ਮਨ ਦੀ ਮਾਲਾ – ਵਿਚਾਰ ਗਿਆਨੀ ਅਮਰਜੀਤ ਸਿੰਘ ਜੀ ਗੁਲਸ਼ਨ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 10 ਨਵੰਬਰ 2021
ਨਿਊਜ਼ ਪੰਜਾਬ
ਮਨ ਦੀ ਮਾਲਾ – ਵਿਚਾਰ ਗਿਆਨੀ ਅਮਰਜੀਤ ਸਿੰਘ ਜੀ ਗੁਲਸ਼ਨ
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੫ ਕੱਤਕ (ਸੰਮਤ ੫੫੩ ਨਾਨਕਸ਼ਾਹੀ)
10-November-2021
*”ਅੰਗ (ANG) – ੯੫੨ (952)”*
*ਸਲੋਕ ਮਃ ੧ ॥*
ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥੧॥ {ਪੰਨਾ 952}
ਅਰਥ: (ਤਪ ਆਦਿਕਾਂ ਨਾਲ) ਦੁਖੀ ਹੋਣ ਵਿਚ (ਸਿੱਧੀ ਤੇ ਵਡਿਆਈ ਦੀ ਪ੍ਰਾਪਤੀ) ਨਹੀਂ ਹੈ, ਸੁਖ-ਰਹਿਣਾ ਹੋਣ ਵਿਚ ਭੀ ਨਹੀਂ ਤੇ ਪਾਣੀ ਵਿਚ ਖਲੋਣ ਵਿਚ ਭੀ ਨਹੀਂ ਹੈ (ਨਹੀਂ ਤਾਂ ਬੇਅੰਤ) ਜੀਵ ਪਾਣੀ ਵਿਚ ਹੀ ਫਿਰਦੇ ਹਨ (ਉਹਨਾਂ ਨੂੰ ਸੁਤੇ ਹੀ ਸਿੱਧੀ ਮਿਲ ਜਾਂਦੀ) । ਸਿਰ ਦੇ ਕੇਸ ਮੁਨਾਣ ਵਿਚ (ਭਾਵ, ਰੁੰਡ-ਮੁੰਡ ਹੋ ਜਾਣ ਵਿਚ) ਸਿੱਧੀ ਨਹੀਂ ਹੈ; ਇਸ ਗੱਲ ਵਿਚ ਭੀ (ਜਨਮ-ਮਨੋਰਥ ਦੀ) ਸਿੱਧੀ ਨਹੀਂ ਕਿ ਵਿਦਵਾਨ ਬਣ ਕੇ (ਹੋਰ ਲੋਕਾਂ ਨੂੰ ਚਰਚਾ ਵਿਚ ਜਿੱਤਣ ਲਈ) ਦੇਸਾਂ ਦੇਸਾਂ ਵਿਚ ਫਿਰੀਏ। ਰੁੱਖਾਂ ਬਿਰਖਾਂ ਤੇ ਪੱਥਰਾਂ ਵਿਚ ਭੀ ਸਿੱਧੀ ਨਹੀਂ ਹੈ, ਇਹ ਆਪਣੇ ਆਪ ਨੂੰ ਕਟਾਂਦੇ ਹਨ ਤੇ (ਕਈ ਕਿਸਮ ਦੇ) ਦੁੱਖ ਸਹਾਰਦੇ ਹਨ (ਭਾਵ, ਰੁੱਖਾਂ ਬਿਰਖਾਂ ਪੱਥਰਾਂ ਵਾਂਗ ਜੜ੍ਹ ਹੋ ਕੇ ਆਪਣੇ ਉਤੇ ਕਈ ਕਸ਼ਟ ਸਹਾਰਿਆਂ ਭੀ ਜਨਮ-ਮਨੋਰਥ ਦੀ ਸਿੱਧੀ ਪ੍ਰਾਪਤ ਨਹੀਂ ਹੁੰਦੀ) । (ਸੰਗਲ ਲੱਕ ਨਾਲ ਬੰਨ੍ਹਣ ਵਿਚ ਭੀ) ਸਿੱਧੀ ਨਹੀਂ ਹੈ, ਹਾਥੀ ਸੰਗਲਾਂ ਨਾਲ ਬੱਧੇ ਪਏ ਹੁੰਦੇ ਹਨ; (ਕੰਦ-ਮੂਲ ਖਾਣ ਵਿਚ ਭੀ) ਸਿੱਧੀ ਨਹੀਂ ਹੈ, ਗਾਈਆਂ ਘਾਹ ਚੁਗਦੀਆਂ ਹੀ ਹਨ (ਭਾਵ, ਹਾਥੀਆਂ ਵਾਂਗ ਸੰਗਲ ਬੰਨ੍ਹਿਆਂ ਤੇ ਗਾਈਆਂ ਵਾਂਗ ਕੰਦ-ਮੂਲ ਖਾਧਿਆਂ ਸਿੱਧੀ ਦੀ ਪ੍ਰਾਪਤੀ ਨਹੀਂ ਹੈ) ।
ਜਿਸ ਪ੍ਰਭੂ ਦੇ ਹੱਥ ਵਿਚ ਸਫਲਤਾ ਹੈ ਜੇ ਉਹ ਆਪ ਦੇਵੇ ਤਾਂ ਜਿਸ ਨੂੰ ਦੇਂਦਾ ਹੈ ਉਸ ਨੂੰ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਵਡਿਆਈ ਉਸ ਜੀਵ ਨੂੰ ਮਿਲਦੀ ਹੈ ਜਿਸ ਦੇ ਹਿਰਦੇ ਵਿਚ (ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ) ਸ਼ਬਦ ਹਰ ਵੇਲੇ ਮੌਜੂਦ ਹੈ।
(ਪ੍ਰਭੂ ਤਾਂ ਇਉਂ ਆਖਦਾ ਹੈ ਕਿ ਜੀਵਾਂ ਦੇ) ਸਾਰੇ ਸਰੀਰ ਮੇਰੇ (ਸਰੀਰ) ਹਨ, ਮੈਂ ਸਭਨਾਂ ਵਿਚ ਵੱਸਦਾ ਹਾਂ, ਜਿਸ ਜੀਵ ਨੂੰ ਮੈਂ ਕੁਰਾਹੇ ਪਾ ਦੇਂਦਾ ਹਾਂ ਉਸ ਨੂੰ ਕੌਣ ਸਮਝਾ ਸਕਦਾ ਹੈ? ਜਿਸ ਨੂੰ ਮੈਂ ਸੋਹਣਾ ਰਸਤਾ ਵਿਖਾ ਦੇਂਦਾ ਹਾਂ ਉਸ ਨੂੰ ਕੌਣ ਭੁਲਾ ਸਕਦਾ ਹੈ? ਜਿਸ ਨੂੰ ਮੈਂ (ਜ਼ਿੰਦਗੀ ਦੇ) ਸਫ਼ਰ ਦੇ ਸ਼ੁਰੂ ਵਿਚ ਹੀ ਭੁਲਾ ਦਿਆਂ ਉਸ ਨੂੰ ਰਸਤਾ ਕੌਣ ਵਿਖਾ ਸਕਦਾ ਹੈ?।1।
ਮਃ ੧ ॥ ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥ ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੨॥ {ਪੰਨਾ 952}
ਅਰਥ: (ਅਸਲ) ਗ੍ਰਿਹਸਤੀ ਉਹ ਹੈ ਜੋ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਦਾ ਹੈ, ਜੋ (ਪ੍ਰਭੂ ਪਾਸੋਂ) ਜਪ ਤਪ ਤੇ ਸੰਜਮ-ਰੂਪ ਖ਼ੈਰ ਮੰਗਦਾ ਹੈ; ਜੋ ਆਪਣਾ ਸਰੀਰ (ਭੀ) ਪੁੰਨ ਦਾਨ ਵਾਲਾ ਹੀ ਬਣਾ ਲੈਂਦਾ ਹੈ (ਭਾਵ, ਖ਼ਲਕਤ ਦੀ ਸੇਵਾ ਤੇ ਭਲਾਈ ਕਰਨ ਦਾ ਸੁਭਾਵ ਜਿਸ ਦੇ ਸਰੀਰ ਨਾਲ ਰਚ-ਮਿਚ ਜਾਂਦਾ ਹੈ) ; ਉਹ ਗ੍ਰਿਹਸਤੀ ਗੰਗਾ ਜਲ (ਵਰਗਾ ਪਵਿਤ੍ਰ) ਹੋ ਜਾਂਦਾ ਹੈ।
ਜੇ ਈਸ਼ਰ (ਜੋਗੀ ਭੀ ਅਸਲ ਗ੍ਰਿਹਸਤੀ ਵਾਲੀ ਇਹ ਜੁਗਤਿ ਵਰਤ ਕੇ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਪੇ ਤਾਂ ਇਹ ਭੀ ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ (ਭਾਵ, ਹੇ ਈਸ਼ਰ ਜੋਗੀ! ਜੇ ਤੂੰ ਭੀ ਉਪਰ-ਦੱਸੀ ਜੁਗਤਿ ਨਾਲ ਪ੍ਰਭੂ ਨੂੰ ਜਪੇਂ ਤਾਂ ਤੂੰ ਭੀ ਪਰਮ ਬ੍ਰਹਮ ਵਿਚ ਇਕ-ਮਿਕ ਹੋ ਜਾਏਂ; ਗ੍ਰਿਹਸਤ ਤਿਆਗਣ ਦੀ ਲੋੜ ਹੀ ਨਾਹ ਪਏਗੀ) ।2।
ਨੋਟ: ਈਸ਼ਰ ਜੋਗੀ ਨੂੰ ਅਸਲ ਗ੍ਰਿਹਸਤੀ ਦੇ ਲੱਛਣ ਦੱਸ ਕੇ, ਉਸ ਜੋਗੀ ਨੂੰ ਸੰਬੋਧਨ ਕਰਨ ਦੇ ਥਾਂ ਅੱਨ-ਪੁਰਖ (Third Person) ਵਿਚ ਵਰਤਿਆ ਹੈ।
ਮਃ ੧ ॥ ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੩॥ {ਪੰਨਾ 952}
ਅਰਥ: (ਅਸਲ) ਅਵਧੂਤ ਉਹ ਹੈ ਜੋ ਆਪਾ-ਭਾਵ ਨੂੰ ਸਾੜ ਦੇਂਦਾ ਹੈ; ਜੋ ਖਿੱਝ ਨੂੰ ਮੰਗ ਮੰਗ ਕੇ ਲਿਆਂਦਾ ਹੋਇਆ ਭੋਜਨ ਬਣਾਂਦਾ ਹੈ (ਜੋ ਮੰਗ ਮੰਗ ਕੇ ਲਿਆਂਦੇ ਹੋਏ ਟੁਕੜੇ ਖਾਣ ਦੇ ਥਾਂ ਖਿੱਝ ਨੂੰ ਛਕ ਜਾਵੇ, ਮੁਕਾ ਦੇਵੇ) ; ਜੋ ਹਿਰਦੇ ਰੂਪ ਸ਼ਹਿਰ ਵਿਚ ਟਿਕ ਕੇ (ਪ੍ਰਭੂ ਤੋਂ) ਖ਼ੈਰ ਮੰਗਦਾ ਹੈ, ਉਹ ਅਵਧੂਤ ਕਲਿਆਣ-ਰੂਪ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦਾ ਹੈ।
ਜੇ ਗੋਰਖ (ਜੋਗੀ ਭੀ ਇਸ ਅਵਧੂਤ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਰਖ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।3।
ਮਃ ੧ ॥ ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀ ਚੰਦੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੪॥ {ਪੰਨਾ 952}
ਅਰਥ: (ਅਸਲ) ਵਿਰਕਤ ਉਹ ਹੈ ਜੋ ਉਪਰਾਮਤਾ ਨੂੰ ਸਦਾ ਕਾਇਮ ਰੱਖਦਾ ਹੈ, ਹਰ ਥਾਂ ਮਾਇਆ-ਰਹਿਤ ਪ੍ਰਭੂ ਦਾ ਨਿਵਾਸ ਜਾਣਦਾ ਹੈ; (ਆਪਣੇ ਹਿਰਦੇ ਵਿਚ) ਸ਼ਾਂਤੀ ਤੇ ਗਿਆਨ ਦੋਹਾਂ ਨੂੰ ਇਕੱਠਾ ਕਰਦਾ ਹੈ; ਉਸ ਵਿਰਕਤ ਮਨੁੱਖ ਦਾ ਸਰੀਰ (ਵਿਕਾਰਾਂ ਵਿਚ) ਨਹੀਂ ਡਿੱਗਦਾ।
ਜੇ ਗੋਪੀ ਚੰਦ (ਭੀ ਇਸ ਉਦਾਸੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਗੋਪੀ ਚੰਦ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।4।
ਮਃ ੧ ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੫॥ {ਪੰਨਾ 952}
ਅਰਥ: (ਅਸਲੀ) ਨਾਸਤਕ ਉਹ ਹੈ ਜੋ (ਪਰਮਾਤਮਾ ਦੀ ਹਸਤੀ ਨਾਹ ਮੰਨਣ ਦੇ ਥਾਂ) ਸਰੀਰ ਨੂੰ ਧੋਵੇ (ਭਾਵ, ਸਰੀਰ ਵਿਚੋਂ ਪਾਪਾਂ ਦੀ ਹਸਤੀ ਮਿਟਾ ਦੇਵੇ) , ਜੋ ਆਪਣੇ ਸਰੀਰ ਵਿਚ ਰੱਬੀ ਜੋਤਿ ਜਗਾਂਦਾ ਹੈ, ਸੁਫ਼ਨੇ ਵਿਚ ਭੀ ਵੀਰਜ ਨੂੰ ਡਿੱਗਣ ਨਹੀਂ ਦੇਂਦਾ (ਭਾਵ, ਸੁਫ਼ਨੇ ਵਿਚ ਭੀ ਆਪਣੇ ਆਪ ਨੂੰ ਕਾਮ-ਵੱਸ ਨਹੀਂ ਹੋਣ ਦੇਂਦਾ) ; ਉਸ ਨਾਸਤਕ ਨੂੰ (ਭਾਵ, ਉਸ ਮਨੁੱਖ ਨੂੰ ਜਿਸ ਨੇ ਆਪਣੇ ਅੰਦਰੋਂ ਪਾਪਾਂ ਦਾ ਨਾਸ ਕਰ ਦਿੱਤਾ ਹੈ) ਬੁਢੇਪਾ ਤੇ ਮੌਤ ਪੋਹ ਨਹੀਂ ਸਕਦੇ (ਭਾਵ, ਇਹਨਾਂ ਦਾ ਡਰ ਉਸ ਨੂੰ ਪੋਂਹਦਾ ਨਹੀਂ) ।
ਜੇ ਚਰਪਟ (ਭੀ ਇਸ ਨਾਸਤਕ ਦੀ ਜੁਗਤਿ ਵਰਤ ਕੇ) ਸਤਿ ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਚਰਪਟ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।5।
ਮਃ ੧ ॥ ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਥੰਮੁ ॥ ਅਹਿਨਿਸਿ ਅੰਤਰਿ ਰਹੈ ਧਿਆਨਿ ॥ ਤੇ ਬੈਰਾਗੀ ਸਤ ਸਮਾਨਿ ॥ ਬੋਲੈ ਭਰਥਰਿ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੬॥ {ਪੰਨਾ 953}
ਅਰਥ: (ਅਸਲ) ਵੈਰਾਗੀ ਉਹ ਹੈ ਜੋ ਪ੍ਰਭੂ ਨੂੰ (ਆਪਣੇ ਹਿਰਦੇ ਵਲ) ਪਰਤਾਂਦਾ ਹੈ (ਭਾਵ, ਜੋ ਪ੍ਰਭੂ-ਪਤੀ ਨੂੰ ਆਪਣੀ ਹਿਰਦੇ-ਸੇਜ ਤੇ ਲਿਆ ਵਸਾਂਦਾ ਹੈ) , ਜੋ ਪ੍ਰਭੂ ਦਾ ਨਾਮ-ਰੂਪ ਥੰਮ੍ਹ ਦਸਮ ਦੁਆਰਾ (ਰੂਪ ਸ਼ਾਮੀਆਨੇ) ਵਿਚ ਖੜ੍ਹਾ ਕਰਦਾ ਹੈ (ਭਾਵ, ਜੋ ਮਨੁੱਖ ਪ੍ਰਭੂ ਦੇ ਨਾਮ ਨੂੰ ਇਸ ਤਰ੍ਹਾਂ ਆਪਣਾ ਸਹਾਰਾ ਬਣਾਂਦਾ ਹੈ ਕਿ ਉਸ ਦੀ ਸੁਰਤਿ ਸਦਾ ਉਤਾਂਹ ਪ੍ਰਭੂ-ਚਰਨਾਂ ਵਿਚ ਟਿਕੀ ਰਹਿੰਦੀ ਹੈ, ਹੇਠਾਂ ਮਾਇਕ ਪਦਾਰਥਾਂ ਵਿਚ ਨਹੀਂ ਡਿੱਗਦੀ) , ਜੋ ਦਿਨ ਰਾਤ ਆਪਣੇ ਅੰਦਰ ਹੀ (ਭਾਵ, ਹਿਰਦੇ ਵਿਚ ਹੀ) ਪ੍ਰਭੂ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ। ਅਜੇਹੇ ਬੈਰਾਗੀ ਪ੍ਰਭੂ ਦਾ ਰੂਪ ਹੋ ਜਾਂਦੇ ਹਨ।
ਜੇ ਭਰਥਰੀ (ਭੀ ਐਸੇ ਬੈਰਾਗੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਭਰਥਰੀ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।6।
ਮਃ ੧ ॥ ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥ ਧੂਪ ਛਾਵ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥ ਛਿਅ ਵਰਤਾਰੇ ਵਰਤਹਿ ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥੭॥ {ਪੰਨਾ 953}
ਅਰਥ: ਕੰਨ ਪੜਵਾ ਕੇ ਚੂਰਮਾ ਖਾਣ ਦਾ ਕੋਈ (ਆਤਮਕ) ਲਾਭ ਨਹੀਂ (ਕਿਉਂਕਿ) ਇਸ ਜੁਗਤਿ ਨਾਲ ਨਾਹ (ਮਨ ਵਿਚੋਂ) ਵਿਕਾਰ ਦੂਰ ਹੁੰਦਾ ਹੈ ਨਾਹ ਹੀ (ਉੱਚਾ) ਜੀਵਨ ਮਿਲਦਾ ਹੈ।
(ਜੇ ਕੋਈ ਪੁੱਛੇ ਕਿ ਜੇ ਕੰਨ ਪੜਵਾਇਆਂ ਮਨ ਨਹੀਂ ਟਿਕਦਾ ਤਾਂ) ਉਹ ਕੇਹੜਾ ਅੱਖਰ ਹੈ ਜਿਸ ਵਿਚ ਹਿਰਦਾ ਜੁੜਿਆ ਰਹਿ ਸਕਦਾ ਹੈ (ਤੇ ਬੁਰਾਈ ਮਿਟ ਜਾਂਦੀ ਹੈ, ਤਾਂ ਇਸ ਦਾ ਉੱਤਰ ਇਹ ਹੈ ਕਿ ਉਹ) ਕੇਵਲ ਉਹੀ (ਪ੍ਰਭੂ ਦਾ) ਨਾਮ ਹੈ ਜੋ ਸੰਸਾਰ ਦੀ ਹੋਂਦ ਤੇ ਅਣਹੋਂਦ ਦੋਹਾਂ ਵੇਲੇ ਮੌਜੂਦ ਹੈ। ਜੇ ਕੋਈ ਮਨੁੱਖ (ਇਸ ‘ਨਾਮ’ ਦੀ ਬਰਕਤਿ ਨਾਲ) ਦੁੱਖ ਤੇ ਸੁਖ ਨੂੰ ਇਕ-ਸਮਾਨ ਸਹਾਰਦਾ ਹੈ ਤਾਂ, ਨਾਨਕ ਆਖਦਾ ਹੈ, ਉਹ ਮਨੁੱਖ ਹੀ (ਅਸਲ ਵਿਚ) ਗੁਰੂ ਨੂੰ ਚੇਤੇ ਰੱਖਦਾ ਹੈ (ਭਾਵ, ਗੁਰੂ ਦੇ ਬਚਨ-ਅਨੁਸਾਰ ਤੁਰਦਾ ਹੈ) ।
(ਨਾਥ ਦੇ) ਚੇਲੇ (ਭਾਵ, ਜੋਗੀ ਲੋਕ) (ਜੋ ਨਿਰੇ) ਛੇ ਭੇਖਾਂ ਵਿਚ ਹੀ ਰੁੱਝੇ ਹੋਏ ਹਨ, (ਅਸਲ ਵਿਚ) ਨਾਹ ਉਹ ਗ੍ਰਿਹਸਤੀ ਹਨ ਤੇ ਨਾਹ ਵਿਰਕਤ। ਜੋ ਮਨੁੱਖ ਇਕ ਨਿਰੰਕਾਰ ਵਿਚ ਜੁੜਿਆ ਰਹਿੰਦਾ ਹੈ ਉਹ ਕਿਉਂ ਕਿਤੇ ਖ਼ੈਰ ਮੰਗਣ ਜਾਏ? (ਭਾਵ, ਉਸ ਨੂੰ ਫ਼ਕੀਰ ਬਣਨ ਦੀ ਲੋੜ ਨਹੀਂ ਪੈਂਦੀ, ਹੱਥੀਂ ਕਿਰਤ-ਕਾਰ ਕਰਦਾ ਹੋਇਆ ਭੀ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦਾ ਹੈ) ।7।
ਪਉੜੀ ॥ ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥ ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮ ਰਾਮੁ ਪਛਾਤਾ ॥ ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ ਮਨਮੁਖ ਹਰਿ ਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ ॥ ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥੧੨॥ {ਪੰਨਾ 953}
ਅਰਥ: (ਉਂਞ ਤਾਂ ਸਾਰੇ ਸਰੀਰ “ਹਰਿ ਮੰਦਰੁ” ਭਾਵ, ਰੱਬ ਦੇ ਰਹਿਣ ਦੇ ਥਾਂ ਹਨ, ਪਰ ਅਸਲ ਵਿਚ) ਉਹੀ ਸਰੀਰ “ਹਰਿ ਮੰਦਰੁ” ਕਿਹਾ ਜਾਣਾ ਚਾਹੀਦਾ ਹੈ ਜਿਸ ਵਿਚ ਰੱਬ ਪਛਾਣਿਆ ਜਾਏ; (ਸੋ, ਮਨੁੱਖਾ ਸਰੀਰ ‘ਹਰਿ ਮੰਦਰੁ’ ਹੈ, ਕਿਉਂਕਿ) ਮਨੁੱਖਾ-ਸਰੀਰ ਵਿਚ ਗੁਰੂ ਦੇ ਹੁਕਮ ਤੇ ਤੁਰ ਕੇ ਰੱਬ ਲੱਭਦਾ ਹੈ, ਹਰ ਥਾਂ ਵਿਆਪਕ ਜੋਤਿ ਦਿੱਸਦੀ ਹੈ।
(ਸਰੀਰ ਤੋਂ) ਬਾਹਰ ਭਾਲਣ ਦੀ ਉੱਕਾ ਲੋੜ ਨਹੀਂ, (ਇਸ ਸਰੀਰ-) ਘਰ ਵਿਚ ਹੀ ਸਿਰਜਣਹਾਰ ਵੱਸ ਰਿਹਾ ਹੈ। ਪਰ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਇਸ ਮਨੁੱਖਾ ਸਰੀਰ) “ਹਰਿ ਮੰਦਰੁ” ਦੀ ਕਦਰ ਨਹੀਂ ਜਾਣਦੇ, ਉਹ ਮਨੁੱਖਾ ਜਨਮ (ਮਨ ਦੇ ਪਿੱਛੇ ਤੁਰ ਕੇ ਹੀ) ਗੰਵਾ ਜਾਂਦੇ ਹਨ।
(ਉਂਞ ਤਾਂ) ਸਾਰਿਆਂ ਵਿਚ ਇਕ ਪ੍ਰਭੂ ਹੀ ਵਿਆਪਕ ਹੈ, ਪਰ ਲੱਭਦਾ ਹੈ ਗੁਰੂ ਦੇ ਸ਼ਬਦ ਦੀ ਰਾਹੀਂ।12।
सलोक मः १ ॥ ना सति दुखीआ ना सति सुखीआ ना सति पाणी जंत फिरहि ॥ ना सति मूंड मुडाई केसी ना सति पड़िआ देस फिरहि ॥ ना सति रुखी बिरखी पथर आपु तछावहि दुख सहहि ॥ ना सति हसती बधे संगल ना सति गाई घाहु चरहि ॥ जिसु हथि सिधि देवै जे सोई जिस नो देइ तिसु आइ मिलै ॥ नानक ता कउ मिलै वडाई जिसु घट भीतरि सबदु रवै ॥ सभि घट मेरे हउ सभना अंदरि जिसहि खुआई तिसु कउणु कहै ॥ जिसहि दिखाला वाटड़ी तिसहि भुलावै कउणु ॥ जिसहि भुलाई पंध सिरि तिसहि दिखावै कउणु ॥१॥
(नोट: हरेक विचार के साथ शब्द ‘नासति’ बरता गया है; सो, ‘मूड मुंडाई केसी’ इकट्ठा ही एक ख्याल है)।
अर्थ: (तप आदि से) दुखी होने में (सिद्धि और महानता की प्राप्ति) नहीं है, सुख में भी नहीं, और पानी में खड़े हो के भी नहीं है (अगर ऐसा होता तो बेअंत) जीव जो पानी में ही विचरते हैं (उन्हें सहज ही सिद्धि मिल जाती)। सिर के केश मुनाने में (भाव, रुंड-मुंड हो जाने पर) सिद्धि नहीं है; इस बात में भी (जीवन-उद्देश्य की) सिद्धि नहीं कि विद्वान बन के (और लोगों को चर्चा में जीतने के लिए) देश-देशांतरों में फिरें। रुखों-वृक्षों और पत्थरों पर भी सिद्धि नहीं है ये अपने आप को कटाते हैं और (कई किस्म के) दुख बर्दाश्त करते हैं (भाव, रुखो-वृक्षों व पत्थरों की तरह ही जड़ हो के अपने ऊपर कई तरह के कष्ट सहने से भी जनम-उद्देश्य की सिद्धि प्राप्त नहीं होती)। (कमर के साथ संगल बाँधने से भी) सिद्धि नहीं है, हाथी संगलों से ही बँधे होते हैं; (कंद-मूल खाने में भी) सिद्धि नहीं है, गाएं घास चुगती ही हैं (भाव, हाथियों की तरह संगल बाँधने में और गायों की तरह कंद-मूल खाने में भी सिद्धि की प्राप्ति नहीं है)।
जिस प्रभु के हाथ में सफलता है अगर वह स्वयं दे और जिसको देता है उसको प्राप्त होती है। हे नानक! महानता (आदर व बड़ाई) उस जीव को मिलता है जिसके हृदय में (प्रभु की महिमा का) शब्द हर वक्त मौजूद है।
(प्रभु तो ऐसे कहता है कि जीवों के) सारे शरीर मेरे (शरीर) हैं, मैं सबमें बसता हूँ, जिस जीव को मैं गलत रास्ते पर डाल देता हूँ उसको कौन समझा सकता है? जिसको मैं सुंदर (बढ़िया) रास्ता दिखा देता हूँ उसको कौन भुला सकता है? जिसको मैंने (जिंदगी के) सफर के आरम्भ में भटका दिया उसको रास्ता कौन दिखा सकता है?।1।
मः १ ॥ सो गिरही जो निग्रहु करै ॥ जपु तपु संजमु भीखिआ करै ॥ पुंन दान का करे सरीरु ॥ सो गिरही गंगा का नीरु ॥ बोलै ईसरु सति सरूपु ॥ परम तंत महि रेख न रूपु ॥२॥
अर्थ: (असल) गृहस्थी वह है जो इन्द्रियों को विकारों की ओर से रोकता है, जो (प्रभु से) जप-तप और संजम रूपी खैर माँगता है, जो अपना शरीर भी पुण्य-दान वाला ही बना लेता है (भाव, लोगों की सेवा व भलाई करने का स्वभाव जिसके शरीर के साथ रच-मिच जाता है); वह गृहस्थी गंगा जल (जैसा पवित्र) हो जाता है।
अगर ईशर (जोगी भी असल गृहस्थी वाली ये जुगति लगा के) सदा-स्थिर रहने वाले प्रभु को जपे तो ये भी परम ब्रहम में लीन हो जाए, इसकी कोई (अलग) रूप-रेखा ना रह जाए (अर्थात, हे ईशर जोगी! अगर तू भी ऊपर बताई हुई जुगति से प्रभु को जपे तो तू भी परम-ब्रहम में एक-मेक हो जाए; गृहस्थ त्यागने की आवश्यक्ता ही नहीं पड़ेगी)।2।
नोट: ईशर जोगी को असल गृहस्थी के लक्षण बता के, उस जोगी को संबोधन करने की बजाए अन्य-पुरुष (Third Person) के रूप में प्रयोग किया है।
मः १ ॥ सो अउधूती जो धूपै आपु ॥ भिखिआ भोजनु करै संतापु ॥ अउहठ पटण महि भीखिआ करै ॥ सो अउधूती सिव पुरि चड़ै ॥ बोलै गोरखु सति सरूपु ॥ परम तंत महि रेख न रूपु ॥३॥
अर्थ: (असल) अवधूत वह है जो स्वै भाव (अहंकार) को जला देता है; जो संताप (खिझ) को मांग-मांग के लाया हुआ भोजन बनाता है (जो मांग-मांग के लाए हुए टुकड़े खाने की जगह संताप को ही खा जाए, समाप्त कर दे); जो हृदय-रूपी शहर में टिक के (प्रभु से) खैर माँगता है, वह अवधूत कल्याण-रूप प्रभु के देश में पहुँच जाता है।
अगर गोरख (जोगी भी इस अवधूत की जुगति प्रयोग करके) सति-स्वरूप प्रभु को जपे तो (ये गोरख भी) परम ब्रहम में लीन हो जाए, इसकी कोई (अलग) रूप-रेखा ना रह जाए।3।
मः १ ॥ सो उदासी जि पाले उदासु ॥ अरध उरध करे निरंजन वासु ॥ चंद सूरज की पाए गंढि ॥ तिसु उदासी का पड़ै न कंधु ॥ बोलै गोपी चंदु सति सरूपु ॥ परम तंत महि रेख न रूपु ॥४॥
अर्थ: (असल) विरक्त वह है जो उपरामता को सदा कायम रखता है, हर जगह माया-रहित प्रभु का निवास जानता है; (अपने हृदय में) शांति और ज्ञान दोनों को इकट्ठा करता है; उस विरक्त मनुष्य का शरीर (विकारों में) नहीं गिरता।
अगर गोपी चंद (जोगी) (भी इस उदासी की जुगति बरत के) सति-स्वरूप प्रभु को जपे तो (ये गोपीचंद भी) परम ब्रहम में लीन हो जाए, इसका कोई (अलग) रूप-रेख ना रह जाए।4।
मः १ ॥ सो पाखंडी जि काइआ पखाले ॥ काइआ की अगनि ब्रहमु परजाले ॥ सुपनै बिंदु न देई झरणा ॥ तिसु पाखंडी जरा न मरणा ॥ बोलै चरपटु सति सरूपु ॥ परम तंत महि रेख न रूपु ॥५॥
अर्थ: (असली) नास्तिक वह है जो (परमात्मा की हस्ती ना मानने की जगह) शरीर को धोए (भाव, शरीर में से पापों की मौजूदगी मिटा दे), जो अपने शरीर में ईश्वरीय ज्योति जगाता है, सपने में भी वीर्य को गिरने नहीं देता (भाव, सपने में भी अपने आप को काम-वश नहीं होने देता); उस नास्तिक को (भाव, उस मनुष्य को जिसने अपने अंदर से पापों का नाश कर दिया है) बुढ़ापा और मौत (उसे) छू नहीं सकते (भाव, वह इनके डर से मुक्त हो जाता है)।
अगर चरपट (भी ऐसी नास्तिक जुगति बरत के) सति-स्वरूप प्रभु को जपे तो (ये चरपट भी) परम ब्रहम में लीन हो जाए, इसकी कोई (अलग) रूप-रेखा ना रह जाए।5।
मः १ ॥ सो बैरागी जि उलटे ब्रहमु ॥ गगन मंडल महि रोपै थमु ॥ अहिनिसि अंतरि रहै धिआनि ॥ ते बैरागी सत समानि ॥ बोलै भरथरि सति सरूपु ॥ परम तंत महि रेख न रूपु ॥६॥
अर्थ: (असल) बैरागी वह है जो प्रभु को (अपने हृदय की ओर) पलटाता है (अर्थात, जो प्रभु पति को अपनी हृदय-सेज पर ला बसाता है), जो प्रभु का नाम-रूप दसवाँ द्वार (रूपी शामियाने) में खड़ा करता है (भाव, जो मनुष्य प्रभु के नाम को इस तरह अपना सहारा बनाता है कि उसकी तवज्जो सदा ऊपर को प्रभु-चरणों में टिकी रहती है, मायावी पदार्थों के प्रभाव में नीचे नहीं गिरती), जो दिन-रात अपने अंदर ही (भाव, हृदय में ही) प्रभु की याद में जुड़ा रहता है। ऐसे बैरागी प्रभु का रूप हो जाते हैं।
अगर भरथरी (भी ऐसे बैरागी की जुगति बरत के) सति-स्वरूप प्रभु को जपे तो (ये भरथरी भी) परम ब्रहम में लीन हो जाए, इसकी कोई (अलग) रूप-रेखा ना रह जाए।6।
मः १ ॥ किउ मरै मंदा किउ जीवै जुगति ॥ कंन पड़ाइ किआ खाजै भुगति ॥ आसति नासति एको नाउ ॥ कउणु सु अखरु जितु रहै हिआउ ॥ धूप छाव जे सम करि सहै ॥ ता नानकु आखै गुरु को कहै ॥ छिअ वरतारे वरतहि पूत ॥ ना संसारी ना अउधूत ॥ निरंकारि जो रहै समाइ ॥ काहे भीखिआ मंगणि जाइ ॥७॥
अर्थ: कान फड़वा के चूरमा खाने का कोई (आत्मिक) लाभ नहीं (क्योंकि) इस जुगति से ना (मन में से) विकार दूर होता है ना ही (ऊँचा) जीवन मिलता है।
(अगर कोई पूछे कि यदि कान छेद करवाने से मन नहीं टिकता तो) वह कौन सा अक्षर है जिसमें हृदय जुड़ा रह सकता है (और बुराई मिट जाती है, तो इसका उक्तर ये है कि वह) केवल वही (प्रभु का) नाम है जो संसार का अस्तित्व और अस्तित्व-हीन दोनों अवस्थाओं के वक्त मौजूद है। अगर कोई मनुष्य (इस ‘नाम’ की इनायत से) दुख और सुख को एक-समान सहता है, तो, नानक कहता है, वह मनुष्य ही (असल में) गुरु को याद रखता है (भाव, गुरु के वचन के मुताबिक चलता है)।
(नाथ ने) चेले (भाव, जोगी लोग) (जो निरे) छह भेषों में ही व्यस्त हैं, (दरअसल) ना वे गृहस्थी हैं और ना ही विरक्त। जो मनुष्य एक निरंकार में जुड़ा रहता है वह क्यों कहीं ख़ैर माँगने जाए? (भाव, उसको फकीर बनने की आवश्यक्ता नहीं पड़ती, हाथों से मेहनत-कमाई करता हुआ भी प्रभु के चरणों में लीन रहता है)।7।
पउड़ी ॥ हरि मंदरु सोई आखीऐ जिथहु हरि जाता ॥ मानस देह गुर बचनी पाइआ सभु आतम रामु पछाता ॥ बाहरि मूलि न खोजीऐ घर माहि बिधाता ॥ मनमुख हरि मंदर की सार न जाणनी तिनी जनमु गवाता ॥ सभ महि इकु वरतदा गुर सबदी पाइआ जाई ॥१२॥
अर्थ: (वैसे तो सारे शरीर ही ‘हरि मंदरु’ अर्थात, ईश्वर के रहने की जगह हैं, पर असल में) वही शरीर ‘हरि मंदरु’ कहा जाना चाहिए जिसमें ईश्वर पहचाना जाए; (सो, मनुष्य का शरीर ‘हरि मंदरु’ है, क्योंकि) मनुष्य-शरीर में गुरु के हुक्म में चल के ईश्वर को पा सकता है, हर जगह व्यापक ज्योति दिखती है।
(शरीर से) बाहर तलाशने की बिल्कुल ही आवश्यक्ता नहीं, (इस शरीर-) घर में ही विधाता बस रहा है। पर मन के पीछे चलने वाले बंदे (इस मनुष्य-शरीर) ‘हरि मंदरु’ की कद्र नहीं जानते, वे मानव जन्म (मन के पीछे चल के ही) गवा जाते हैं।
(वैसे तो) सभी में एक ही प्रभु व्यापक है, पर मिलता है गुरु के शब्द से ही।12।
ਗੁਰੂ ਰੁਪ ਸਾਧ ਸਂਗਤ ਜਿਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥