲਈ ਕੋਈ ਜੁਰਮਾਨਾ ਨਹੀਂ                                       ਵਸੂਲਿਆ ਜਾਵੇਗਾ।

—————     ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਵੱਲ ਹੱਥ ਵਧਾਉਂਦਿਆਂ ਸਹਿਕਾਰਤਾ ਵਿਭਾਗ ਨੇ ਉਨ੍ਹਾਂ ਦੀਆਂ ਫਸਲਾਂ ‘ਤੇ ਦੰਡ ਵਿਆਜ                            ਦੋ ਮਹੀਨਿਆਂ (ਮਾਰਚ-ਅਪ੍ਰੈਲ, 2020) ਲਈ ਮੁਆਫ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਹ ਕਿਸਾਨ 30 ਅਪ੍ਰੈਲ, 2020 ਤੱਕ                              ਫਸਲੀ ਕਰਜ਼ੇ ਅਦਾ ਕਰ ਸਕਣਗੇ।

 —————–ਸਮਾਜ ਦੇ ਕਮਜ਼ੋਰ ਤਬਕਿਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਮਾਰਚ,                                   2020 ਲਈ ਤੁਰੰਤ 150 ਕਰੋੜ ਰੁਪਏ ਦੀ ਪੈਨਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ                                   ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਸਾਰੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਨਸ਼ਨ ਪਾਉਣ ਲਈ 21 ਮਾਰਚ ਨੂੰ 296 ਕਰੋੜ ਜਾਰੀ
ਇੱਥੇ ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਕਿਰਤ ਵਿਭਾਗ ਨੂੰ 3,18,000 ਰਜਿਸਟਰਡ ਉਸਾਰੀ ਕਿਰਤੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ ਤਿੰਨ-ਤਿੰਨ ਹਜ਼ਾਰ ਰੁਪਏ ਪਾਉਣ ਦਾ ਫੈਸਲਾ ਪਹਿਲਾਂ ਹੀ ਕੀਤਾ ਹੋਇਆ ਹੈ ਜਿਸ ਨਾਲ ਲਗਪਗ 96 ਕਰੋੜ ਖਰਚੇ ਜਾਣੇ ਹਨ।