ਵੱਡਾ ਐਲਾਨ – ਖੇਤੀ ਕਾਨੂੰਨ ਵਾਪਸ – ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਐਲਾਨ – ਦੇਸ਼ ਵਾਸੀਆਂ ਤੋਂ ਮੰਗੀ ਮਾਫ਼ੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਤੇ ਦੇਸ਼ ਵਾਸੀਆਂ ਨੂੰ ਸੰਬੋਧਿਨ ਕਰਦਿਆਂ ਤਿੰਨੋ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ, ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੁਣ ਖੁਸ਼ੀ ਨਾਲ ਖੇਤਾਂ ਨੂੰ ਵਾਪਸ ਮੁੜ ਜਾਣ

ਤਿੰਨ ਖੇਤੀਬਾੜੀ ਕਾਨੂੰਨ ਬਿੱਲ ਵਾਪਸ ਲਏ ਜਾਣ ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ – – –
ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਦਿਆਂ ਮੈਂ ਸੱਚੇ ਦਿਲ ਨਾਲ ਕਹਿਣਾ ਚਾਹੁੰਦਾ ਹਾਂ ਕਿ ਸਾਡੇ ਯਤਨਾਂ ਵਿੱਚ ਜ਼ਰੂਰ ਕਮੀ ਰਹੀ ਹੋਵੇਗੀ ਕਿ ਅਸੀਂ ਉਨ੍ਹਾਂ ਨੂੰ ਬਿਆਨ ਨਹੀਂ ਕਰ ਸਕੇ। ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਅੱਜ ਮੈਂ ਤੁਹਾਨੂੰ ਇਹ ਦੱਸਣ ਆਇਆ ਹਾਂ ਕਿ ਅਸੀਂ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਸਾਰੇ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕਰਾਂਗੇ । ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਘਰਾਂ ਨੂੰ ਪਰਤਣ, ਖੇਤਾਂ ਵਿੱਚ ਪਰਤਣ।