ਸੱਚੀ ਗੁਰਬਾਣੀ ਨੂੰ ਸਰਵਨ ਕਰਨ ਨਾਲ ਤਕਲੀਫਾਂ ਬੀਮਾਰੀਆਂ ਤੇ ਕਸ਼ਟ ਦੂਰ ਹੋ —-— ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ– ( ਗੁਰਬਾਣੀ ਵਿਚਾਰ – ਟੱਚ ਕਰੋ )
( ਰਾਮਕਲੀ ਮਹਲਾ ੩ ਅਨੰਦੁ
ਰਾਮਕਲੀ ਅਨੰਦ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੯੧੭ )
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
ਤੁਸੀਂ ਖੁਸ਼ੀ ਦੀ ਬਾਣੀ ਨੂੰ ਸ੍ਰਵਣ ਕਰੋ, ਹੇ ਭਾਗਾਂ ਵਾਲਿਓ! ਅਤੇ ਤੁਹਾਡੀਆਂ ਸਾਰੀਆਂ ਅਭਿਆਸ਼ਾ ਪੂਰੀਆਂ ਹੋ ਜਾਣਗੀਆਂ।
Listen to the song of bliss, O most fortunate ones; all your longings shall be fulfilled.
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
ਮੈਂ ਸੁਆਮੀ, ਸ਼੍ਰੋਮਣੀ ਸਾਹਿਬ ਨੂੰ ਪ੍ਰਾਪਤ ਕਰ ਲਿਆ ਹੈ ਅਤੇ ਮੇਰੇ ਸਾਰੇ ਗਮ ਦੂਰ ਹੋ ਗਏ ਸਨ।
I have obtained the Supreme Lord God, and all sorrows have been forgotten.
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
ਸੱਚੀ ਗੁਰਬਾਣੀ ਨੂੰ ਸ਼੍ਰਵਣ ਕਰਨ ਦੁਆਰਾ ਮੈਂ ਤਕਲੀਫਾਂ ਬੀਮਾਰੀਆਂ ਤੇ ਕਸ਼ਟਾਂ ਤੋਂ ਖ਼ਲਾਸੀ ਪਾ ਗਿਆ ਹਾਂ।
Pain, illness and suffering have departed, listening to the True Bani.
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
ਸਾਧੂ ਤੇ ਮਿੱਤ੍ਰ ਇਸ ਨੂੰ ਪੂਰਨ ਗੁਰਾਂ ਪਾਸੋਂ ਜਾਣਨ ਦੁਆਰਾ ਪ੍ਰਸੰਨ ਹੋ ਗਏ ਹਨ।
The Saints and their friends are in ecstasy, knowing the Perfect Guru.
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
ਪਵਿੱਤਰ ਹਨ ਸ੍ਰੋਤੇ ਅਤੇ ਨਿਰਮਲ ਹਨ ਬਕਤੇ, ਉਹ ਸੱਚੇ ਗੁਰਾਂ ਨੂੰ ਸਾਰੇ ਵਿਆਪਕ ਵੇਖਦੇ ਹਨ।
Pure are the listeners, and pure are the speakers; the True Guru is all pervading and permeating.
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥
ਗੁਰੂ ਜੀ ਬੇਨਤੀ ਕਰਦੇ ਹਨ, ਗੁਰਾਂ ਦੇ ਪੈਰੀਂ ਪੈਣ ਨਾਲ ਪ੍ਰਾਣੀ ਲਈ ਬਿਨ ਵਜਾਏ ਵਾਜੇ ਵਜਦੇ ਹਨ।
Prays Nanak, touching the Guru’s Feet, the unstruck sound current of the celestial bugles vibrates and resounds. ||40||1||
ਰਾਮਕਲੀ ਅਨੰਦ (ਮਃ ੩) (੪੦):੬ {੯੨੨} ੧੯
( ਨੋਟ– ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅਮ੍ਰਿਤਸਰ ਤੋਂ ਅੱਜ ਦਾ ਮੁੱਖ ਵਾਕ ( ਹੁਕਮਨਾਮਾ ) ਸਰਵਣ ਕਰਨ ਲਈ (ਸਾਡਾ ਵਿਰਸਾ ) ਸ਼੍ਰੀ ਦਰਬਾਰ ਸਾਹਿਬ ਵਾਲੇ ਲਿੰਕ ਤੇ ਜਾਣ ਦੀ ਕ੍ਰਿਪਾਲਤਾ ਕਰੋ ਜੀ )