ਵਿਧਾਨ ਸਭ ਚੋਣਾਂ ਬਾਰੇ ਕਲ ਹੋਵੇਗਾ ਅਹਿਮ ਫੈਂਸਲਾ – ਭਾਰਤੀ ਚੋਣ ਕਮਿਸ਼ਨ (ECI) ਲੈਣਗੇ ਸਥਿਤੀ ਦਾ ਜਾਇਜ਼ਾ – ਮੀਟਿੰਗ ਵਿੱਚ ਕੇਂਦਰੀ ਸਿਹਤ ਸਕੱਤਰ ਹੋਣਗੇ ਮੌਜ਼ੂਦ

ਭਾਰਤੀ ਚੋਣ ਕਮਿਸ਼ਨ (ECI) ਨੇ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ‘ਚ ਵਿਧਾਨ ਸਭਾ ਚੋਣਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੋਮਵਾਰ 27 ਦਸੰਬਰ ਨੂੰ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਦੇ ਨਾਲ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੀ ਮੌਜੂਦ ਰਹਿਣਗੇ। ਤਿੰਨ ਦਿਨ ਪਹਿਲਾਂ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਇਲਾਹਾਬਾਦ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੋਣ ਕਮਿਸ਼ਨ ਨੂੰ ਵਿਧਾਨ ਸਭਾ ਚੋਣਾਂ ਨੂੰ ਫਿਲਹਾਲ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਨੇ ਅਗਲੇ ਹਫਤੇ ਉੱਤਰ ਪ੍ਰਦੇਸ਼ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲੈ ਕੇ ਫੈਸਲਾ ਲੈਣ ਦਾ ਐਲਾਨ ਕੀਤਾ ਸੀ। ਮੀਟਿੰਗ ਵਿੱਚ ਕੇਂਦਰੀ ਸਿਹਤ ਮੰਤਰਾਲੇ ਦੀ ਦੇਸ਼ ‘ਚ ਕੋਰੋਨਾ ਵਾਇਰਸ ਦੇ ਵਧਦੇ ਸੰਕਰਮਣ ਬਾਰੇ ਦਿੱਤੀ ਰਿਪੋਰਟ ਮਹੱਤਵ ਪੂਰਨ ਹੋਵੇਗੀ ਜਿਸ ਦੇ ਅਧਾਰ ਤੇ ਚੋਣਾਂ ਸੰਬਧੀ ਅਗਲਾ ਐਲਾਨ ਕੀਤਾ ਜਾ ਸਕਦਾ ਹੈ।