ਸੱਭ ਤੋਂ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦਿਹਾਂਤ

ਚੰਡੀਗੜ੍ਹ, 21 ਨਵੰਬਰ

ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਹੋ ਗਿਆ ਹੈ। ਉਹ ਕਰੀਬ 77 ਵਰ੍ਹਿਆਂ ਦੇ ਸਨ ਤੇ ਕੁਝ ਸਮੇਂ ਤੋਂ ਬਿਮਾਰ ਸਨ। ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਹੈ। ਉਨ੍ਹਾਂ ਨੂੰ ਕਈ ਕੌਮੀ ਤੇ ਕੌਮਾਂਤਰੀ ਪੁਰਸਕਾਰ ਮਿਲੇ।