ਵੱਡੀ ਖਬਰ – ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਦਾ ਵਿਅਕਤੀ ਕਾਬੂ, ਸੰਗਤਾਂ ਮੌਤ ਦੇ ਘਾਟ ਉਤਾਰਿਆ

ਸਿੱਖ ਕੌਮ ਦੇ ਪਵਿੱਤਰ ਅਸਥਾਨ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅਮ੍ਰਿਤਸਰ ਵਿਖੇ ਅੱਜ ਸ਼ਾਮ ਸ਼੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਵਲੋਂ ਬੇਦਬੀ ਕਰਨ ਦੀ ਮਨਸ਼ਾ ਨਾਲ ਦਾਖਲ ਹੋਣ ਤੇ ਉਥੇ ਮੌਜ਼ੂਦ ਸਿੰਘਾਂ ਨੇ ਉਸ ਨੂੰ ਕਾਬੂ ਕਰ ਲਿਆ ,ਸੂਚਨਾ ਅਨੁਸਾਰ ਜਦੋ ਉਸ ਨੂੰ ਬਾਹਰ ਲੈ ਕੇ ਜਾਇਆ ਜਾ ਰਿਹਾ ਸੀ ਤਾਂ ਸਿੱਖ ਸੰਗਤਾਂ ਵਲੋਂ ਉਸ ਨੂੰ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਹੈ ,

ਸ਼ਕੀ ਵਿਅਕਤੀ ਨੇ ਸੱਚਖੰਡ ਸਾਹਿਬ ਦੇ ਅੰਦਰ ਬਣੇ ਜੰਗਲੇ ਨੂੰ ਪਾਰ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਨੇ ਉਥੇ ਰੱਖੀ ਸ੍ਰੀ ਸਾਹਿਬ ਵੀ ਚੁੱਕ ਲਈ ਸੀ। ਉਥੇ ਮੌਜੂਦ ਸੇਵਾਦਾਰਾਂ ਨੇ ਨੌਜਵਾਨ ਨੂੰ ਫੜ ਲਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਪਿੱਛੇ ਵੱਡੀ ਸ਼ਾਜਿਸ਼ ਨਜ਼ਰ ਆਉਂਦੀ ਹੈ। ਮੌਕੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜ਼ੂਦ ਹਨ ਅਤੇ ਰੋਹ ਵਿੱਚ ਨਜ਼ਰ ਆ ਰਹੀਆਂ ਹਨ

 

ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਪਈ ਨੌਜਵਾਨ ਦੀ ਲਾਸ਼।
ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਪਈ ਨੌਜਵਾਨ ਦੀ ਲਾਸ਼।