ਕੈਪਟਨ ਅਮਰਿੰਦਰ ਵਲੋ ਪਟਿਆਲਾ ਤੋਂ ਚੋਣ ਲੜਨ ਦਾ ਐਲਾਨ

ਪਟਿਆਲਾ , 21 ਨਵੰਬਰ –

ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕਾਂਗਰਸ ਨਾਲੋਂ ਨਾਤਾ ਪੂਰੀ ਤਰ੍ਹਾਂ ਤੋੜ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾ ਲਈ ਹੈ। ਕੈਪਟਨ ਨੇ ਆਪਣੇ ਫੇੱਸਬੁੱਕ ਪੇਜ਼ ‘ਪੰਜਾਬ ਦਾ ਕੈਪਟਨ’ ’ਤੇ ਅੱਜ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ’ਚ ਉਨ੍ਹਾਂ ਨੇ ਪਟਿਆਲਾ ਹਲਕੇ ਤੋਂ ਚੋਣ ਲੜ੍ਹਨ ਦਾ ਐਲਾਨ ਕਰ ਦਿੱਤਾ ਹੈ। ਪੋਸਟ ’ਚ ਕੈਪਟਨ ਨੇ ਲਿਖਿਆ ਕਿ ‘ਮੈਂ ਪਟਿਆਲਾ ਤੋਂ ਹੀ ਚੋਣ ਲੜ੍ਹਾਂਗਾ, ਪਟਿਆਲਾ 400 ਸਾਲਾਂ ਤੋਂ ਸਾਡੇ ਨਾਲ ਰਿਹਾ ਹੈ ਅਤੇ ਮੈਂ ਸਿੱਧੂ ਦੀ ਖ਼ਾਤਰ ਉਨ੍ਹਾਂ ਨੂੰ ਛੱਡਣ ਵਾਲਾ ਨਹੀਂ ਹਾਂ।’