ਵੱਡੀ ਖ਼ਬਰ: ਪੰਜਾਬ ਚ ਹੋਇਆ ਪੈਟਰੋਲ, ਡੀਜ਼ਲ ਹੋਰ ਵੀ ਸਸਤਾ, ਮੁੱਖ ਮੰਤਰੀ ਚੰਨੀ ਦਾ ਐਲਾਨ
ਨਿਊਜ਼ ਪੰਜਾਬ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅੱਜ ਕੈਬਨਿਟ ਮੀਟਿੰਗ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਵੈਟ ਘਟਾਉਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੈਟਰੋਲ ਉੱਪਰੋਂ 10 ਰੁਪਏ ਤੇ ਡੀਜ਼ਲ ਉਪਰੋਂ 5 ਰੁਪਏ ਵੈਟ ਘਟਾਇਆ ਹੈ। ਇਹ ਫੈਸਲਾ ਅੱਜ ਰਾਤ ਤੋਂ ਲਾਗੂ ਹੋਏਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਕਿ ਪੂਰੇ ਰੀਜ਼ਨ ਵਿੱਚ ਸਭ ਤੋਂ ਸਸਤਾ ਪੈਟਰੋਲ ਪੰਜਾਬ ਵਿੱਚ ਹੀ ਹੋਏਗਾ। ਪੈਟਰੋਲ ਦੀ ਕੀਮਤ ਦਿੱਲੀ ਨਾਲੋਂ ਵੀ ਘੱਟ ਹੋਏਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਉੱਪਰ ਸਾਲਾਨਾ 6000 ਕਰੋੜ ਦਾ ਬੋਝ ਪਵੇਗਾ।