ਕੇਂਦਰ ਵੱਲੋਂ ਕੱਲ੍ਹ ਤੋਂ ਕਰਤਾਰਪੁਰ ਕੋਰੀਡੋਰ ਖੋਲ੍ਹਣ ਦਾ ਫ਼ੈਸਲਾ
ਨਵੀਂ ਦਿੱਲੀ, 16 ਨਵੰਬਰ
ਸਰਕਾਰ ਨੇ ਬੁੱਧਵਾਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਇਹ ਐਲਾਨ ਕੀਤਾ। ਸ੍ਰੀ ਸ਼ਾਹ ਨੇ ਕਿਹਾ ਕਿ ਇਹ ਫੈਸਲਾ ਮੋਦੀ ਸਰਕਾਰ ਦੀ ਗੁਰੂ ਨਾਨਕ ਦੇਵ ਜੀ ਅਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਟਵੀਟ ਕੀਤਾ, ‘ਇੱਕ ਵੱਡਾ ਫੈਸਲਾ ਜਿਸ ਨਾਲ ਲੱਖਾਂ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ, ਨਰਿੰਦਰ ਮੋਦੀ ਸਰਕਾਰ ਨੇ ਕੱਲ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮੋਦੀ ਸਰਕਾਰ ਦੀ ਗੁਰੂ ਨਾਨਕ ਦੇਵ ਜੀ ਅਤੇ ਸਿੱਖ ਭਾਈਚਾਰੇ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।’ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ 19 ਨਵੰਬਰ ਨੂੰ ਗਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਦੀ ਤਿਆਰੀ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਕਦਮ ਦੇਸ਼ ਭਰ ਵਿੱਚ ਖੁਸ਼ੀ ਅਤੇ ਉਤਸ਼ਾਹ ਨੂੰ ਹੋਰ ਵਧਾਏਗਾ।