ਗੁਰੂ ਦੀ ਸੰਗਤ ਵਿਚ ਕੀ ਮਿਲਦਾ ਹੈ – ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 2 ਦਿਸੰਬਰ 2021

ਨਿਊਜ਼ ਪੰਜਾਬ

ਗੁਰੂ ਦੀ ਸੰਗਤ ਵਿਚ ਕੀ ਮਿਲਦਾ ਹੈ – ਵਿਚਾਰ ਭਾਈ ਇੰਦਰਜੀਤ ਸਿੰਘ ਜੀ ਗੁਰਾਇਆ

AMRIT VELE DA HUKAMNAMA,
SRI DARBAR SAHIB,SRI AMRITSAR,
ANG-680,02-DEC-2021
*ਧਨਾਸਰੀ ਮਹਲਾ ੫ ॥*
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
*धनासरी महला ५ ॥*
जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥

Dhanaasaree, Fifth Mehl:
People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause|| As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. ||2||5||36||

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

अर्थ: हे प्रभू! तू (सब जीवों के) नजदीक बसता है, पर (लालची पाखण्डी मनुष्य) तुझे दूर (बसता) समझता है। लालची मनुष्य (लालच के) चक्कर में फसा रहता है, (माया की खातिर) उधर देखता है, उधर से और उधर ताकता है (उसका मन टिकता नहीं)। रहाउ।हे भाई! (लालची मनुष्य) अनेकों यतन करता है, लोगों को धोखा देता है, विरक्तों वाले धार्मिक पहरावे पहने रखता है, पाप करके (फिर उन पापों से) मुकर भी जाता है, पर सबके दिल की जानने वाला वह परमात्मा (सब कुछ) जानता है।1।हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!