ਓਮੀਕਰੋਨ ਰੋਕਥਾਮ – ਹਰਿਆਣਾ ਵਿੱਚ ਵੀ ਪਾਬੰਦੀਆਂ ਦਾ ਐਲਾਨ – ਦਿੱਲੀ ਅਤੇ ਮਧਿਆ ਪ੍ਰਦੇਸ਼ ਪਹਿਲਾਂ ਹੀ ਲਾ ਚੁੱਕੇ ਨੇ ਰੋਕਾਂ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਸੂਬੇ ਵਿਚ ਓਮੀਕਰੋਨ ਦੇ ਵਧਦੇ ਮਾਮਲਿਆਂ ਦੀ ਸੰਭਾਵਨਾ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਲਈ 1 ਜਨਵਰੀ, 2022 ਤੋਂ ਜਨਤਕ ਥਾਵਾਂ ‘ਤੇ 200 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਅਤੇ ਹੋਰ ਪ੍ਰੋਗਰਾਮਾਂ ਵਿਚ 11 ਰਾਤ ਤੋਂ ਸਵੇਰੇ 5 ਵਜੇ ਤੱਕ ਆਵਾਜਾਈ ਨੂੰ ਸੀਮਤ ਕੀਤਾ ਜਾਣਾ ਚਾਹੀਦਾ ਹੈ।
ਜਨਤਕ ਖੇਤਰ ਨਾਲ ਸਬੰਧਤ ਸੰਸਥਾਵਾਂ ਵਿੱਚ ਦਾਖਲੇ ਲਈ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਨੂੰ ਲਾਜ਼ਮੀ ਬਣਾਇਆ ਜਾਵੇਗਾ । ਮੁੱਖ ਮੰਤਰੀ ਸ਼ੁੱਕਰਵਾਰ ਨੂੰ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਓਮੀਕਰੋਨ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਟੀਕਾਕਰਨ ਵੱਲ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ।