ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਪੰਜਾਬ – ਮੀਂਹ ਵੀ ਨਾਲ ਨਾਲ

News Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ‘ਚ ਚੋਣ ਰੈਲੀ ਕਰਕੇ ਪੰਜਾਬ ‘ਚ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ ਅਤੇ ਸੂਬੇ ਨੂੰ ਕਈ ਤੋਹਫੇ ਵੀ ਦੇਣਗੇ। ਇਨ੍ਹਾਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਫਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਕਪੂਰਥਲਾ-ਹੁਸ਼ਿਆਰਪੁਰ ਵਿੱਚ ਦੋ ਨਵੇਂ ਮੈਡੀਕਲ ਕਾਲਜ ਸ਼ਾਮਲ ਹਨ। ਉਧਰ, ਕਿਸਾਨ ਜਥੇਬੰਦੀਆਂ ਦੇ ਵਿਰੋਧ ਕਾਰਨ ਰੈਲੀ ਵਿੱਚ ਗੜਬੜੀ ਦੀ ਸੰਭਾਵਨਾ ਵੱਧ ਗਈ ਹੈ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਵਿੱਚ ਵੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ।

ਪ੍ਰਧਾਨ ਮੰਤਰੀ ਬਠਿੰਡਾ ਦੇ ਏਅਰਬੇਸ ਪਹੁੰਚੇ ਹਨ। ਇੱਥੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ । ਇਸ ਤੋਂ ਬਾਅਦ ਮੋਦੀ ਵਾਇਆ ਰੋਡ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ।