ਗੇੜੀਆਂ ਮਾਰਨ ਵਾਲਿਆਂ ਤੇ ਪੁਲਿਸ ਨੇ “ਕਰਫਿਊ” ਲਾਗੂ ਕੀਤਾ
ਲੁਧਿਆਣਾ ,25 ਮਾਰਚ (ਨਿਊਜ਼ ਪੰਜਾਬ ) ਪੰਜਾਬ ਅਤੇ ਹੋਰ ਪਾਸੇ ਕਰਫਿਊ ਲੱਗਣ ਤੋਂ ਬਾਅਦ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਘਰਾਂ ਵਿਚ ਹੀ ਰਹਿਣ ਦੀਆ ਅਪੀਲਾਂ ਕੀਤੀਆਂ ਜਾ ਰਹੀਆਂ ਸਨ ਤਾਂ ਵੀ ਕੁਝ ਲੌਕ ਇਸ ਨੂੰ ਆਮ ਸਥਿਤੀ ਸਮਝ ਕੇ ਗੇੜੀਆਂ ਮਾਰਨ ਲੱਗੇ ਤਾ ਪੁਲਿਸ ਮੁਲਜ਼ਮਾਂ ਨੂੰ ਕਾਨੂੰਨ ਲਾਗੂ ਕਰਨ ਲਈ ਆਪਣਾ ਡੰਡਾ ਚਲਾਉਣਾ ਪਿਆ , ਵੱਖ -ਵੱਖ ਤਸਵੀਰਾਂ ਵੇਖ ਕੇ ਲੋਕਾਂ ਨੂੰ ਕਰਫਿਊ ਦੌਰਾਨ ਘਰਾਂ ਵਿਚ ਰਹਿਣ ਦੀ ਤੁਸੀਂ ਵੀ ਅਪੀਲ ਕਰੋ ਗੇ | ਜਿਲਾ ਪ੍ਰਸ਼ਾਸ਼ਨ ਨੇ ਜਰੂਰੀ ਵਸਤੂਆਂ ਦੀ ਸਪਲਾਈ ਘਰਾਂ ਵਿਚ ਕਰਨ ਦੀ ਨੀਤੀ ਬਣਾਈ ਹੈ ਜਿਸ ਦਾ ਅੱਜ ਹੀ ਐਲਾਨ ਕੀਤਾ ਜਾ ਰਿਹਾ ਹੈ | ਕਲ ਪੁਲਿਸ ਨੇ ਕਰਫਿਊ ਦੀ ਉਲੰਘਣਾ ਦੀਆਂ ਕੁੱਲ 38 ਐਫ.ਆਈ.ਆਰ. ਐਸ.ਏ.ਐੱਸ.ਨਗਰ (ਮੁਹਾਲੀ) ਵਿੱਚ ਦਰਜ ਕੀਤੀਆਂ, ਅੰਮ੍ਰਿਤਸਰ (ਦਿਹਾਤੀ) ਵਿੱਚ 34 ਮਾਮਲੇ ਦਰਜ ਕੀਤੇ, ਅਤੇ ਤਰਨ ਤਾਰਨ ਅਤੇ ਸੰਗਰੂਰ ਤੋਂ 30-30 ਮਾਮਲੇ ਦਰਜ ਹੋਏ ਹਨ। ਇਸਦੇ ਨਾਲ ਹੀ ਤਰਨਤਾਰਨ ਤੋਂ 43 ਬੰਦੇ ਗ੍ਰਿਫਤਾਰ ਕੀਤੇ ਗਏ ਜਦਕਿ 23 ਵਿਅਕਤੀਆਂ ਨੂੰ ਕਪੂਰਥਲਾ ਤੋਂ ਗ੍ਰਿਫਤਾਰ ਕੀਤਾ ਗਿਆ, ਹੁਸ਼ਿਆਰਪੁਰ ਤੋਂ 15, ਬਠਿੰਡਾ (13), ਫਿਰੋਜ਼ਪੁਰ (5), ਪਟਿਆਲਾ (5), ਗੁਰਦਾਸਪੁਰ (4) ਅਤੇ ਲੁਧਿਆਣਾ ਦਿਹਾਤੀ (2) ਵਿਅਕਤੀ ਗ੍ਰਿਫ਼ਤਾਰ ਕੀਤੇ ਗਏ।
ਹੋਰਨਾਂ ਜ਼ਿਲਿਆਂ ਤੋਂ ਕਰਫਿਊ ਦੀ ਉਲੰਘਣਾ ਦੇ ਅੰਕੜਿਆਂ ਵਿਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ (14), ਕਮਿਸ਼ਨਰੇਟ ਪੁਲਿਸ ਜਲੰਧਰ (10), ਬਟਾਲਾ (6), ਗੁਰਦਾਸਪੁਰ (4), ਪਟਿਆਲਾ (7), ਰੋਪੜ (4), ਫਤਿਹਗੜ ਸਾਹਿਬ (11), ਜਲੰਧਰ ਦਿਹਾਤੀ (7), ਹੁਸ਼ਿਆਰਪੁਰ (9), ਕਪੂਰਥਲਾ (4), ਲੁਧਿਆਣਾ ਦਿਹਾਤੀ (2), ਐਸ.ਬੀ.ਐਸ ਨਗਰ (1), ਬਠਿੰਡਾ (3), ਫਿਰੋਜ਼ਪੁਰ (7), ਮੋਗਾ (4) ਅਤੇ ਫਰੀਦਕੋਟ (1) ਸ਼ਾਮਲ ਹਨ।
ਡੀ.ਜੀ.ਪੀ ਦਿਨਕਰ ਗੁਪਤਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਖੰਨਾ, ਪਠਾਨਕੋਟ, ਬਰਨਾਲਾ, ਸੀ.ਪੀ. ਲੁਧਿਆਣਾ, ਫਾਜ਼ਿਲਕਾ ਤੇ ਮਾਨਸਾ ਤੋਂ ਕਰਫਿਊ ਦੀ ਉਲੰਘਣਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।ਡੀ.ਜੀ.ਪੀ ਨੇ ਦੱਸਿਆ ਕਿ ਦਿਨ ਵੇਲੇ ਸ੍ਰੀ ਮੁਕਤਸਰ ਸਾਹਿਬ ਤੋਂ ਕੁਅਰੰਟਾਈਨ ਦੀ ਉਲੰਘਣਾ ਦੇ ਦੋ ਮਾਮਲੇ ਸਾਹਮਣੇ ਆਏ ਹਨ ਅਤੇ ਇੱਥੋਂ ਹੀ ਕਰਫਿਊ ਦੀ ਉਲੰਘਣਾ ਦੇ ਚਾਰ ਮਾਮਲੇ ਵੀ ਸਾਹਮਣੇ ਆਏ ਹਨ।ਹੁਣ ਤੱਕ ਵੱਖ-ਵੱਖ ਰੈਂਕ ਦੇ ਕੁੱਲ 38,160 ਪੁਲਿਸ ਮੁਲਾਜ਼ਮ ਕਰਫਿਊ ਲਾਗੂ ਕਰਨ ਲਈ ਵੱਖ ਵੱਖ ਰੈਂਕ / ਪੁਲਿਸ ਕਮਿਸ਼ਨਰੇਟਾਂ ਵਿਚ ਤਾਇਨਾਤ ਕੀਤੇ ਗਏ ਹਨ, ਜਿਸ ਵਿਚ ਪ੍ਰਭਾਵਿਤ ਖੇਤਰਾਂ (ਐਸ.ਬੀ.ਐੱਸ. ਨਗਰ ਜ਼ਿਲਾ) ਨੂੰ ਸੀਲ ਕਰਨ ਤੋਂ ਇਲਾਵਾ ਜ਼ਰੂਰੀ ਚੀਜਾਂ ਦੀ ਸਪਲਾਈ ਅਤੇ ਕਾਨੂੰਨ ਦੀ ਸਾਂਭ-ਸੰਭਾਲ ਵੀ ਸ਼ਾਮਲ ਹੈ। ਇਨਾਂ ਵਿੱਚ 981 ਵਲੰਟੀਅਰ ਸ਼ਾਮਲ ਹਨ।———————————– – ————————————