ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸਿੱਖ ਕੌਮ ਦੇ ਸਬਰ ਦਾ ਪਿਆਲਾ ਭਰ ਗਿਆ

ਹੁਣ ਸਿੱਖ ਕੌਮ ਦੇ ਸਬਰ ਦਾ ਪਿਆਲਾ ਭਰ ਗਿਆ ਹੈ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸਿੱਖ ਕੌਮ ਦੇ ਪਵਿੱਤਰ ਅਸਥਾਨ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅਮ੍ਰਿਤਸਰ ਵਿਖੇ ਅੱਜ ਸ਼ਾਮ ਸ਼੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਵਲੋਂ ਬੇਦਬੀ ਕਰਨ ਦੀ ਮਨਸ਼ਾ ਨਾਲ ਦਾਖਲ ਹੋਣ ਤੇ ਉਥੇ ਮੌਜ਼ੂਦ ਸਿੰਘਾਂ ਨੇ ਉਸ ਨੂੰ ਕਾਬੂ ਕਰ ਲਿਆ ਸੀ , ਨੂੰ ਸਿੱਖ ਸੰਗਤਾਂ ਵਲੋਂ ਕੁਝ ਸਮੇ ਬਾਅਦ ਹੀ ਮੌਤ ਦੇ ਘਾਟ ਉਤਾਰ ਦਿੱਤਾ। ਮੌਕੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜ਼ੂਦ ਹਨ ਅਤੇ ਜੈਕਾਰੇ ਲਾ ਰਹੇ ਹਨ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੌਮ ਅਜਿਹੀਆਂ ਹਰਕਤਾਂ ਬਰਦਾਸ਼ਤ ਨਹੀਂ ਕਰੇਗੀ , ਉਹਨਾਂ ਕਿਹਾ ਕਿ ਏਜੇਂਸੀਆਂ ਸਮਝ ਲੈਣ ਕਿ ਹੁਣ ਸਿੱਖ ਕੌਮ ਦੇ ਸਬਰ ਦਾ ਪਿਆਲਾ ਭਰ ਗਿਆ ਹੈ